August 3, 2026, 12:51 am
----------- Advertisement -----------
HomeNewsBreaking Newsਚੰਡੀਗੜ੍ਹ 'ਚ ਮੁਅੱਤਲ ਡਰੱਗ ਕੰਟਰੋਲ ਇੰਸਪੈਕਟਰ ਨੇ ਕੀਤਾ ਆਤਮ ਸਮਰਪਣ

ਚੰਡੀਗੜ੍ਹ ‘ਚ ਮੁਅੱਤਲ ਡਰੱਗ ਕੰਟਰੋਲ ਇੰਸਪੈਕਟਰ ਨੇ ਕੀਤਾ ਆਤਮ ਸਮਰਪਣ

Published on

----------- Advertisement -----------

ਚੰਡੀਗੜ੍ਹ ‘ਚ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਫਰਾਰ ਚੱਲ ਰਹੇ ਡਰੱਗ ਕੰਟਰੋਲ ਅਫਸਰ ਸੁਨੀਲ ਚੌਧਰੀ ਨੇ ਅੱਜ ਜ਼ਿਲਾ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਉਹ ਕਰੀਬ 5 ਮਹੀਨਿਆਂ ਤੋਂ ਫਰਾਰ ਸੀ। ਅਦਾਲਤ ਨੇ ਸੁਨੀਲ ਚੌਧਰੀ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਨੇ ਪਹਿਲਾਂ ਜ਼ਿਲ੍ਹਾ ਅਦਾਲਤ ਅਤੇ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। 

ਦੋਵਾਂ ਥਾਵਾਂ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਵੱਲੋਂ ਪਟੀਸ਼ਨ ਖਾਰਜ ਹੋਣ ਮਗਰੋਂ ਅੱਜ ਉਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਕੱਲ੍ਹ ਹੀ ਸੁਪਰੀਮ ਕੋਰਟ ਨੇ ਉਸ ਨੂੰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਵਿਜੀਲੈਂਸ ਬਿਊਰੋ ਨੇ ਸਤੰਬਰ 2023 ਵਿੱਚ ਮੁਲਜ਼ਮ ਸੁਨੀਲ ਚੌਧਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਸ ਸਮੇਂ ਸੁਨੀਲ ਚੌਧਰੀ ਦੇ ਸਾਥੀ ਅਸ਼ੋਕ ਨਰੂਲਾ ਨੂੰ 25,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੁਲਜ਼ਮ ਉਦੋਂ ਤੋਂ ਹੀ ਫਰਾਰ ਸੀ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ।

ਫੜੇ ਗਏ ਮੁਲਜ਼ਮ ਨਰੂਲਾ ਤੋਂ ਪੁੱਛਗਿੱਛ ਦੌਰਾਨ ਉਸ ਦਾ ਨਾਂ ਸਾਹਮਣੇ ਆਇਆ ਸੀ।ਵਿਚ ਕਮੀਆਂ ਦਾ ਹਵਾਲਾ ਦਿੰਦੇ ਹੋਏ ਧਨਾਸ ਵਿਚ ਇਕ ਸਰਜੀਕਲ ਸਟੋਰ ਨੂੰ ਸੀਲ ਕਰਨ ਦੀ ਧਮਕੀ ਦਿੱਤੀ। ਇਸ ਵਿੱਚ ਸਟੋਰ ਮਾਲਕ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਬਾਅਦ ਵਿਚ ਵਿਚੋਲੇ ਅਸ਼ੋਕ ਨਰੂਲਾ ਰਾਹੀਂ 80 ਹਜ਼ਾਰ ਰੁਪਏ ਵਿਚ ਸੌਦਾ ਹੋਇਆ। ਪੀੜਤ ਨੇ ਇਹ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਦਿੱਤੀ ਸੀ। ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਵਿਚੋਲੇ ਨੂੰ ਕਾਬੂ ਕੀਤਾ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...