November 17, 2026, 2:15 am
----------- Advertisement -----------
HomeNewsBreaking Newsਪੰਜਾਬ ਕਾਂਗਰਸ ਦਾ ਆਪਸੀ ਕਲੇਸ਼ ਵਧਣ ਲੱਗਾ: ਨਵਜੋਤ ਸਿੱਧੂ ਨੇ ਬਣਾਈ ਸੂਬਾ...

ਪੰਜਾਬ ਕਾਂਗਰਸ ਦਾ ਆਪਸੀ ਕਲੇਸ਼ ਵਧਣ ਲੱਗਾ: ਨਵਜੋਤ ਸਿੱਧੂ ਨੇ ਬਣਾਈ ਸੂਬਾ ਇਕਾਈ ਦੀਆਂ ਮੀਟਿੰਗਾਂ ਤੋਂ ਦੂਰੀ

Published on

----------- Advertisement -----------

ਚੰਡੀਗੜ੍ਹ, 2 ਫਰਵਰੀ 2024 – ਪੰਜਾਬ ਪ੍ਰਦੇਸ਼ ਕਾਂਗਰਸ ਅੰਦਰ ਆਪਸੀ ਕਲੇਸ਼ ਵਧਦਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਸੂਬਾ ਇਕਾਈ ਦੀਆਂ ਮੀਟਿੰਗਾਂ ਤੋਂ ਦੂਰ ਰਹਿਣਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵੀ ਅਜਿਹਾ ਹੀ ਵਿਰੋਧ ਪ੍ਰਗਟ ਕਰ ਚੁੱਕੇ ਹਨ। ਸਿੱਧੂ ਹੁਣ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੀਟਿੰਗਾਂ ਤੋਂ ਵੀ ਗਾਇਬ ਹਨ। ਕਾਂਗਰਸ ਦੇ ਸੀਨੀਅਰ ਆਗੂ ਇਸ ਸਵਾਲ ‘ਤੇ ਬੇਚੈਨ ਹਨ ਕਿ ਕੀ ਸਿੱਧੂ ਵੱਖਰੇ ਤੌਰ ‘ਤੇ ਖਿਚੜੀ ਪਕਾ ਰਹੇ ਹਨ।

ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਹੋਈ। ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਇਸ ਵਿੱਚ ਸ਼ਮੂਲੀਅਤ ਨਹੀਂ ਕੀਤੀ। ਜਦੋਂਕਿ ਪਿਛਲੇ ਹਫ਼ਤੇ ਜਾਰੀ ਪੰਜਾਬ ਚੋਣ ਕਮੇਟੀ ਵਿੱਚ ਉਨ੍ਹਾਂ ਦਾ ਨਾਂ ਵੀ ਹੈ। ਪਰ ਸਿੱਧੂ ਨੇ ਚੋਣ ਕਮੇਟੀ ਦੀ ਮੀਟਿੰਗ ਵਿੱਚ ਆਉਣ ਦੀ ਬਜਾਏ ਕਾਂਗਰਸ ਦੇ ਤਿੰਨ ਸਾਬਕਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ।

ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਿੱਧੂ ਨੇ ਲਿਖਿਆ- ਚਾਰ ਸਾਬਕਾ PCC ਮੁਖੀਆਂ ਨਾਲ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ। ਦਰਅਸਲ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਜਦੋਂ ਚੋਣ ਕਮੇਟੀ ਦੀ ਅਹਿਮ ਮੀਟਿੰਗ ਚੱਲ ਰਹੀ ਸੀ ਤਾਂ ਸਿੱਧੂ ਸਾਬਕਾ ਪ੍ਰਧਾਨ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਕੇ.ਪੀ. ਨਾਲ ਮੀਟਿੰਗ ਕਰ ਰਹੇ ਸਨ।

ਨਵਜੋਤ ਸਿੰਘ ਸਿੱਧੂ ਬਾਰੇ ਜਦੋਂ ਦਵਿੰਦਰ ਯਾਦਵ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਬਾਰੇ ਬਾਅਦ ਵਿੱਚ ਗੱਲ ਕਰਨ ਲਈ ਕਿਹਾ। ਪਰ ਸਪੱਸ਼ਟ ਕੀਤਾ ਕਿ ਨਵਜੋਤ ਸਿੰਘ ਸਿੱਧੂ ਸੂਬਾ ਚੋਣ ਕਮੇਟੀ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਇਸ ਮੀਟਿੰਗ ਵਿੱਚ ਬੁਲਾਇਆ ਗਿਆ ਸੀ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਦੇ ਰਵੱਈਏ ਦਾ ਵਿਰੋਧ ਕਰਦੇ ਆ ਰਹੇ ਹਨ, ਨੇ ਵੀ ਅੱਜ ਸਿੱਧੂ ਦੀ ਤਰਫੋਂ ਸਮਾਨੰਤਰ ਮੀਟਿੰਗ ਦਾ ਵਿਰੋਧ ਕਰਦਿਆਂ ਇਸ ਨੂੰ ਅਨੁਸ਼ਾਸਨਹੀਣਤਾ ਕਰਾਰ ਦਿੱਤਾ ਹੈ।

ਇਸ ਸਬੰਧੀ ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਸੂਬਾ ਚੋਣ ਕਮੇਟੀ ਦੀ ਮੀਟਿੰਗ ਹੋ ਰਹੀ ਹੈ ਅਤੇ ਦੂਜੇ ਪਾਸੇ ਜੇਕਰ ਨਵਜੋਤ ਸਿੰਘ ਸਿੱਧੂ ਮੀਟਿੰਗ ਕਰ ਰਹੇ ਹਨ ਤਾਂ ਇਹ ਅਨੁਸ਼ਾਸਨ ਦੇ ਖਿਲਾਫ ਹੈ। ਪਰ ਇਸ ਦੌਰਾਨ ਉਨ੍ਹਾਂ ਸਿੱਧੂ ਖ਼ਿਲਾਫ਼ ਕਾਰਵਾਈ ਦੀ ਗੱਲ ਕਰਨ ਤੋਂ ਵੀ ਗੁਰੇਜ਼ ਕੀਤਾ ਅਤੇ ਗੇਂਦ ਦਵਿੰਦਰ ਯਾਦਵ ਦੇ ਪਾਲੇ ਵਿੱਚ ਇਹ ਕਹਿ ਕੇ ਸੁੱਟ ਦਿੱਤੀ ਕਿ ਕਾਰਵਾਈ ਕਰਨ ਦਾ ਅਧਿਕਾਰ ਸੂਬਾ ਇੰਚਾਰਜ ਕੋਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...