September 10, 2026, 8:06 pm
----------- Advertisement -----------
HomeNewsEntertainment19 ਸਾਲ ਬਾਅਦ ਇਸ ਫ਼ਿਲਮ 'ਚ ਇਕੱਠੇ ਆਉਣਗੇ ਰਿਤਿਕ ਰੋਸ਼ਨ ਤੇ ਕਰੀਨਾ...

19 ਸਾਲ ਬਾਅਦ ਇਸ ਫ਼ਿਲਮ ‘ਚ ਇਕੱਠੇ ਆਉਣਗੇ ਰਿਤਿਕ ਰੋਸ਼ਨ ਤੇ ਕਰੀਨਾ ਕਪੂਰ

Published on

----------- Advertisement -----------

ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਅਤੇ ਕਰੀਨਾ ਕਪੂਰ ਖਾਨ 19 ਸਾਲ ਬਾਅਦ ਫਿਰ ਤੋਂ ਇਕੱਠੇ ਨਜ਼ਰ ਆ ਸਕਦੇ ਹਨ। ਫਿਲਮ ‘ਮੈਂ ਪ੍ਰੇਮ ਕੀ ਦੀਵਾਨੀ ਹੂੰ’ ਤੋਂ ਬਾਅਦ ਦੋਵੇਂ ਪਰਦੇ ‘ਤੇ ਇਕੱਠੇ ਨਜ਼ਰ ਨਹੀਂ ਆਏ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜੋ 19 ਸਾਲਾਂ ਵਿੱਚ ਨਹੀਂ ਹੋਇਆ, ਉਹ ਹੁਣ ਹੋਣ ਵਾਲਾ ਹੈ। ਰਿਤਿਕ ਰੋਸ਼ਨ ਅਤੇ ਕਰੀਨਾ ਕਪੂਰ ਖਾਨ ਨੂੰ ਵੱਡੇ ਬਜਟ ਦੀ ਫਿਲਮ ਦੀ ਪੇਸ਼ਕਸ਼ ਹੋਈ ਹੈ। ਜਾਣਕਾਰੀ ਮੁਤਾਬਕ ਜੰਗਲੀ ਪਿਕਚਰਜ਼ ਵੱਲੋਂ ਬਣਾਈ ਗਈ ਫਿਲਮ ਲਈ ਦੋਵਾਂ ਸਿਤਾਰਿਆਂ ਨੂੰ ਇਕੱਠੇ ਅਪ੍ਰੋਚ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਿਤਿਕ-ਕਰੀਨਾ ਦੀ ਆਉਣ ਵਾਲੀ ਫਿਲਮ ਦਾ ਟਾਈਟਲ ‘ਉਲਜ‘ ਹੈ।

ਹਾਲਾਂਕਿ, ਹੁਣ ਤੱਕ ਫਿਲਮ ਵਿੱਚ ਕੰਮ ਕਰਨ ਵਾਲੇ ਦੋਵਾਂ ਸੈਲੇਬਸ ਦੀ ਪੁਸ਼ਟੀ ਨਹੀਂ ਹੋਈ ਹੈ। ਯਾਨੀ ਕਿ ਹੁਣ ਤੱਕ ਮੇਕਰਸ ਤੋਂ ਸਿਰਫ ਸੈਲੇਬਸ ਨੂੰ ਹੀ ਆਫਰ ਮਿਲੇ ਹਨ ਅਤੇ ਇਹ ਜੋੜੀ ਇਕੱਠੇ ਨਜ਼ਰ ਆਵੇਗੀ ਜਾਂ ਨਹੀਂ ਇਹ ਦੋਵੇਂ ਸੈਲੇਬਸ ਦੇ ਫੈਸਲੇ ‘ਤੇ ਨਿਰਭਰ ਕਰਦਾ ਹੈ। ਰਿਤਿਕ ਰੋਸ਼ਨ ਇਸ ਸਮੇਂ ਆਪਣੀ ਅਗਲੀ ਫਿਲਮ ‘ਫਾਈਟਰ’ ਦੀ ਤਿਆਰੀ ਕਰ ਰਹੇ ਹਨ, ਜਿਸ ‘ਚ ਦੀਪਿਕਾ ਪਾਦੂਕੋਣ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ। ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ, ਇਹ ਇੱਕ ਏਰੀਅਲ ਐਕਸ਼ਨ ਫਿਲਮ ਹੈ ਜਿਸ ਦੇ ਐਕਸ਼ਨ ਸੀਨ ਅਸਮਾਨ ਵਿੱਚ ਸ਼ੂਟ ਕੀਤੇ ਜਾਣਗੇ। ਦੂਜੇ ਪਾਸੇ ਕਰੀਨਾ ਕਪੂਰ ਖਾਨ ਵੀ ਆਮਿਰ ਖਾਨ ਨਾਲ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਵੇਗੀ। ਇਹ ਫਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...