September 17, 2026, 7:52 am
----------- Advertisement -----------
HomeNewsBreaking News10 ਸਾਲਾਂ ਬਾਅਦ ਪੰਜਾਬ 'ਚ 44 ਪ੍ਰਿੰਸੀਪਲ ਬਣੇ ਡੀਈਓ, 13 ਸਹਾਇਕ ਡਾਇਰੈਕਟਰ

10 ਸਾਲਾਂ ਬਾਅਦ ਪੰਜਾਬ ‘ਚ 44 ਪ੍ਰਿੰਸੀਪਲ ਬਣੇ ਡੀਈਓ, 13 ਸਹਾਇਕ ਡਾਇਰੈਕਟਰ

Published on

----------- Advertisement -----------

ਕਰੀਬ 10 ਸਾਲਾਂ ਬਾਅਦ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਪ੍ਰਿੰਸੀਪਲ ਤੋਂ ਡੀਈਓ ਅਤੇ ਸਹਾਇਕ ਡਾਇਰੈਕਟਰ ਦੇ ਅਹੁਦੇ ’ਤੇ ਤਰੱਕੀ ਹੋਣ ਲਈ ਅੱਜ ਡੀ.ਪੀ.ਸੀ. ਹੋਈ ਹੈ। ਇਸ ਦੌਰਾਨ ਕਮੇਟੀ ਨੇ 44 ਪ੍ਰਿੰਸੀਪਲਾਂ ਨੂੰ ਡੀਈਓ ਅਤੇ 13 ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕੇ.ਕੇ.ਯਾਦਵ ਨੇ ਕੀਤੀ। 

ਕਮੇਟੀ ਵੱਲੋਂ ਤਰੱਕੀ ਲਈ ਜਿਨ੍ਹਾਂ ਨਾਵਾਂ ‘ਤੇ ਸਹਿਮਤੀ ਬਣੀ ਸੀ। ਉਨ੍ਹਾਂ ਨਾਵਾਂ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਵਾਨਗੀ ਦੇ ਦਿੱਤੀ ਹੈ। ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਭਾਗ ਦੇ ਹਰ ਪੱਧਰ ’ਤੇ ਯੋਗ ਕਰਮਚਾਰੀਆਂ ਦੀਆਂ ਤਰੱਕੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਚੁੱਕੇ ਹਨ। ਪਹਿਲੇ ਪੜਾਅ ਵਿੱਚ ਸਕੂਲਾਂ ਦੀ ਬਜਾਏ ਦਫ਼ਤਰਾਂ ਵਿੱਚ ਡਿਊਟੀ ਨਿਭਾ ਰਹੇ ਅਧਿਆਪਕਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਹੁਣ ਸਕੂਲਾਂ ਦੇ ਨਤੀਜਿਆਂ ਨੂੰ ਸੁਧਾਰਨ ਲਈ ਮਾਰਚ ਮਹੀਨੇ ਤੱਕ ਛੁੱਟੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਅਧਿਆਪਕਾਂ ਨੂੰ ਜ਼ਰੂਰੀ ਕੰਮ ਲਈ ਹੀ ਛੁੱਟੀ ਦਿੱਤੀ ਜਾ ਰਹੀ ਹੈ।ਵਿਭਾਗ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਹੁਣ ਸਕੂਲਾਂ ਵਿੱਚ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਮਾਰਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੈਮਰੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੱਸ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...