June 12, 2026, 4:03 am
----------- Advertisement -----------
HomeNewsBreaking Newsਸੌਰਾਸ਼ਟਰ ਦੀ ਅੰਡਰ-23 ਕ੍ਰਿਕਟ ਟੀਮ ਘਿਰੀ ਵਿ.ਵਾਦਾਂ 'ਚ, ਜਾਣੋ ਕੀ ਹੈ ਮਾਮਲਾ?

ਸੌਰਾਸ਼ਟਰ ਦੀ ਅੰਡਰ-23 ਕ੍ਰਿਕਟ ਟੀਮ ਘਿਰੀ ਵਿ.ਵਾਦਾਂ ‘ਚ, ਜਾਣੋ ਕੀ ਹੈ ਮਾਮਲਾ?

Published on

----------- Advertisement -----------

ਸੌਰਾਸ਼ਟਰ ਦੀ ਅੰਡਰ-23 ਕ੍ਰਿਕਟ ਟੀਮ ਵਿਵਾਦਾਂ ‘ਚ ਘਿਰੀ ਹੋਈ ਹੈ। ਸੌਰਾਸ਼ਟਰ ਅੰਡਰ-23 ਕ੍ਰਿਕਟ ਟੀਮ ਦੇ ਪੰਜ ਖਿਡਾਰੀਆਂ ਦੀਆਂ ਕਿੱਟਾਂ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ। ਇਹ ਬੋਤਲਾਂ ਚੰਡੀਗੜ੍ਹ ਹਵਾਈ ਅੱਡੇ ‘ਤੇ ਤਲਾਸ਼ੀ ਦੌਰਾਨ ਬਰਾਮਦ ਹੋਈਆਂ। ਪੁਲਿਸ ਵੱਲੋਂ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਪਰ ਇਸ ਘਟਨਾ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਹਨ।

 ਕ੍ਰਿਕਟ ਅਤੇ ਸ਼ਰਾਬ ਦੇ ਕਾਕਟੇਲ ਦੀ ਇਹ ਕਹਾਣੀ 25 ਜਨਵਰੀ ਦੀ ਹੈ। ਇੱਥੇ ਸੌਰਾਸ਼ਟਰ ਅੰਡਰ 23 ਕ੍ਰਿਕਟ ਟੀਮ ਸੀਕੇ ਨਾਇਡੂ ਕ੍ਰਿਕਟ ਟਰਾਫੀ ਖੇਡਣ ਲਈ ਚੰਡੀਗੜ੍ਹ ਪਹੁੰਚੀ ਸੀ। ਜਦੋਂ ਟੀਮ ਮੈਚ ਖੇਡਣ ਤੋਂ ਬਾਅਦ ਰਵਾਨਾ ਹੋ ਰਹੀ ਸੀ ਤਾਂ ਚੰਡੀਗੜ੍ਹ ਏਅਰਪੋਰਟ ‘ਤੇ ਕਾਰਗੋ ਵਿਚ ਰੱਖਣ ਤੋਂ ਪਹਿਲਾਂ ਜਦੋਂ ਕਿੱਟ ਦੀ ਜਾਂਚ ਕੀਤੀ ਗਈ ਤਾਂ ਟੀਮ ਦੇ 5 ਖਿਡਾਰੀਆਂ ਦੀਆਂ ਕਿੱਟਾਂ ਸਮੇਤ 27 ਬੋਤਲਾਂ ਸ਼ਰਾਬ ਅਤੇ 2 ਕੇਸ ਬੀਅਰ ਬਰਾਮਦ ਹੋਏ। ਟੀਮ 25 ਜਨਵਰੀ ਨੂੰ ਰਾਜਕੋਟ ਲਈ ਰਵਾਨਾ ਹੋਈ ਸੀ। ਪਰ ਟੀਮ ਦੇ ਸਾਮਾਨ ਸਮੇਤ ਕਾਰਗੋ ਵਿੱਚੋਂ ਸ਼ਰਾਬ ਬਰਾਮਦ ਹੋਈ।

ਸੂਤਰਾਂ ਮੁਤਾਬਕ ਬੁਕਿੰਗ ਇਕ ਏਜੰਟ ਰਾਹੀਂ ਕਰਵਾਈ ਗਈ ਸੀ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਏਅਰਪੋਰਟ ‘ਤੇ ਸਕੈਨਰ ‘ਚ ਸ਼ਰਾਬ ਦਾ ਪਤਾ ਲੱਗਾ। ਹਾਲਾਂਕਿ ਕੋਈ ਮਾਮਲਾ ਦਰਜ ਨਹੀਂ ਹੋਇਆ।

ਸੂਤਰਾਂ ਦੀ ਮੰਨੀਏ ਤਾਂ ਏਜੰਟ ਨੂੰ ਬੁਲਾ ਕੇ ਸ਼ਰਾਬ ਦੀਆਂ ਬੋਤਲਾਂ ਅਤੇ ਡੱਬੇ ਵਾਪਸ ਕਰ ਦਿੱਤੇ ਗਏ ਅਤੇ ਅਗਲੇ ਦਿਨ ਮਾਲ ਭੇਜ ਦਿੱਤਾ ਗਿਆ। ਦੂਜੇ ਪਾਸੇ ਸੌਰਾਸ਼ਟਰ ਕ੍ਰਿਕਟ ਸੰਘ ਨੇ ਵੀ ਇਸ ਮਾਮਲੇ ਤੋਂ ਦੂਰੀ ਬਣਾ ਰੱਖੀ ਹੈ। ਏਅਰਪੋਰਟ ਅਥਾਰਟੀ ਨੇ ਪੂਰੇ ਮਾਮਲੇ ‘ਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...