April 22, 2026, 6:14 am
----------- Advertisement -----------
HomeNewsBreaking Newsਤੋਸ਼ਾਖਾਨਾ ਮਾਮਲੇ 'ਚ ਸਜ਼ਾ ਤੋਂ ਬਾਅਦ ਬੁਸ਼ਰਾ ਨੇ ਕੀਤਾ ਆਤਮ ਸਮਰਪਣ, ਘਰ...

ਤੋਸ਼ਾਖਾਨਾ ਮਾਮਲੇ ‘ਚ ਸਜ਼ਾ ਤੋਂ ਬਾਅਦ ਬੁਸ਼ਰਾ ਨੇ ਕੀਤਾ ਆਤਮ ਸਮਰਪਣ, ਘਰ ‘ਚ ਰਹੇਗੀ ਨਜ਼ਰਬੰਦ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਨੂੰ ਬੀਤੇ ਬੁੱਧਵਾਰ ਨੂੰ ਤੋਸ਼ਾਖਾਨਾ ਨਾਲ ਜੁੜੇ ਇੱਕ ਮਾਮਲੇ ਵਿੱਚ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਾਕਿਸਤਾਨੀ ਮੀਡੀਆ ਏਰੀ ਨਿਊਜ਼ ਮੁਤਾਬਕ ਸਜ਼ਾ ਸੁਣਾਏ ਜਾਣ ਤੋਂ ਬਾਅਦ ਬੁਸ਼ਰਾ ਨੇ ਪਾਕਿਸਤਾਨ ਦੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।

ਇਸ ਤੋਂ ਬਾਅਦ ਇਸਲਾਮਾਬਾਦ ‘ਚ ਇਮਰਾਨ ਖਾਨ ਦੇ ਘਰ ਬਨੀ ਗਾਲਾ ਨੂੰ ਸਬ-ਜੇਲ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਇਸਲਾਮਾਬਾਦ ਦੇ ਚੀਫ਼ ਕਮਿਸ਼ਨਰ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ।

ਬੁਸ਼ਰਾ ਬੀਬੀ ਅਗਲੇ ਹੁਕਮਾਂ ਤੱਕ ਬਨੀ ਗਾਲਾ ਜੇਲ੍ਹ ਵਿੱਚ ਨਜ਼ਰਬੰਦ ਰਹੇਗੀ। ਇਮਰਾਨ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜੇਲ੍ਹ ਕਰਮਚਾਰੀ ਵੀ ਬਨੀ ਗਾਲਾ ਦੇ ਅੰਦਰ ਮੌਜੂਦ ਹਨ।  ਦਿ ਐਕਸਪ੍ਰੈਸ ਟ੍ਰਿਬਿਊਨ ਮੁਤਾਬਕ ਫੈਸਲੇ ਤੋਂ ਬਾਅਦ ਅਦਿਆਲਾ ਜੇਲ੍ਹ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਜੇਲ੍ਹ ਦੇ ਆਲੇ-ਦੁਆਲੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਮਰਾਨ ਇਸ ਜੇਲ੍ਹ ਵਿੱਚ ਬੰਦ ਹੈ। ਪਿਛਲੇ 3 ਦਿਨਾਂ ਤੋਂ ਪਾਕਿਸਤਾਨ ਪੁਲਿਸ ਨੂੰ ਜੇਲ੍ਹ ‘ਤੇ ਹਮਲੇ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਹ ਧਮਕੀ ਵੀ ਅਦਿਆਲਾ ਜੇਲ੍ਹ ਦੇ ਸਰਕਾਰੀ ਨੰਬਰ ‘ਤੇ ਕਾਲ ਕਰਕੇ ਦਿੱਤੀ ਗਈ ਸੀ। ਇਸ ਤੋਂ ਬਾਅਦ ਹੀ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।

ਬੁੱਧਵਾਰ ਨੂੰ ਇਮਰਾਨ ਅਤੇ ਉਸ ਦੀ ਪਤਨੀ ਨੂੰ ਤੋਸ਼ਾਖਾਨਾ ਨਾਲ ਜੁੜੇ ਮਾਮਲੇ ‘ਚ ਸਜ਼ਾ ਸੁਣਾਈ ਗਈ ਸੀ। ਫੈਸਲੇ ਦੇ ਤਹਿਤ ਖਾਨ ਅਗਲੇ 10 ਸਾਲਾਂ ਤੱਕ ਕੋਈ ਸਰਕਾਰੀ ਅਹੁਦਾ ਨਹੀਂ ਸੰਭਾਲ ਸਕਦੇ ਹਨ।

ਇਸ ਤੋਂ ਇਲਾਵਾ ਦੋਵਾਂ ‘ਤੇ ਕਰੀਬ 23.37 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। NAB ਨੇ ਪਿਛਲੇ ਮਹੀਨੇ ਦੋਸ਼ ਲਗਾਇਆ ਸੀ ਕਿ ਖਾਨ ਅਤੇ ਬੁਸ਼ਰਾ ਬੀਬੀ ਨੇ ਸਾਊਦੀ ਕਰਾਊਨ ਪ੍ਰਿੰਸ ਤੋਂ ਤੋਹਫੇ ਵਜੋਂ ਮਿਲੇ ਗਹਿਣਿਆਂ ਦਾ ਸੈੱਟ ਵੇਚ ਦਿੱਤਾ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...