June 11, 2026, 6:13 am
----------- Advertisement -----------
HomeNewsBreaking Newsਕੋਰੀਅਰ ਰਾਹੀਂ ਸਪਲਾਈ ਕੀਤੀਆਂ ਜਾ ਰਹੀਆਂ 37 ਹਜ਼ਾਰ ਨਸ਼ੀਲੀਆਂ ਗੋਲੀਆਂ ਕੀਤੀਆਂ ਬ੍ਰਾ.ਮਦ

ਕੋਰੀਅਰ ਰਾਹੀਂ ਸਪਲਾਈ ਕੀਤੀਆਂ ਜਾ ਰਹੀਆਂ 37 ਹਜ਼ਾਰ ਨਸ਼ੀਲੀਆਂ ਗੋਲੀਆਂ ਕੀਤੀਆਂ ਬ੍ਰਾ.ਮਦ

Published on

----------- Advertisement -----------

ਨਸ਼ਾ ਤਸਕਰਾਂ ਵੱਲੋਂ ਪੁਲਿਸ ਨੂੰ ਚਕਮਾ ਦੇ ਕੇ  ਨਸ਼ਾ ਸਪਲਾਈ ਕਰਨ ਦੇ ਨਵੇਂ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਨਸ਼ੇ ਨੂੰ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਤੱਕ ਪੁਲਿਸ ਦੀਆਂ ਅੱਖਾਂ ਚ ਮਿੱਟੀ ਪਾ ਕੇ ਨਸ਼ਾ ਪਹੁੰਚਾਇਆ ਜਾ ਸਕੇ।ਅਜਿਹਾ ਹੀ ਨਵਾਂ ਤਰੀਕਾ ਹੁਣ ਨਸ਼ਾ ਤਸਕਰਾਂ ਵੱਲੋਂ ਅਪਣਾਇਆ ਗਿਆ ਹੈ ਜਿਨ੍ਹਾਂ ਵੱਲੋਂ ਕੋਰੀਅਰ ਜਰੀਏ ਨਸ਼ਾ ਸਪਲਾਈ ਕੀਤਾ ਜਾ ਰਿਹਾ ਹੈ। 

ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਤੋਂ ਜਿੱਥੇ ਸੀਆਈਏ ਸਟਾਫ ਫਰੀਦਕੋਟ ਵੱਲੋਂ ਦੋ ਪਾਰਸਲਾ ਜਰੀਏ ਕੋਰੀਅਰ ਸਰਵਿਸ ਰਾਹੀਂ ਸਪਲਾਈ ਕੀਤੀਆਂ ਜਾ ਰਹੀਆਂ 37 ਹਜ਼ਾਰ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਹਨ। ਜੋ ਹਰਿਆਣਾ ਦੇ ਕਰਨਾਲ  ਤੋਂ ਕੋਰੀਅਰ ਕੀਤੀਆਂ ਗਈਆਂ ਸਨ ਜਿਨ੍ਹਾਂ ਨੂੰ ਅੱਗੇ ਫਰੀਦਕੋਟ ਵਿਖੇ ਇੱਕ ਮਹਿਲਾ ਸਮੇਤ ਦੋ ਨਸ਼ਾ ਤਸਕਰਾ ਕੋਲ ਪਹੁੰਚਾਉਣੀਆਂ ਸਨ। 

