August 12, 2026, 11:42 pm
----------- Advertisement -----------
HomeNewsBreaking Newsਕੈਨੇਡਾ 'ਚ ਨਾਬਾਲਗ ਪੰਜਾਬੀ ਗ੍ਰਿਫ.ਤਾਰ, 2 ਮਹੀਨਿਆਂ ਤੋਂ ਪੁਲਿਸ ਕਰ ਰਹੀ ਸੀ...

ਕੈਨੇਡਾ ‘ਚ ਨਾਬਾਲਗ ਪੰਜਾਬੀ ਗ੍ਰਿਫ.ਤਾਰ, 2 ਮਹੀਨਿਆਂ ਤੋਂ ਪੁਲਿਸ ਕਰ ਰਹੀ ਸੀ ਭਾਲ

Published on

----------- Advertisement -----------

 ਕੈਨੇਡੀਅਨ ਪੁਲਿਸ ਨੇ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਪੁਲਿਸ ਦੋ ਮਹੀਨਿਆਂ ਤੋਂ ਨਾਬਾਲਗ ਦੀ ਭਾਲ ਕਰ ਰਹੀ ਸੀ। ਮ੍ਰਿਤਕ ਨਿਸ਼ਾਨ ਥਿੰਦ ਪੰਜਾਬ ਮੂਲ ਦਾ ਸੀ, ਜੋ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰੈਂਪਟਨ ਵਿੱਚ ਰਹਿੰਦਾ ਸੀ। 19 ਦਸੰਬਰ ਨੂੰ ਉਸ ਨੂੰ ਪੰਜਾਬ ਦੇ ਇਕ ਦੋਸ਼ੀ ਨਾਬਾਲਗ ਨੇ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਨਿਸ਼ਾਨ ਦੀ ਮੌਤ ਹੋ ਗਈ। 

ਇਸ ਦੇ ਨਾਲ ਹੀ ਕਤਲ ਕਰਨ ਵਾਲਾ 16 ਸਾਲ ਦਾ ਨੌਜਵਾਨ ਹੈ। ਜਿਸ ਦੀ ਪਹਿਚਾਣ ਕੈਨੇਡੀਅਨ ਪੁਲਿਸ ਨੇ ਪ੍ਰਿਤਪਾਲ ਸਿੰਘ ਵਜੋਂ ਕੀਤੀ ਹੈ। ਪੀਲ ਰੀਜਨਲ ਪੁਲਿਸ ਨੂੰ ਹਸਪਤਾਲ ਦੇ ਅਧਿਕਾਰੀਆਂ ਦੁਆਰਾ ਸੂਚਿਤ ਕੀਤਾ ਗਿਆ ਸੀ ਕਿ ਕਿਸੇ ਨੇ 19 ਦਸੰਬਰ ਨੂੰ ਸ਼ਾਮ 6 ਵਜੇ ਨਿਸ਼ਾਨ ਨੂੰ ਹਸਪਤਾਲ ਵਿੱਚ ਮ੍ਰਿਤਕ ਛੱਡ ਦਿੱਤਾ ਸੀ। ਉਸ ਨੂੰ ਗੋਲੀ ਲੱਗੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪ੍ਰਿਤਪਾਲ ਨੇ ਹੀ ਉਸ ਨੂੰ ਕਿਸੇ ਅਣਪਛਾਤੀ ਥਾਂ ‘ਤੇ ਗੋਲੀ ਮਾਰੀ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਛੱਡ ਦਿੱਤਾ ਗਿਆ। ਪੀਲ ਰੀਜਨਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਹੋਮੀਸਾਈਡ ਵਿਭਾਗ ਨੇ 9 ਜਨਵਰੀ ਨੂੰ ਪ੍ਰਿਤਪਾਲ ਸਿੰਘ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਪਰ ਉਹ ਫਰਾਰ ਸੀ।

ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਪ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਤੋਂ ਬਾਅਦ ਜਾਂਚ ਕੀਤੀ ਗਈ ਅਤੇ ਹੁਣ ਉਸਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਿਤਪਾਲ ਵੀ ਬਰੈਂਪਟਨ, ਓਨਟਾਰੀਓ ਦਾ ਵਸਨੀਕ ਹੈ। ਪੁਲਿਸ ਹਾਲੇ ਜਾਂਚ ਕਰ ਰਹੀ ਹੈ ਕਿ ਕਤਲ ਕਿਉਂ ਹੋਇਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...