June 27, 2026, 12:05 am
----------- Advertisement -----------
HomeNewsBreaking Newsਹਰਿਆਣਾ - CBI ਅਧਿਕਾਰੀ ਨਾਲ ਉਸਦੀ ਪਤਨੀ ਤੇ ਪ੍ਰੇਮੀ ਨੇ ਕੀਤੀ ਕੁੱਟ.ਮਾਰ

ਹਰਿਆਣਾ – CBI ਅਧਿਕਾਰੀ ਨਾਲ ਉਸਦੀ ਪਤਨੀ ਤੇ ਪ੍ਰੇਮੀ ਨੇ ਕੀਤੀ ਕੁੱਟ.ਮਾਰ

Published on

----------- Advertisement -----------

ਹਰਿਆਣਾ ਦੇ ਰਹਿਣ ਵਾਲੇ ਇੱਕ CBI ਅਧਿਕਾਰੀ ਨੂੰ ਉਸ ਦੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੁੱਟਿਆ। ਅਧਿਕਾਰੀ ਨੇ ਦੋਵਾਂ ਨੂੰ ਦਿੱਲੀ ‘ਚ ਫੜ ਲਿਆ ਸੀ, ਜਿਸ ਤੋਂ ਬਾਅਦ ਅਧਿਕਾਰੀ ਦੀ ਕੁੱਟਮਾਰ ਕੇ ਤੇ ਉਸ ਦਾ ਮੋਬਾਈਲ ਵੀ ਖੋਹ ਕੇ ਲੈ  ਗਏ।

ਦਿੱਲੀ ਵਿੱਚ ਤਾਇਨਾਤ CBI ਅਧਿਕਾਰੀ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਉਸ ਨੇ ਪੁਲਿਸ ਨੂੰ ਸ਼ੱਕ ਜ਼ਾਹਰ ਕੀਤਾ ਕਿ ਉਸ ਦੇ ਮੋਬਾਈਲ ਵਿੱਚ ਸੀਬੀਆਈ ਨਾਲ ਸਬੰਧਿਤ ਗੁਪਤ ਡੇਟਾ ਦੀ ਦੁਰਵਰਤੋਂ ਹੋ ਸਕਦੀ ਹੈ। ਪੁਲਿਸ ਨੇ ਦੋਸ਼ੀ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ ਪਲਵਲ ਥਾਣੇ ‘ਚ ਮਾਮਲਾ ਦਰਜ ਕਰ ਲਿਆ ਹੈ।

CBI ਅਧਿਕਾਰੀ ਨੇ ਦੱਸਿਆ ਕਿ 11 ਜਨਵਰੀ ਨੂੰ ਉਸ ਦੀ ਪਤਨੀ ਇਹ ਕਹਿ ਕੇ ਘਰੋਂ ਗਈ ਸੀ ਕਿ ਉਹ ਪੇਕੇ ਘਰ ਜਾ ਰਹੀ ਹੈ। ਉਹ ਬੱਚਿਆਂ ਨੂੰ ਵੀ ਨਾਲ ਲੈ ਗਈ। ਪਰ ਉਹ 12 ਜਨਵਰੀ ਨੂੰ ਹੀ ਘਰ ਮੁੜ ਆਈ ਇਹ ਦੇਖ ਕੇ ਉਹ ਹੈਰਾਨ ਰਹਿ ਗਿਆ ਤਾਂ ਉਸਨੇ ਬੱਚਿਆਂ ਤੋਂ ਇਸ ਬਾਰੇ ਪੁੱਛਿਆ। ਬੱਚਿਆਂ ਨੇ ਦੱਸਿਆ ਕਿ ਉਹ ਫਰੀਦਾਬਾਦ ਗਏ ਸੀ ਉੱਥੇ ਇੱਕ ਚਾਚੇ ਕੋਲ ਰੁਕਿਆ ਜਿਸ ਕੋਲ ਮੋਬਾਈਲ ਫ਼ੋਨ ਸੀ।

