October 29, 2026, 5:50 am
----------- Advertisement -----------
HomeNewsBreaking Newsਲੁਧਿਆਣਾ 'ਚ ਜਵੈਲਰ ਦੀ ਦੁਕਾਨ 'ਚੋਂ ਬੰਦੂਕ ਦੀ ਨੋਕ 'ਤੇ ਕੀਤੀ ਲੁੱ.ਟ,...

ਲੁਧਿਆਣਾ ‘ਚ ਜਵੈਲਰ ਦੀ ਦੁਕਾਨ ‘ਚੋਂ ਬੰਦੂਕ ਦੀ ਨੋਕ ‘ਤੇ ਕੀਤੀ ਲੁੱ.ਟ, ਬਦ.ਮਾਸ਼ ਮੁੰਦਰੀ ਤੇ ਕੜਾ ਲੈ ਕੇ ਫ਼ਰਾਰ

Published on

----------- Advertisement -----------

2 ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਦਮਾਸ਼ ਗਾਹਕ ਬਣ ਕੇ ਦੁਕਾਨ ਤੇ ਆਏ ਤੇ ਦੁਕਾਨਦਾਰ ਨੂੰ ਸੋਨੇ ਦੀ ਮੁੰਦਰੀ ਦਿਖਾਉਣ ਲਈ ਕਿਹਾ। ਉਸ ਨੇ ਦੋਵਾਂ ਬਦਮਾਸ਼ਾਂ ਨੂੰ ਮੁੰਦਰੀ ਦਿਖਾਈ, ਜਿਸ ਦੀ ਕੀਮਤ ਕਰੀਬ 14 ਹਜ਼ਾਰ ਰੁਪਏ ਸੀ।

ਜਿਵੇਂ ਹੀ ਲੁਟੇਰਿਆਂ ਨੇ ਹੱਥਾਂ ਵਿੱਚ ਮੁੰਦਰੀ ਫੜੀ ਤਾਂ ਉਨ੍ਹਾਂ ਤੁਰੰਤ ਦੁਕਾਨਦਾਰ ਵੱਲ ਪਿਸਤੌਲ ਤਾਣ ਲਈ। ਹਿੰਮਤ ਦਿਖਾਉਂਦੇ ਹੋਏ ਦੁਕਾਨਦਾਰ ਨੇ ਵੀ ਬਦਮਾਸ਼ਾਂ ਦਾ ਮੁਕਾਬਲਾ ਕੀਤਾ। ਰੰਜਿਸ਼ ਦੌਰਾਨ ਉਸ ਨੇ ਦੁਕਾਨ ‘ਚ ਪਈ ਡੰਡੇ ਨਾਲ ਲੁਟੇਰਿਆਂ ‘ਤੇ ਹਮਲਾ ਕਰ ਦਿੱਤਾ। ਹੰਗਾਮਾ ਕਰਨ ਤੋਂ ਬਾਅਦ ਬਦਮਾਸ਼ ਬਾਈਕ ‘ਤੇ ਸਵਾਰ ਹੋ ਕੇ ਸੋਨੇ ਦੀ ਮੁੰਦਰੀ ਤੇ ਕੜਾ ਲੈ ਕੇ ਫ਼ਰਾਰ ਹੋ ਗਏ। 

ਜਾਣਕਾਰੀ ਮੁਤਾਬਕ ਲੇਬਰ ਕਾਲੋਨੀ ‘ਚ ਮੂਨਾ ਜਵੈਲਰ ਦੀ ਦੁਕਾਨ ਹੈ। ਦੁਕਾਨਦਾਰ ਮੂਨਾ ਨੇ ਦੱਸਿਆ ਕਿ ਉਹ ਦੁਕਾਨ ’ਤੇ ਬੈਠਾ ਸੀ। ਉਦੋਂ ਬਾਈਕ ‘ਤੇ ਦੋ ਬਦਮਾਸ਼ ਆਏ, ਜਿਨ੍ਹਾਂ ਨੇ ਉਸ ਨੂੰ ਮੁੰਦਰੀ ਦਿਖਾਉਣ ਲਈ ਕਿਹਾ। ਅੰਗੂਠੀ ਦੇਖ ਕੇ ਤੁਰੰਤ ਉਨ੍ਹਾਂ ਨੇ ਆਪਣੀ ਪਿਸਤੌਲ ਉਸ ਵੱਲ ਤਾਣ ਦਿੱਤੀ। ਬਦਮਾਸ਼ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਉਸ ਨੇ ਬਦਮਾਸ਼ਾਂ ਦਾ ਮੁਕਾਬਲਾ ਕੀਤਾ ਅਤੇ ਡੰਡੇ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ। 

ਬਦਮਾਸ਼ਾਂ ਨੇ ਭੱਜਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਅਚਾਨਕ ਗੋਲੀ ਪਿਸਤੌਲ ‘ਚੋਂ ਨਿਕਲ ਕੇ ਜ਼ਮੀਨ ‘ਤੇ ਡਿੱਗ ਗਈ। ਫਰਾਰ ਹੋਏ ਦੋਸ਼ੀਆਂ ਦੀ ਬਾਈਕ ਦੀ ਨੰਬਰ ਪਲੇਟ ਵੀ ਪੁਲਸ ਦੇ ਹੱਥ ਲੱਗੀ ਹੈ। ਮੋਤੀ ਨਗਰ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...