ਜਾਣਕਾਰੀ ਦਿੰਦੇ ਹੋਏ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਜਗਮੀਤ ਸਿੰਘ ਉਰਫ ਕੱਟਾ,ਕੁਲਵਿੰਦਰ ਕੌਰ ਅਤੇ ਰਾਮਜੀਤ ਸਿੰਘ ਉਰਫ ਨੱਥਾ ਇਹ ਵੱਡੇ ਪੱਧਰ ਤੇ ਨਸ਼ੇ ਦਾ ਧੰਧਾ ਕਰਦੇ ਹਨ ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਸੀ ਜਿਨ੍ਹਾਂ ਖਿਲਾਫ ਪਹਿਲਾ ਵੀ NDPS ਐਕਟ ਤਹਿਤ ਮਾਮਲੇ ਦਰਜ਼ ਹਨ ਅਤੇ ਇੱਕ ਪੱਕੀ ਇਨਫਰਮੇਸ਼ਨ ਸੀ ਕਿ ਇਨ੍ਹਾਂ ਵੱਲੋਂ ਹਰਿਆਣਾ ਤੋਂ ਨਸ਼ਾ ਮੰਗਵਾਇਆ ਜਾ ਰਿਹਾ ਹੈ ਜਿਸ ਸੂਚਨਾ ਦੇ ਅਧਾਰ ਤੇ ਇਨ੍ਹਾਂ ਤੇ ਕੜੀ ਨਜ਼ਰ ਰੱਖੀ ਗਈ ਸੀ।  

ਇਸੇ ਦਰਮਿਆਨ ਰਾਮਜੀਤ ਸਿੰਘ ਉਰਫ ਨਥਾ ਦੋ ਪਾਰਸਲਾ ਸਮੇਤ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਜਿਸ ਤੇ ਪਤੇ ਮੁਤਾਬਿਕ ਕੁਲਵਿੰਦਰ ਕੌਰ ਅਤੇ ਜਗਮੀਤ ਸਿੰਘ ਦੇ ਮੋਬਾਇਲ ਨੰਬਰ ਲਿਖੇ ਪਾਏ। ਰਾਮ ਤੀਰਥ ਵੱਲੋਂ ਇਹ ਪਾਰਸਲ ਇਕ ਕੋਰੀਅਰ ਕੰਪਨੀ ਤੋਂ ਰਸੀਵ ਕਿਤੇ ਗਏ ਸਨ ਜਿਨ੍ਹਾਂ ਨੂੰ ਅੱਗੇ ਦੱਸੇ ਨਬਰਾਂ ਅਨੁਸਾਰ ਪਹੁੰਚਾਇਆ ਜਾਣਾ ਸੀ।ਜਦ ਇਨ੍ਹਾਂ ਪਾਰਸਲਾ ਦੀ ਉੱਚ ਅਧਿਕਾਰੀਆਂ ਦੀ ਨਿਗਰਾਨੀ ਚ ਖੋਲ ਕੇ ਤਲਾਸ਼ੀ ਲਈ ਗਈ ਤਾਂ ਇਕ ਪਾਰਸਲ ਚ 20 ਹਜ਼ਾਰ ਨਸ਼ੀਲੀ ਗੋਲੀਆਂ ਅਤੇ ਦੂਜੇ ਪਾਰਸਲ ਚ 17 ਹਜ਼ਾਰ ਨਸ਼ੀਲੀ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ।

ਜਿਸ ਨੂੰ ਲੈਕੇ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਰਾਮ ਜੀਤ ਦੀ ਗ੍ਰਿਫਤਾਰੀ ਕਰ ਲਈ ਗਈ ਜਦਕਿ ਜਗਮੀਤ ਸਿੰਘ ਅਤੇ ਕੁਲਵਿੰਦਰ ਕੌਰ ਜੋ ਕਿ ਘਰੋਂ ਫਰਾਰ ਹਨ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਇਸ ਵਕਤ ਕੋਰੀਅਰ ਸਰਵਿਸ ਵਾਲਿਆ ਨੂੰ ਵੀ ਚੇਤਾਵਨੀ ਦਿੱਤੀ ਕਿ ਕੋਰੀਅਰ ਜਰੀਏ ਸਪਲਾਈ ਕੀਤੇ ਜਾਣ ਵਾਲੇ ਸਮਾਨ ਸਬੰਧੀ ਪੁਰੀ ਜਾਣਕਾਰੀ ਹਾਸਿਲ ਕਰਨ ਤੋਂ ਬਾਅਦ ਹੀ ਸਮਾਨ ਬੁੱਕ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...