September 22, 2026, 5:31 pm
----------- Advertisement -----------
HomeNewsBreaking Newsਕੈਬਨਿਟ ਮੰਤਰੀ ਬ੍ਰਹਮ ਸੰਕਰ ਜਿੰਪਾ ਨੇ ਪਿੰਡ ਘਰਾਚੋਂ ਵਿਖੇ ਰੱਖਿਆ ਇਕ ਕਰੋੜ...

ਕੈਬਨਿਟ ਮੰਤਰੀ ਬ੍ਰਹਮ ਸੰਕਰ ਜਿੰਪਾ ਨੇ ਪਿੰਡ ਘਰਾਚੋਂ ਵਿਖੇ ਰੱਖਿਆ ਇਕ ਕਰੋੜ 80 ਲੱਖ ਦੇ ਪੀਣ ਵਾਲੇ ਪਾਣੀ ਦਾ ਨੀਂਹ ਪੱਥਰ

Published on

----------- Advertisement -----------

ਸੰਗਰੂਰ:- ਵਾਟਰ ਸਪਲਾਈ ਐਂਡ ਸੈਨੀਟੇਸ਼ਨ ਮੰਤਰੀ ਬ੍ਰਹਮ ਸੰਕਰ ਜਿੰਪਾ ਵਲੋਂ ਪਿੰਡ ਘਰਾਚੋਂ ਵਿਖੇ ਇਕ ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਣੀ ਵਾਲੀ ਟੈਂਕੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਪਿੰਡ ਜਾਂ ਸ਼ਹਿਰ ਵਿਚ ਕਿਸੇ ਨੂੰ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਵੇਗੀ। ਜਿਹੜੇ ਵੀ ਪਿੰਡਾਂ ਵਿਚ ਪਾਣੀ ਦੀ ਦਿੱਕਤ ਆ ਰਹੀ ਸੀ ਸਰਕਾਰ ਵਲੋਂ ਉਹਨਾਂ ਪਿੰਡਾਂ ਵਿਚ ਦਿੱਕਤਾਂ ਨੂੰ ਕਰ ਦਿੱਤਾ ਜਾ ਰਿਹਾ ਹੈ।

     ਜਦੋਂ ਉਹਨਾਂ ਨੂੰ ਕਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਆ ਰਹੀ ਪਾਣੀ ਦੀ ਸਮੱਸਿਆ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਜਲਦੀ ਹੀ ਲੋਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾਵੇਗਾ।

     ਹਲਕਾ ਲਹਿਰਾਗਾਗਾ ਦੇ ਇਕ ਪਿੰਡ ਵਿਚ ਨਹਿਰੀ ਪਾਣੀ ਪੀਣ ਅਤੇ ਫੈਲ ਰਹੀਆਂ ਬਿਮਾਰੀਆਂ ਸਬੰਧੀ ਜਦੋਂ ਜਾਣੂ ਕਰਵਾਇਆ ਤਾਂ ਉਹਨਾਂ ਲਹਿਰਾਗਾਗਾ ਦੇ ਲੋਕਾਂ ਵਲੋਂ ਨਹਿਰੀ ਪਾਣੀ ਪੀਣ ਸਬੰਧੀ ਕਿਹਾ ਕਿ ਉਹ ਜਲਦੀ ਹੀ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਅਤੇ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਜਲਦੀ ਹੀ ਇਸ ਮਸਲੇ ਨੂੰ ਹੱਲ ਕੀਤਾ ਜਾਵੇਗਾ।

     ਸਥਾਨਕ ਪਿੰਡ ਵਿਚ 90 ਦਿਨਾਂ ਤੋਂ ਪਾਣੀ ਵਾਲੀ ਟੈਂਕੀ ਤੇ ਬੈਠੇ ਪੰਪ ਓਪਰੇਟਰਾਂ ਬਾਰੇ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਨਾ ਕੀਤੀ ਜਾਵੇ। ਸਰਕਾਰ ਨੇ ਸਭ ਦੀਆਂ ਮੰਗਾਂ ਮੰਨੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਕਦੇ ਵੀ ਕਿਸੇ ਨੂੰ ਮਿਲਣ ਤੋਂ ਇਨਕਾਰ ਨਹੀਂ ਕੀਤਾ।

     ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵਲੋਂ ਪੀਟੀਆਈ ਪੋਸਟਾਂ ਬੰਦ ਕਰਨ ਦੇ ਮਾਮਲੇ ਸਬੰਧੀ ਬ੍ਰਹਮ ਸੰਕਰ ਜਿੰਪਾ ਨੇ ਕਿਹਾ ਕਿ ਪ੍ਰਸੋਨਲ ਡਿਪਾਰਟਮੈਂਟ ਦੀਆਂ ਹਿਦਾਇਤਾਂ ਨੂੰ ਮੁੱਖ ਰੱਖਦਿਆਂ ਹੀ ਪੋਸਟਾਂ ਕੱਢੀਆਂ ਜਾਂਦੀਆਂ ਹਨ। ਜੇਕਰ ਅੱਜ ਕਿਸੇ ਨੂੰ ਨੌਕਰੀ ਦੇ ਦਿੱਤੀ ਜਾਵੇ ਤਾਂ ਉਸਨੂੰ ਅਦਾਲਤ ਵਿਚ ਜਾ ਕੇ ਚੈਲੰਜ ਕੀਤਾ ਜਾਂਦਾ ਹੈ ਤਾਂ ਸਰਕਾਰ ਕੀ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...