July 26, 2026, 8:27 am
----------- Advertisement -----------
HomeNewsBreaking Newsਪਾਕਿਸਤਾਨ - ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚੋਣਾਂ ਤੋਂ 8 ਦਿਨ...

ਪਾਕਿਸਤਾਨ – ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚੋਣਾਂ ਤੋਂ 8 ਦਿਨ ਪਹਿਲਾਂ ਦੂਜੀ ਵਾਰ ਸੁਣਾਈ ਗਈ ਸਜ਼ਾ

Published on

----------- Advertisement -----------

ਪਾਕਿਸਤਾਨ ‘ਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ 8 ਦਿਨ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੂਜੀ ਵਾਰ ਸਜ਼ਾ ਸੁਣਾਈ ਗਈ ਹੈ। ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਹਵਾਲਾ ਮਾਮਲੇ ‘ਚ 14 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਇਸ ਤੋਂ ਬਾਅਦ ਖਾਨ 10 ਸਾਲ ਤੱਕ ਕੋਈ ਸਰਕਾਰੀ ਅਹੁਦਾ ਨਹੀਂ ਸੰਭਾਲ ਸਕਦੇ। ਫੈਸਲੇ ਤਹਿਤ ਦੋਵਾਂ ‘ਤੇ ਕਰੀਬ 23.37 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ 30 ਜਨਵਰੀ ਨੂੰ ਰਾਵਲਪਿੰਡੀ ਦੀ ਵਿਸ਼ੇਸ਼ ਅਦਾਲਤ ਨੇ ਖ਼ਾਨ ਨੂੰ ਗੁਪਤ ਪੱਤਰ ਚੋਰੀ ਦੇ ਮਾਮਲੇ ਵਿੱਚ 10 ਸਾਲ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਦੇ ਨਾਲ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ.ਟੀ.ਆਈ.) ਦੇ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ ਸਜ਼ਾ ਸੁਣਾਈ ਗਈ ਹੈ।

ਖਾਨ ਨੂੰ 2 ਦਿਨਾਂ ‘ਚ 24 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਿਛਲੇ ਮਹੀਨੇ ਹੀ ਪਾਕਿਸਤਾਨ ਦੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਨੇ ਖਾਨ ਅਤੇ ਬੁਸ਼ਰਾ ਬੀਬੀ ਦੇ ਖਿਲਾਫ ਤੋਸ਼ਾਖਾਨੇ ਨਾਲ ਸਬੰਧਤ ਮਾਮਲਾ ਦਰਜ ਕੀਤਾ ਸੀ। ਇਸ ‘ਚ ਦੋਹਾਂ ‘ਤੇ ਸਾਊਦੀ ਕਰਾਊਨ ਪ੍ਰਿੰਸ ਤੋਂ ਤੋਹਫੇ ਵਜੋਂ ਮਿਲੇ ਹਾਰ ਨੂੰ ਵੇਚਣ ਦਾ ਦੋਸ਼ ਸੀ।

ਇਸ ‘ਤੇ ਸੁਣਵਾਈ ਕਰਦਿਆਂ ਜਵਾਬਦੇਹੀ ਅਦਾਲਤ ਨੇ ਬੁੱਧਵਾਰ ਨੂੰ ਸਜ਼ਾ ਸੁਣਾਈ।ਪਾਕਿਸਤਾਨੀ ਪੱਤਰਕਾਰ ਆਲੀਆ ਸ਼ਾਹ ਮੁਤਾਬਕ ਪ੍ਰਧਾਨ ਮੰਤਰੀ, ਰਾਸ਼ਟਰਪਤੀ ਜਾਂ ਪਾਕਿਸਤਾਨ ਵਿੱਚ ਹੋਰ ਅਹੁਦਿਆਂ ‘ਤੇ ਰਹੇ ਲੋਕਾਂ ਨੂੰ ਮਿਲੇ ਤੋਹਫ਼ਿਆਂ ਦੀ ਜਾਣਕਾਰੀ ਨੈਸ਼ਨਲ ਆਰਕਾਈਵਜ਼ ਨੂੰ ਦੇਣੀ ਪੈਂਦੀ ਹੈ। ਇਨ੍ਹਾਂ ਨੂੰ ਤੋਸ਼ਾਖਾਨੇ ਵਿੱਚ ਜਮ੍ਹਾਂ ਕਰਵਾਉਣਾ ਪੈਂਦਾ ਹੈ। ਜੇਕਰ ਤੋਹਫ਼ੇ ਦੀ ਕੀਮਤ 10 ਹਜ਼ਾਰ ਪਾਕਿਸਤਾਨੀ ਰੁਪਏ ਹੈ ਤਾਂ ਸਬੰਧਤ ਵਿਅਕਤੀ ਬਿਨਾਂ ਕੋਈ ਪੈਸੇ ਦਿੱਤੇ ਇਸ ਨੂੰ ਰੱਖ ਸਕਦਾ ਹੈ।

