October 30, 2026, 4:42 am
----------- Advertisement -----------
HomeNewsBreaking Newsਦੇਸ਼ 'ਚ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨ ਦਾ ਵਿਰੋਧ...

ਦੇਸ਼ ‘ਚ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨ ਦਾ ਵਿਰੋਧ ਕੀਤਾ ਜਾਵੇਗਾ – ਸ਼ਾਹਬਾਜ਼ ਸ਼ਰੀਫ

Published on

----------- Advertisement -----------

  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਦੇਸ਼ ‘ਚ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸੈਨੇਟ ਦੇ ਕੁਝ ਮੈਂਬਰ ਇਸ ਦੀ ਮੰਗ ਕਰ ਰਹੇ ਹਨ, ਪਰ ਇਹ ਫੈਸਲਾ ਖਤਰਨਾਕ ਹੋ ਸਕਦਾ ਹੈ।

ਦੂਜੇ ਪਾਸੇ ਕੁਝ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹੁਣ ਤੱਕ ਅਜਿਹੀ ਕੋਈ ਸਮੱਸਿਆ ਸਾਹਮਣੇ ਨਹੀਂ ਆਈ ਹੈ, ਜਿਸ ਕਾਰਨ ਚੋਣਾਂ ਨੂੰ ਮੁਲਤਵੀ ਕੀਤਾ ਜਾਵੇ। 

‘ਜੀਓ ਨਿਊਜ਼’ ਨੂੰ ਦਿੱਤੇ ਇੰਟਰਵਿਊ ‘ਚ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਜੇਕਰ ਹੁਣ ਚੋਣਾਂ ‘ਚ ਕੁਝ ਹੀ ਦਿਨ ਬਚੇ ਹਨ, ਤਾਂ ਇਸ ਨੂੰ ਮੁਲਤਵੀ ਕੀਤਾ ਜਾਂਦਾ ਹੈ, ਤਾਂ ਇਹ ਦੇਸ਼ ਲਈ ਬਹੁਤ ਮੁਸ਼ਕਲ ਅਤੇ ਖਤਰਨਾਕ ਫੈਸਲਾ ਹੋਵੇਗਾ। ਅਸੀਂ ਸੜਕਾਂ ‘ਤੇ ਵੀ ਇਸ ਦਾ ਵਿਰੋਧ ਕਰਾਂਗੇ। 

16 ਮਹੀਨਿਆਂ ਤੱਕ ਸਰਕਾਰ ਚਲਾਉਣ ਵਾਲੇ ਸ਼ਾਹਬਾਜ਼ ਨੇ ਕਿਹਾ ਕਿ ਪਤਾ ਨਹੀਂ ਸੈਨੇਟ ਦੇ ਕੁਝ ਮੈਂਬਰ ਚੋਣਾਂ ਕਿਉਂ ਨਹੀਂ ਚਾਹੁੰਦੇ। ਮੈਨੂੰ ਸਿਰਫ਼ ਇੰਨਾ ਹੀ ਪਤਾ ਹੈ ਕਿ ਜੇਕਰ ਚੋਣਾਂ ਹੁੰਦੀਆਂ ਹਨ, ਤਾਂ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਨੂੰ ਪੂਰਾ ਬਹੁਮਤ ਮਿਲੇਗਾ ਅਤੇ ਸਰਕਾਰ ਬਣੇਗੀ। ਨਵਾਜ਼ ਸ਼ਰੀਫ਼ ਮੁੜ ਪ੍ਰਧਾਨ ਮੰਤਰੀ ਬਣਨਗੇ।

ਅਸੀਂ ਚਾਹੁੰਦੇ ਹਾਂ ਕਿ ਪਾਕਿਸਤਾਨ ‘ਚ ਸਿਆਸੀ ਸਥਿਰਤਾ ਹੋਵੇ ਅਤੇ ਦੇਸ਼ ਦੁਨੀਆ ਨਾਲ ਤਾਲਮੇਲ ਬਿਠਾਏ। ਇਕ ਸਵਾਲ ਦੇ ਜਵਾਬ ‘ਚ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਕਹਿ ਰਹੇ ਹਨ ਕਿ ਈਰਾਨ ਅਤੇ ਪਾਕਿਸਤਾਨ ਵਿਚਾਲੇ ਵੱਡੀ ਜੰਗ ਛਿੜ ਸਕਦੀ ਹੈ ਅਤੇ ਦੇਸ਼ ਦੀ ਆਰਥਿਕਤਾ ਵੀ ਠੀਕ ਨਹੀਂ ਹੈ।

ਮੇਰਾ ਉਸ ਨੂੰ ਸਵਾਲ ਹੈ ਕਿ ਕੀ ਅੱਜ ਸਾਡੀਆਂ ਤਿੰਨ ਸਰਹੱਦਾਂ ‘ਤੇ ਇਹ ਸਥਿਤੀ ਪੈਦਾ ਹੋ ਗਈ ਹੈ? ਲੰਬੇ ਸਮੇਂ ਤੋਂ ਅਜਿਹਾ ਹੁੰਦਾ ਆ ਰਿਹਾ ਹੈ ਅਤੇ ਚੋਣਾਂ ਮੁਲਤਵੀ ਕਰਨ ਦਾ ਇਹ ਬਹਾਨਾ ਸੰਸਾਰ ਵਿੱਚ ਸਾਡੀ ਸਥਿਤੀ ਨੂੰ ਖਰਾਬ ਹੀ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...