November 19, 2026, 5:13 am
----------- Advertisement -----------
HomeNewsBreaking Newsਪੰਜਾਬ ਦੀਆਂ ਜੇਲ੍ਹਾਂ 'ਚ ਲਗਾਏ ਜਾਣਗੇ ਐਕਸ-ਰੇਅ ਆਧਾਰਿਤ ਫੁੱਲ ਬਾਡੀ ਸਕੈਨਰ: ਮੋਬਾਈਲ...

ਪੰਜਾਬ ਦੀਆਂ ਜੇਲ੍ਹਾਂ ‘ਚ ਲਗਾਏ ਜਾਣਗੇ ਐਕਸ-ਰੇਅ ਆਧਾਰਿਤ ਫੁੱਲ ਬਾਡੀ ਸਕੈਨਰ: ਮੋਬਾਈਲ ਤੇ ਨਸ਼ੇ ਦੀ ਐਂਟਰੀ ਹੋਵੇਗੀ ਬੰਦ

Published on

----------- Advertisement -----------
  • ਹਾਈਕੋਰਟ ‘ਚ 15 ਦਿਨਾਂ ‘ਚ ਦਿੱਤੀ ਜਾਵੇਗੀ ਸਟੇਟਸ ਰਿਪੋਰਟ

ਚੰਡੀਗੜ੍ਹ, 27 ਜਨਵਰੀ 2024 – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਆਖਿਰ ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਸਰੀਰ ਵਿੱਚ ਛੁਪਾ ਕੇ ਕੋਈ ਹੋਰ ਚੀਜ਼ ਨਹੀਂ ਲਿਜਾ ਸਕੇਗਾ। ਇਹ ਸਾਰੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ।

ਪੁਲਿਸ ਇੱਕ ਨਿੱਜੀ ਕੰਪਨੀ ਦੀ ਮਦਦ ਨਾਲ ਫਰਵਰੀ ਵਿੱਚ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦਾ ਕੰਮ ਸ਼ੁਰੂ ਕਰੇਗੀ। ਪੁਲਿਸ ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਪ੍ਰਾਜੈਕਟ ‘ਤੇ ਕੰਮ ਫਰਵਰੀ ਦੇ ਅੰਤ ਤੱਕ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਬਾਹਰੋਂ ਸਾਮਾਨ ਸੁੱਟਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਜਾਲ ਵੀ ਲਗਾਏ ਜਾਣਗੇ।

ਦੱਸ ਦੇਈਏ ਕਿ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਹਾਈਕੋਰਟ ਦਾ ਸਪੱਸ਼ਟ ਕਹਿਣਾ ਹੈ ਕਿ ਇਸ ‘ਚ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪੁਲਿਸ ਤੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਸੁਧਾਰਨ ਲਈ ਯੋਜਨਾ ਮੰਗੀ ਸੀ। ਇਸ ਤੋਂ ਬਾਅਦ ਹੁਣ ਪੁਲਿਸ ਨੇ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਹੈ।

ਇਸ ਪ੍ਰਾਜੈਕਟ ਲਈ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣੀ ਹੋਈ ਹੈ, ਜੋ ਇਸ ਸਾਰੇ ਕੰਮ ਦੀ ਨਿਗਰਾਨੀ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਪਣੀ ਪ੍ਰਗਤੀ ਰਿਪੋਰਟ 7 ਫਰਵਰੀ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨੀ ਹੈ।

ਲੁਧਿਆਣਾ ਦੇ ਪਿੰਡ ਗੋਰਸੀਆ ਕਾਦਰ ਬਖਸ਼ ਵਿੱਚ ਪੁਲਿਸ ਉੱਚ ਸੁਰੱਖਿਆ ਵਾਲੀ ਜੇਲ੍ਹ ਬਣਾਏਗੀ। ਇਸ ਜੇਲ੍ਹ ਲਈ ਉੱਚ ਸੁਰੱਖਿਆ ਦੀਵਾਰ ਬਣਾਈ ਜਾਵੇਗੀ। ਇਹ ਕੰਮ ਆਉਣ ਵਾਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਜੇਲ੍ਹ ਦੇ ਬਣਨ ਨਾਲ ਇਸ ਵਿੱਚ ਵੱਡੇ ਅਪਰਾਧੀਆਂ ਨੂੰ ਰੱਖਿਆ ਜਾਵੇਗਾ। ਜੇਲ੍ਹ ਵਿੱਚ ਹਰੇਕ ਕੈਦੀ ਲਈ ਇੱਕ ਵਿਸ਼ੇਸ਼ ਬੈਰਕ ਹੋਵੇਗੀ। ਇਸ ਤੋਂ ਇਲਾਵਾ ਜੇਲ੍ਹ ਵਿੱਚ ਕੈਦੀਆਂ ਦੇ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।

ਇਸ ਦੇ ਲਈ ਜੇਲ੍ਹਾਂ ਵਿੱਚ ਕਾਨਫਰੰਸਿੰਗ ਲਈ ਚੈਂਬਰ ਬਣਾਏ ਜਾ ਰਹੇ ਹਨ। ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਜੇਲ੍ਹ ਲਈ ਕੇਂਦਰ ਸਰਕਾਰ ਤੋਂ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਜੇਲ੍ਹ ਦੀ ਖਾਸ ਗੱਲ ਇਹ ਹੋਵੇਗੀ ਕਿ ਇਸ ਵਿਚ ਕੋਈ ਵੀ ਫੋਨ ਆਦਿ ਕੰਮ ਨਹੀਂ ਕਰ ਸਕੇਗਾ।

ਇਸ ਸਮੇਂ ਸੂਬੇ ਵਿੱਚ 26 ਜੇਲ੍ਹਾਂ ਹਨ। ਇਨ੍ਹਾਂ ਵਿੱਚ ਇੱਕ ਮਹਿਲਾ ਜੇਲ੍ਹ ਵੀ ਸ਼ਾਮਲ ਹੈ। ਇਸ ਸਮੇਂ ਜੇਲ੍ਹਾਂ ਵਿੱਚ 30 ਹਜ਼ਾਰ ਤੋਂ ਵੱਧ ਕੈਦੀ ਹਨ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਜੇਲਾਂ ‘ਚ ਕੈਦੀਆਂ ਦੀ ਗਿਣਤੀ ਜ਼ਿਆਦਾ ਹੈ। ਦੂਜੇ ਪਾਸੇ ਪੰਜਾਬ ਦੀ ਜੇਲ੍ਹਾਂ ਗਲਤ ਕਾਰਨਾਂ ਕਰਕੇ ਸੁਰਖੀਆਂ ਵਿੱਚ ਹਨ। ਇੱਕ ਸਾਲ ਵਿੱਚ ਸੱਤ ਹਜ਼ਾਰ ਤੋਂ ਵੱਧ ਫ਼ੋਨ ਜ਼ਬਤ ਕੀਤੇ ਗਏ ਹਨ। ਜੇਲ੍ਹ ਅੰਦਰ ਗੈਂਗਸਟਰਾਂ ਵਿਚਾਲੇ ਝੜਪਾਂ ਕਾਰਨ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਪਿਛਲੇ ਇੱਕ ਸਾਲ ਵਿੱਚ ਕਈ ਜੇਲ੍ਹ ਅਧਿਕਾਰੀ ਇਸ ਕਾਰਨ ਸਲਾਖਾਂ ਪਿੱਛੇ ਹਨ। ਜਦਕਿ ਹਾਈਕੋਰਟ ਵਿੱਚ ਕੇਸ ਚੱਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...