October 7, 2026, 1:47 pm
----------- Advertisement -----------
HomeNewsBreaking Newsਹਰਿਆਣਾ -  ਪੰਜਾਬ ਰੋਡਵੇਜ਼ ਦੀ ਬੱਸ ਨੇ ਆਟੋ ਨੂੰ ਮਾਰੀ ਟੱਕਰ, 2...

ਹਰਿਆਣਾ –  ਪੰਜਾਬ ਰੋਡਵੇਜ਼ ਦੀ ਬੱਸ ਨੇ ਆਟੋ ਨੂੰ ਮਾਰੀ ਟੱਕਰ, 2 ਦੀ ਮੌ.ਤ, 6 ਜ਼ਖਮੀ

Published on

----------- Advertisement -----------

 ਹਿਸਾਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੇ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਆਟੋ ‘ਚ ਸਵਾਰ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ ਹਨ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਿਸਾਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। 

ਇਹ ਸਾਰੇ ਲੋਕ ਰਿਸ਼ਤੇਦਾਰਾਂ ਵਿੱਚ ਸੋਗ ਮਨਾ ਕੇ ਘਰ ਪਰਤ ਰਹੇ ਸਨ। ਉਨ੍ਹਾਂ ਦੇ ਆਟੋ ਨੂੰ ਤਲਵੰਡੀ ਰਾਣਾ ਮਾਰਗ ‘ਤੇ ਲਾਲਾ ਲਾਜਪਤ ਰਾਏ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇੜੇ ਬੱਸ ਨੇ ਟੱਕਰ ਮਾਰ ਦਿੱਤੀ। ਆਟੋ ਨੂੰ ਰਾਜਵੀਰ ਨਾਂ ਦਾ ਵਿਅਕਤੀ ਚਲਾ ਰਿਹਾ ਸੀ।ਮ੍ਰਿਤਕ ਔਰਤਾਂ ਦੀ ਪਛਾਣ ਬਿਮਲਾ (50) ਅਤੇ ਕਮਲਾ (62) ਵਜੋਂ ਹੋਈ ਹੈ।

ਜਦਕਿ ਜ਼ਖਮੀਆਂ ਦੀ ਪਛਾਣ ਨਿਰਮਲਾ (35), ਰਾਮਧਾਰੀ (48), ਮੀਨਾਕਸ਼ੀ (45), ਰਾਜਵੀਰ (35), ਸੰਤਰੋ (60), ਚੰਦਰ (65) ਵਜੋਂ ਹੋਈ ਹੈ। ਮ੍ਰਿਤਕ ਅਤੇ ਜ਼ਖਮੀ ਪਿੰਡ ਜੁਗਲਾਨ ਦੇ ਰਹਿਣ ਵਾਲੇ ਹਨ।ਜਾਣਕਾਰੀ ਅਨੁਸਾਰ ਪਿੰਡ ਜੁਗਲਾਨ ਵਾਸੀ ਰਾਮਧਾਰੀ ਦੀ ਲੜਕੀ ਦਾ ਵਿਆਹ ਪਿੰਡ ਮੋਠਸਾਰਾ ਵਿਖੇ ਹੋਇਆ ਸੀ। ਪਿੱਛੇ ਜਿਹੇ ਧੀ ਦੇ ਸਹੁਰੇ ਦੇ ਭਰਾ ਦੀ ਮੌਤ ਹੋ ਗਈ ਸੀ। ਇਸ ਦਾ ਦੁੱਖ ਪ੍ਰਗਟ ਕਰਨ ਲਈ ਰਾਮਧਾਰੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਇੱਕ ਆਟੋ ਵਿੱਚ ਪਿੰਡ ਮੋਠਸਾਰਾ ਗਿਆ ਸੀ। ਉਥੋਂ ਬਾਅਦ ਦੁਪਹਿਰ 2.30 ਵਜੇ ਵਾਪਸ ਪਿੰਡ ਜੁਗਲਾਨ ਆ ਰਹੇ ਸਨ।

ਇਸੇ ਦੌਰਾਨ ਲੁਵਾਸ ਯੂਨੀਵਰਸਿਟੀ ਨੇੜੇ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ। ਪਿੰਡ ਜੁਗਲਾਨ ਦੇ ਸਰਪੰਚ ਦੇ ਨੁਮਾਇੰਦੇ ਅਜੈ ਕੁਮਾਰ ਨੇ ਦੱਸਿਆ ਕਿ ਹਿਸਾਰ ਚੰਡੀਗੜ੍ਹ ਹਾਈਵੇਅ ਨੂੰ ਪਿੰਡ ਢੰਢੂਰ ਤੋਂ ਤਲਵੰਡੀ ਰਾਣਾ ਵਿਚਕਾਰ ਵਨ ਵੇਅ ਕੀਤਾ ਗਿਆ ਹੈ। ਹਾਈਵੇਅ ਵਿੱਚ ਘਟੀਆ ਸਮੱਗਰੀ ਲਗਾਈ ਗਈ ਹੈ। ਜਿਸ ਕਾਰਨ ਸੜਕ ਕੱਚੀ ਰਹਿੰਦੀ ਹੈ। ਇਸ ਕਾਰਨ ਡਰਾਈਵਰ ਅਸੰਤੁਲਿਤ ਹੋ ਕੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...

ਮੋਦੀ ਸਰਕਾਰ ਦਿੱਲੀ ਵਾਲਾ ਫਾਰਮੂਲਾ ਪੰਜਾਬ ਵਿੱਚ ਅਪਣਾ ਰਹੀ ਹੈ, ਪਰ ਪੰਜਾਬੀ ਇਹ ਧੋਖਾਧੜੀ ਨਹੀਂ ਚੱਲਣ ਦੇਣਗੇ- ਸੌਰਭ ਭਾਰਦਵਾਜ

ਨਵੀਂ ਦਿੱਲੀ 6 ਅਕਤੂਬਰ:ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ...

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ...

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...