July 2, 2026, 12:42 pm
----------- Advertisement -----------
HomeNewsHealthਐਲੋਵੇਰਾ ਦਾ ਜੂਸ ਪੀਣ ਨਾਲ ਸਰੀਰ ਨੂੰ ਮਿਲਦੇ ਹਨ ਵਧੇਰੇ ਫਾਇਦੇ

ਐਲੋਵੇਰਾ ਦਾ ਜੂਸ ਪੀਣ ਨਾਲ ਸਰੀਰ ਨੂੰ ਮਿਲਦੇ ਹਨ ਵਧੇਰੇ ਫਾਇਦੇ

Published on

----------- Advertisement -----------

ਐਲੋਵੇਰਾ ਦਾ ਪੌਦਾ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਹ ਸਿਹਤ ਅਤੇ ਸੁੰਦਰਤਾ ਦੋਵਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਐਲੋਵੇਰਾ ਨੂੰ ਆਯੁਰਵੇਦ ਵਿੱਚ ਸੰਜੀਵਨੀ ਕਿਹਾ ਜਾਂਦਾ ਹੈ। ਇਸ ਦਾ ਜੂਸ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਇਹ ਸਿਹਤ ਦੇ ਨਾਲ-ਨਾਲ ਚਮੜੀ ਅਤੇ ਵਾਲਾਂ ਲਈ ਵੀ ਵਰਦਾਨ ਤੋਂ ਘੱਟ ਨਹੀਂ ਹੈ। ਤਾਂ ਆਓ ਜਾਣਦੇ ਹਾਂ ਐਲੋਵੇਰਾ ਜੂਸ ਦੇ ਕੀ ਫਾਇਦੇ ਹਨ।

ਸਰੀਰ ਦੀ ਸੋਜ ਨੂੰ ਘਟਾਵੇ: ਐਲੋਵੇਰਾ ‘ਚ ਮੌਜੂਦ ਐਂਟੀ-ਆਕਸੀਡੈਂਟ ਸਰੀਰ ਦੀ ਸੋਜ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਹ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਵਿੱਚ ਪ੍ਰਭਾਵਸ਼ਾਲੀ ਹੈ।

ਮੂੰਹ ਦੀ ਸਿਹਤ ਲਈ ਫਾਇਦੇਮੰਦ: ਐਲੋਵੇਰਾ ਵਿੱਚ ਐਂਟੀ-ਮਾਈਕ੍ਰੋਬਾਇਲ ਗੁਣ ਹੁੰਦੇ ਹਨ, ਜੋ ਮੂੰਹ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਮਾਹਿਰਾਂ ਅਨੁਸਾਰ ਇਹ ਦੰਦਾਂ ਦੇ ਦਰਦ ਨੂੰ ਘੱਟ ਕਰਨ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ। ਤੁਸੀਂ ਮੂੰਹ ਦੀ ਸਿਹਤ ਲਈ ਐਲੋਵੇਰਾ ਤੋਂ ਬਣੇ ਮਾਊਥਵਾਸ਼ ਦੀ ਵਰਤੋਂ ਕਰ ਸਕਦੇ ਹੋ।

ਚਮੜੀ ਲਈ ਫਾਇਦੇਮੰਦ ਹੈ: ਐਲੋਵੇਰਾ ਦਾ ਜੂਸ ਪੀਣ ਨਾਲ ਤੁਸੀਂ ਚਮੜੀ ਦੀਆਂ ਸਮੱਸਿਆਵਾਂ ਤੋਂ ਬਚ ਸਕਦੇ ਹੋ। ਇਸ ‘ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਝੁਰੜੀਆਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।

ਪਾਚਨ ਤੰਤਰ ਲਈ ਫਾਇਦੇਮੰਦ ਹੈ: ਐਲੋਵੇਰਾ ਜੂਸ ‘ਚ ਲੈਕਸੇਟਿਵ ਪਾਇਆ ਜਾਂਦਾ ਹੈ, ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਦਾ ਹੈ। ਇਹ ਕਬਜ਼, ਐਸੀਡਿਟੀ ਆਦਿ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿਚ ਕਾਰਗਰ ਹੈ। ਜੇਕਰ ਤੁਹਾਨੂੰ ਪਾਚਨ ਨਾਲ ਜੁੜੀ ਸਮੱਸਿਆ ਹੈ ਤਾਂ ਐਲੋਵੇਰਾ ਜੂਸ ਦਾ ਸੇਵਨ ਮਦਦਗਾਰ ਸਾਬਤ ਹੋ ਸਕਦਾ ਹੈ।

ਭਾਰ ਘਟਾਉਣ ‘ਚ ਮਦਦਗਾਰ: ਐਲੋਵੇਰਾ ਸਰੀਰ ਵਿੱਚ ਜੰਮੀ ਹੋਈ ਚਰਬੀ ਨੂੰ ਤੇਜ਼ੀ ਨਾਲ ਬਰਨ ਕਰਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਸੀਂ ਐਲੋਵੇਰਾ ਦੇ ਜੂਸ ਦਾ ਸੇਵਨ ਕਰ ਸਕਦੇ ਹੋ। ਇਹ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਭਾਰ ਘਟਾਉਣ ਵਿਚ ਮਦਦਗਾਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...