ਬੱਚਿਆਂ ਦੀ ਗੱਲ ਸੁਣ ਕੇ ਉਸ ਨੇ ਆਪਣੀ ਪਤਨੀ ਦੀ ਮਾਂ ਦੇ ਘਰ ਫੋਨ ਕੀਤਾ। ਮਾਪਿਆਂ ਨੇ ਦੱਸਿਆ ਕਿ ਉਸ ਦੀ ਪਤਨੀ ਇੱਥੇ ਨਹੀਂ ਆਈ। ਇਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਨੂੰ ਪੁੱਛਿਆ ਕਿ ਜੇਕਰ ਉਹ ਆਪਣੇ ਪੇਕੇ ਘਰ ਨਹੀਂ ਗਈ ਸੀ ਤਾਂ ਕਿੱਥੇ ਗਈ ਸੀ ਅਤੇ ਮੋਬਾਈਲ ਫੋਨ ਵਾਲਾ ਇਹ ਚਾਚਾ ਕੌਣ ਹੈ? ਇਹ ਸੁਣ ਕੇ ਪਤਨੀ ਟਾਲਮਟੋਲ ਲੱਗੀ। ਜਿਸ ਕਾਰਨ ਦੋਵਾਂ ਵਿਚਾਲੇ ਝਗੜਾ ਹੋ ਗਿਆ। ਗੁੱਸੇ ਵਿੱਚ ਉਸਦੀ ਪਤਨੀ ਨੇ ਉਸਨੂੰ ਥੱਪੜ ਮਾਰ ਦਿੱਤਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਪਤਨੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਇਸਤੋਂ ਬਾਅਦ ਸੀਬੀਆਈ ਅਧਿਕਾਰੀ ਨੇ ਦੱਸਿਆ ਕਿ 20 ਜਨਵਰੀ ਨੂੰ ਉਹ ਦਿੱਲੀ ਦੇ ਮੀਨਾਰ ਗੇਟ ‘ਤੇ ਸਵੇਰੇ ਖਾਣਾ ਖਾਣ ਗਿਆ ਸੀ। ਉਥੇ ਉਸ ਨੇ ਦੇਖਿਆ ਕਿ ਉਸ ਦੀ ਪਤਨੀ ਗਲੀ ਵਿਚ ਲੁਕ ਕੇ ਇਕ ਨੌਜਵਾਨ ਨਾਲ ਗੱਲਾਂ ਕਰ ਰਹੀ ਸੀ। ਇਹ ਦੇਖ ਕੇ ਉਹ ਉਥੇ ਪਹੁੰਚ ਗਿਆ ਅਤੇ ਪਤਨੀ ਨੂੰ ਪੁੱਛਿਆ ਕਿ ਉਹ ਤਾਂ ਸਕੂਲ ਜਾਣ ਦੀ ਗੱਲ ਕਹਿ ਕੇ ਚਲੀ ਗਈ ਸੀ, ਫਿਰ ਇੱਥੇ ਕਿਵੇਂ ਆਈ? ਇਹ ਸੁਣ ਕੇ ਉਸ ਦੀ ਪਤਨੀ ਅਤੇ ਨੌਜਵਾਨ ਗੁੱਸੇ ਵਿਚ ਆ ਗਏ। ਉਹ ਬਹਿਸ ਕਰਨ ਲੱਗੇ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕੀਤਾ ਅਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗ ਗਈ।

ਬਾਅਦ ‘ਚ ਨੌਜਵਾਨ ਉਸ ਦਾ ਫੋਨ ਖੋਹ ਕੇ ਫਰਾਰ ਹੋ ਗਿਆ।ਅਧਿਕਾਰੀ ਨੇ ਦੱਸਿਆ ਕਿ ਉਹ ਸੀਬੀਆਈ ਦੀ ਦਿੱਲੀ ਸ਼ਾਖਾ ਵਿੱਚ ਤਾਇਨਾਤ ਹੈ। ਉਸ ਦੇ ਮੋਬਾਈਲ ਵਿੱਚ ਸੀਬੀਆਈ ਨਾਲ ਸਬੰਧਤ ਗੁਪਤ ਡੇਟਾ ਹੈ। ਜਿਸ ਦੀ ਦੋਸ਼ੀ ਦੁਰਵਰਤੋਂ ਕਰ ਸਕਦਾ ਹੈ। ਉਸ ਨੇ ਪਤਨੀ ਅਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਮੋਬਾਈਲ ਬਰਾਮਦ ਕਰਨ ਦੀ ਮੰਗ ਕੀਤੀ ਹੈ। ਪਲਵਲ ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...