ਪ੍ਰਧਾਨ ਮੰਤਰੀ ਹੁੰਦਿਆਂ ਖਾਨ ਨੂੰ ਸਾਊਦੀ ਕਰਾਊਨ ਪ੍ਰਿੰਸ ਤੋਂ ਤੋਹਫੇ ਵਜੋਂ ਹੀਰੇ ਦਾ ਹਾਰ ਮਿਲਿਆ ਸੀ। ਇਸ ਦੀ ਕੀਮਤ 18 ਕਰੋੜ ਪਾਕਿਸਤਾਨੀ ਰੁਪਏ ਸੀ, ਇਸ ਨੂੰ ਲਾਹੌਰ ਦੇ ਇਕ ਮਸ਼ਹੂਰ ਜੌਹਰੀ ਨੂੰ ਵੇਚਿਆ ਗਿਆ ਸੀ। ਇਮਰਾਨ ਦੀ ਪਤਨੀ ਬੁਸ਼ਰਾ ਬੀਬੀ ਨੇ ਇਹ ਹਾਰ ਇੱਕ ਮੰਤਰੀ ਜ਼ੁਲਫੀ ਬੁਖਾਰੀ ਰਾਹੀਂ ਵੇਚਿਆ ਸੀ।ਤੋਸ਼ਾਖਾਨਾ (ਖਜ਼ਾਨਾ) ਦੇ ਨਿਯਮਾਂ ਅਨੁਸਾਰ ਇਮਰਾਨ ਨੂੰ ਇਹ ਹਾਰ ਜਮ੍ਹਾ ਕਰਵਾਉਣਾ ਸੀ। ਪਰ ਬੁਸ਼ਰਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਮਾਮਲੇ ਦੀ ਜਾਂਚ ਸਾਲ 2022 ਵਿੱਚ ਸ਼ੁਰੂ ਹੋਈ ਸੀ। ਇਸ ਦੇ ਲਈ ਜਿਊਲਰੀ ਸ਼ੋਅਰੂਮ ਦੇ ਮਾਲਕ ਅਤੇ ਮੈਨੇਜਰ ਤੋਂ ਵੀ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਹਾਰ ਵੇਚਣ ਸਮੇਂ ਦੀ ਸੀਸੀਟੀਵੀ ਫੁਟੇਜ ਵੀ ਮਿਲੀ। ਇਸ ਤੋਂ ਬਾਅਦ ਹਾਰ ਬਰਾਮਦ ਕਰਕੇ ਤੋਸ਼ਾਖਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ।ਇਸ ਤੋਂ ਪਹਿਲਾਂ 5 ਅਗਸਤ 2023 ਨੂੰ ਇਮਰਾਨ ਖਾਨ ਨੂੰ ਤੋਸ਼ਾਖਾਨੇ ਨਾਲ ਸਬੰਧਤ ਇਕ ਹੋਰ ਮਾਮਲੇ ਵਿਚ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਖਾਨ ‘ਤੇ 5 ਸਾਲ ਲਈ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਸੀ।

ਇਸ ਤੋਂ ਬਾਅਦ ਲਾਹੌਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਇਸ ਤੋਂ ਇਲਾਵਾ ਖਾਨ ਖਿਲਾਫ 14 ਮਾਮਲੇ ਦਰਜ ਹਨ, ਜਿਨ੍ਹਾਂ ‘ਚ ਉਸ ਦੀ ਗ੍ਰਿਫਤਾਰੀ ਤੈਅ ਮੰਨੀ ਜਾ ਰਹੀ ਹੈ। ਇਸ ਵਿੱਚ 9 ਮਈ 2022 ਨੂੰ ਫੌਜੀ ਟਿਕਾਣਿਆਂ ‘ਤੇ ਹਮਲੇ ਦਾ ਮਾਮਲਾ ਵੀ ਸ਼ਾਮਲ ਹੈ। ਇਸ ਦੀ ਸੁਣਵਾਈ ਫੌਜੀ ਅਦਾਲਤ ਵਿੱਚ ਹੋਣੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਲਈ ਮੁਫਤ ਜ਼ਮੀਨ ਲੈਣ ਦਾ ਵੀ ਮਾਮਲਾ ਹੈ। ਜ਼ਿਆਦਾਤਰ ਮਾਮਲਿਆਂ ਵਿੱਚ ਚਾਰਜਸ਼ੀਟ ਵੀ ਦਾਖ਼ਲ ਨਹੀਂ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...