September 9, 2026, 11:47 am
----------- Advertisement -----------
HomeNewsBreaking Newsਮੰਤਰੀ ਅਮਨ ਅਰੋੜਾ ਨੂੰ ਮਿਲੀ ਪੱਕੀ ਜ਼ਮਾਨਤ ਦਿੱਤੀ, ਸੰਗਰੂਰ ਅਦਾਲਤ ਨੇ ਹੇਠਲੀ...

ਮੰਤਰੀ ਅਮਨ ਅਰੋੜਾ ਨੂੰ ਮਿਲੀ ਪੱਕੀ ਜ਼ਮਾਨਤ ਦਿੱਤੀ, ਸੰਗਰੂਰ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ

Published on

----------- Advertisement -----------

 ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਰਾਹਤ ਦਿੰਦਿਆਂ ਸੰਗਰੂਰ ਦੀ ਅਦਾਲਤ ਨੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ।

ਇਹ ਸਜ਼ਾ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। 

ਇਸ ਤੋਂ ਪਹਿਲਾਂ 25 ਜਨਵਰੀ ਨੂੰ ਸੁਣਵਾਈ ਦੌਰਾਨ ਅਮਨ ਅਰੋੜਾ ਨੂੰ 31 ਜਨਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ 26 ਜਨਵਰੀ ਨੂੰ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪੱਕੀ ਜ਼ਮਾਨਤ ਲਈ ਸੁਣਵਾਈ ਹੋਈ।

ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਮਨ ਅਰੋੜਾ ਨੂੰ ਸਥਾਈ ਜ਼ਮਾਨਤ ਦੇ ਦਿੱਤੀ ਅਤੇ ਸਜ਼ਾ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ।ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ।

ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...