ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਹੁਣ ਇਸ ਦੁਨੀਆ ‘ਚ ਨਹੀਂ ਰਿਹਾ ਪਰ ਉਹ ਹਮੇਸ਼ਾ ਆਪਣੇ ਫੈਨਸ ਦੇ ਦਿਲਾਂ ‘ਚ ਰਹਿਣਗੇ ਕਿਉਂਕਿ ਉਹ ਸਿੱਧੂ ਮੂਸੇਵਾਲਾ ਦੇ ਗੀਤਾਂ ਰਾਹੀਂ ਉਨ੍ਹਾਂ ਨੂੰ ਮਹਿਸੂਸ ਕਰਦੇ ਹਨ
ਹਾਲ ਹੀ ‘ਚ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਰਿਲੀਜ਼ ਹੋਇਆ ਹੈ ਜਿਸ ਤੋਂ ਬਾਅਦ ਸਿੱਧੂ ਦੇ ਫੈਨਸ ਮੂਸੇਵਾਲਾ ਦੀ ਹਵੇਲੀ ਪਹੁੰਚੇ, ਜਿੱਥੇ ਮੂਸੇਵਾਲਾ ਦੀ ਥਾਰ ਦੇਖ ਕੇ ਭਾਵੁਕ ਹੋ ਗਏ। ਇਸ ਦੌਰਾਨ ਇੱਕ ਔਰਤ ਨੇ ਦੱਸਿਆ ਕਿ ਉਹ ਹਰ ਰੋਜ਼ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੀ ਹੈ ਅਤੇ ਮੂਸੇਵਾਲਾ ਦੇ ਗੀਤ ਸੁਣਦੀ ਹੈ।
ਸਿੱਧੂ ਦੇ ਪ੍ਰਸ਼ੰਸਕਾਂ ਨੇ ਦੱਸਿਆ ਕਿ ਉਹ ਹਮੇਸ਼ਾ ਹੀ ਸਿੱਧੂ ਮੂਸੇਵਾਲਾ ਦੇ ਨਵੇਂ ਗੀਤਾਂ ਨੂੰ ਉਡੀਕਦੇ ਰਹਿੰਦੇ ਹਨ। ਮੂਸੇਵਾਲਾ ਦਾ ਗੀਤ ਡਰਿੱਪੀ ਆ ਗਿਆ ਹੈ ਜੋ ਟਰੇਡਿੰਗ ‘ਚ ਟ੍ਰੈਂਡ ਕਰ ਰਿਹਾ ਹੈ। ਸਿੱਧੂ ਮੂਸੇਵਾਲੇ ਦਾ ਹਰ ਗੀਤ ਟਰੇਡਿੰਗ ਵਿੱਚ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
----------- Advertisement -----------
ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਪ੍ਰਸ਼ੰਸਕ; ਥਾਰ ਨੂੰ ਦੇਖ ਕੇ ਹੋਏ ਭਾਵੁਕ
Published on
----------- Advertisement -----------
----------- Advertisement -----------












