November 7, 2026, 2:07 pm
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦ.ਸਾ, 5 ਨੌਜਵਾਨਾਂ ਦੀ ਮੌ.ਤ

ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦ.ਸਾ, 5 ਨੌਜਵਾਨਾਂ ਦੀ ਮੌ.ਤ

Published on

----------- Advertisement -----------

ਹੁਸ਼ਿਆਰਪੁਰ ‘ਚ ਬੀਤੇ ਸ਼ੁੱਕਰਵਾਰ ਦੇਰ ਰਾਤ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਮੌਤ ਹੋ ਗਈ। ਇਹ ਸਾਰੇ ਲੋਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। 

ਦੱਸ ਦਈਏ ਕਿ ਹਾਦਸੇ ਤੋਂ ਠੀਕ 20 ਮਿੰਟ ਪਹਿਲਾਂ ਇਕ ਨੌਜਵਾਨ ਨੇ ਇਕ ਵੀਡੀਓ ਬਣਾ ਕੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਸੀ। ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਉਹ ਜਲੰਧਰ-ਪਠਾਨਕੋਟ ਹਾਈਵੇ ‘ਤੇ ਜਾ ਰਿਹਾ ਹੈ ਅਤੇ ਉਸ ਦੀ ਕਾਰ ਕਰੀਬ 130 ਕਿਲੋਮੀਟਰ ਦੀ ਰਫਤਾਰ ਨਾਲ ਦੌੜ ਰਹੀ ਹੈ। ਵੀਡੀਓ ‘ਚ ਗਾਇਕ ਕਰਨ ਔਜਲਾ ਦਾ ਪੰਜਾਬੀ ਗੀਤ ‘ਟੇਕ ਇਟ ਈਜ਼ੀ’ ਉੱਚੀ ਆਵਾਜ਼ ‘ਚ ਚੱਲ ਰਿਹਾ ਹੈ। ਇਹ ਪੰਜੇ ਪੰਜਾਬੀ ਗੀਤਾਂ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। 

 ਇਸ ਤੋਂ ਬਾਅਦ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਕਾਰ ‘ਚ ਧਮਾਕਾ ਹੋਇਆ ਅਤੇ ਫਿਰ ਉਸ ‘ਚ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਟਰੱਕ ਵੀ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟ ਗਿਆ। ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੋਕਾਂ ਨੇ ਉਸ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੇ ਸਰੀਰ ਦੇ ਕਈ ਅੰਗ ਖਿੱਲਰੇ ਹੋਏ ਮਿਲੇ।

 ਇਹ ਸਾਰੇ ਜਲੰਧਰ ਦੇ ਰਹਿਣ ਵਾਲੇ ਸਨ। ਇਨ੍ਹਾਂ ਦੀ ਪਛਾਣ ਮਿਸ਼ਨ ਕੰਪਲੈਕਸ ਦੇ ਰਹਿਣ ਵਾਲੇ ਰਿਸ਼ਭ ਮਿਨਹਾਸ, ਇੰਦਰਜੀਤ ਕੌਂਡਲ ਵਾਸੀ ਆਜ਼ਾਦ ਨਗਰ ਭਾਰਗਵ ਕੈਂਪ, ਰਾਜੂ ਵਾਸੀ ਅਵਤਾਰ ਨਗਰ, ਅਭੀ ਵਾਸੀ ਭਾਰਗਵ ਕੈਂਪ ਅਤੇ ਅੰਕਿਤ ਕੁਮਾਰ (ਸਾਫਟਵੇਅਰ ਇੰਜੀਨੀਅਰ) ਵਾਸੀ ਘਾਸ ਮੰਡੀ ਵਜੋਂ ਹੋਈ ਹੈ। ਇਹ ਸਾਰੇ ਇੱਕ ਕਾਰ ਵਿੱਚ ਪਠਾਨਕੋਟ ਤੋਂ ਆਪਣੇ ਘਰ ਪਰਤ ਰਹੇ ਸਨ। ਇਹ ਪੰਜੇ ਆਰਐਸਐਸ ਨਾਲ ਜੁੜੇ ਹੋਏ ਸਨ। ਪੁਲਿਸ ਨੇ ਉਨ੍ਹਾਂ ਦੀਆਂ ਲਾਸ਼ਾਂ ਅਤੇ ਨੁਕਸਾਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਟਰੱਕ ਚਾਲਕ ਸੁਸ਼ੀਲ ਕੁਮਾਰ ਵਾਸੀ ਕਰਨਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...