June 28, 2026, 1:17 am
----------- Advertisement -----------
HomePunjabbusinessਫਰਾਂਸ ਦੇ ਆਈਫਲ ਟਾਵਰ 'ਤੇ ਭਾਰਤ ਦਾ UPI ਹੋਇਆ ਲਾਂਚ, ਮੋਦੀ ਬੋਲੇ...

ਫਰਾਂਸ ਦੇ ਆਈਫਲ ਟਾਵਰ ‘ਤੇ ਭਾਰਤ ਦਾ UPI ਹੋਇਆ ਲਾਂਚ, ਮੋਦੀ ਬੋਲੇ – “ਦੇਖ ਕੇ ਹੋਈ ਖੁਸ਼ੀ”

Published on

----------- Advertisement -----------

ਯੂਪੀਆਈ ਨੂੰ ਸ਼ੁੱਕਰਵਾਰ ਨੂੰ ਫਰਾਂਸ ਵਿੱਚ ਲਾਂਚ ਕੀਤਾ ਗਿਆ ਹੈ। ਫਰਾਂਸ ਵਿੱਚ ਭਾਰਤੀ ਦੂਤਾਵਾਸ ਨੇ 2 ਫਰਵਰੀ ਨੂੰ ਪੈਰਿਸ ਵਿੱਚ ਆਈਫਲ ਟਾਵਰ ਵਿਖੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਦੀ ਰਸਮੀ ਸ਼ੁਰੂਆਤ ਕੀਤੀ। ਹੁਣ ਲੋਕ UPI ਰਾਹੀਂ ਆਈਫਲ ਟਾਵਰ ਲਈ ਟਿਕਟ ਬੁੱਕ ਕਰ ਸਕਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਚੰਗਾ ਲੱਗਾ। ਇਹ UPI ਨੂੰ ਗਲੋਬਲ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਲਾਂਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ। ਮੈਕਰੋਨ 25 ਜਨਵਰੀ ਨੂੰ ਜੈਪੁਰ ਪਹੁੰਚੇ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ UPI ਪੇਮੈਂਟ ਡਿਜੀਟਲ ਸਿਸਟਮ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੂੰ ਭੁਗਤਾਨ ਕਰਨਾ ਸਿਖਾਇਆ। ਇਸ ਤੋਂ ਇਲਾਵਾ ਦੋਵਾਂ ਆਗੂਆਂ ਨੇ ਚਾਹ ਪੀਤੀ। ਇਸਦਾ ਭੁਗਤਾਨ ਰਾਸ਼ਟਰਪਤੀ ਮੈਕਰੋਨ ਦੁਆਰਾ ਕੀਤਾ ਗਿਆ ਸੀ।

ਫਰਾਂਸ ਦੇ ਰਾਸ਼ਟਰਪਤੀ ਯੂਪੀਆਈ ਭੁਗਤਾਨ ਦੇ ਪ੍ਰਸ਼ੰਸਕ ਬਣ ਗਏ ਸਨ। 26 ਜਨਵਰੀ ਨੂੰ ਸਟੇਟ ਡਿਨਰ ਦੌਰਾਨ ਮੈਕਰੋਨ ਨੇ ਕਿਹਾ – ‘ਮੈਂ ਜੈਪੁਰ ਵਿੱਚ ਪੀਐਮ ਮੋਦੀ ਨਾਲ ਪੀਤੀ ਚਾਹ ਨੂੰ ਕਦੇ ਨਹੀਂ ਭੁੱਲ ਸਕਦਾ, ਕਿਉਂਕਿ ਇਸ ਦਾ ਭੁਗਤਾਨ UPI ਰਾਹੀਂ ਕੀਤਾ ਗਿਆ ਸੀ। ਉਹ ਮੇਰੇ ਲਈ ਬਹੁਤ ਖਾਸ ਸੀ। ਉਹ ਚਾਹ ਸਾਡੀ ਦੋਸਤੀ, ਨਿੱਘ, ਪਰੰਪਰਾ ਅਤੇ ਨਵੀਨਤਾ ਦੀ ਸਭ ਤੋਂ ਵਧੀਆ ਉਦਾਹਰਣ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...