July 29, 2026, 7:16 am
----------- Advertisement -----------
HomeNewsBreaking Newsਪੰਜਾਬ 'ਚ ਫਰਿਸ਼ਤੇ ਸਕੀਮ ਤਹਿਤ 384 ਹਸਪਤਾਲਾਂ 'ਚ ਹੋਵੇਗਾ ਇਲਾਜ: ਗਿਣਤੀ ਵਧਾਉਣ...

ਪੰਜਾਬ ‘ਚ ਫਰਿਸ਼ਤੇ ਸਕੀਮ ਤਹਿਤ 384 ਹਸਪਤਾਲਾਂ ‘ਚ ਹੋਵੇਗਾ ਇਲਾਜ: ਗਿਣਤੀ ਵਧਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਸੌਂਪੀ ਜ਼ਿੰਮੇਵਾਰੀ

Published on

----------- Advertisement -----------
  • ਮਦਦਗਾਰ ਨੂੰ ਨਹੀਂ ਕੀਤਾ ਜਾਵੇਗਾ ਪ੍ਰੇਸ਼ਾਨ

ਚੰਡੀਗੜ੍ਹ, 28 ਜਨਵਰੀ 2024 – ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਲਈ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ। ਇਹ ਯਕੀਨੀ ਬਣਾਉਣ ਲਈ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲੇ, ਰਾਜ ਵਿੱਚ ਹੁਣ ਤੱਕ 384 ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਹੈ। ਇਨ੍ਹਾਂ ਵਿੱਚ 146 ਸਰਕਾਰੀ ਅਤੇ 238 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਇਸ ਦੇ ਨਾਲ ਹੀ ਹੁਣ ਇਸ ਸਕੀਮ ਵਿੱਚ ਹੋਰ ਹਸਪਤਾਲਾਂ ਨੂੰ ਸ਼ਾਮਲ ਕਰਨ ਦੀ ਜ਼ਿੰਮੇਵਾਰੀ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਸੌਂਪੀ ਗਈ ਹੈ।

ਇਹ ਦਾਅਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤਾ ਹੈ। ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਸਹਾਇਕ ਨੂੰ 2000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਣ ਵਾਲੀ ਪੁਲਿਸ ਉਦੋਂ ਤੱਕ ਪੁੱਛਗਿੱਛ ਨਹੀਂ ਕਰੇਗੀ ਜਦੋਂ ਤੱਕ ਉਹ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਪੰਜਾਬ ਪਹਿਲਾਂ ਹੀ ਫਰਿਸ਼ਤੇ ਸਕੀਮ ਨਾਲ ਜੁੜ ਚੁੱਕਾ ਹੈ। ਇਸ ਦੇ ਨਾਲ ਹੀ ਹੁਣ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕਰਨ। ਸਕੀਮ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਕਿਸੇ ਵੀ ਸਵਾਲ ਲਈ, ਉਨ੍ਹਾਂ ਨੂੰ ਆਪਣੇ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕਰਨਾ ਹੋਵੇਗਾ। ਇਸ ਤੋਂ ਇਲਾਵਾ ਲੋੜਵੰਦਾਂ ਦੀ ਸੇਵਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਵੀ ਦਿੱਤਾ ਗਿਆ।

ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਸਮੇਂ ਸਿਰ ਮਦਦ ਮਿਲਣੀ ਚਾਹੀਦੀ ਹੈ। ਇਸ ਦੇ ਲਈ ਹੁਣ ਪੁਲਿਸ ਵੀ 15 ਮਿੰਟ ਦੇ ਅੰਦਰ ਮੌਕੇ ‘ਤੇ ਪਹੁੰਚ ਜਾਵੇਗੀ। ਹੁਣ ਥਾਣਿਆਂ ਦੋ ਪੁਲਿਸ ਹਾਦਸਿਆਂ ਵੱਲ ਨਹੀਂ ਜਾਵੇਗੀ। ਇਸ ਦੀ ਜ਼ਿੰਮੇਵਾਰੀ ਰੋਡ ਸੇਫਟੀ ਫੋਰਸ ਵੱਲੋਂ ਲਈ ਜਾਵੇਗੀ। ਇਹ ਫੋਰਸ 1 ਫਰਵਰੀ ਤੋਂ ਚਾਰਜ ਸੰਭਾਲੇਗੀ। ਪੁਲਿਸ ਕੋਲ ਅਤਿ-ਆਧੁਨਿਕ ਉਪਕਰਣ ਵੀ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...