November 19, 2026, 4:25 am
----------- Advertisement -----------
HomeNewsBreaking Newsਬਜ਼ੁਰਗ ਔਰਤ 'ਤੇ ਕੁੱਤਿਆਂ ਨੇ ਕੀਤਾ ਹਮਲਾ, ਵੀਡੀਓ ਆਇਆ ਸਾਹਮਣੇ

ਬਜ਼ੁਰਗ ਔਰਤ ‘ਤੇ ਕੁੱਤਿਆਂ ਨੇ ਕੀਤਾ ਹਮਲਾ, ਵੀਡੀਓ ਆਇਆ ਸਾਹਮਣੇ

Published on

----------- Advertisement -----------
  • ਬਚਣ ਲਈ ਭੱਜਦੀ ਹੋਈ ਜ਼ਮੀਨ ‘ਤੇ ਡਿੱਗੀ, ਲੱਤ ‘ਤੇ ਵੱਢਿਆ;

ਜਲੰਧਰ, 4 ਫਰਵਰੀ 2024 – ਜਲੰਧਰ ‘ਚ ਇਕ ਬਜ਼ੁਰਗ ਔਰਤ ‘ਤੇ 4 ਕੁੱਤਿਆਂ ਨੇ ਹਮਲਾ ਕਰ ਦਿੱਤਾ। ਔਰਤ ਗਲੀ ਵਿਚ ਪੈਦਲ ਆ ਰਹੀ ਸੀ। ਅਚਾਨਕ ਚਾਰ ਕੁੱਤੇ ਉਸ ‘ਤੇ ਝਪਟ ਪਏ। ਔਰਤ ਗਲੀ ‘ਚ ਹੀ ਜ਼ਮੀਨ ‘ਤੇ ਡਿੱਗ ਗਈ। ਜਦੋਂ ਔਰਤ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੁੱਤੇ ਉਥੋਂ ਚਲੇ ਗਏ।

ਔਰਤ ਦੀ ਚੀਕ ਸੁਣ ਕੇ ਇਕ ਵਿਅਕਤੀ ਘਰੋਂ ਬਾਹਰ ਆਇਆ ਅਤੇ ਉਸ ਨੂੰ ਸੰਭਾਲਿਆ। ਸਾਰੀ ਘਟਨਾ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ।

ਬਜ਼ੁਰਗ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸ ਨੂੰ ਰੇਬੀਜ਼ ਦਾ ਟੀਕਾ ਲਗਾ ਕੇ ਘਰ ਭੇਜ ਦਿੱਤਾ। ਕੁੱਤਿਆਂ ਨੇ ਬਜ਼ੁਰਗ ਔਰਤ ਦੀ ਲੱਤ ਨੂੰ ਕੱਟ ਲਿਆ ਸੀ।

ਇਹ ਘਟਨਾ ਅਸ਼ੋਕ ਨਗਰ ਸਥਿਤ ਸ਼ਹਿਨਾਈ ਪੈਲੇਸ ਦੇ ਪਿੱਛੇ ਵਾਪਰੀ। ਉਥੇ ਰਹਿੰਦੇ ਕੱਪੜਾ ਵਪਾਰੀ ਸੰਜੀਵ ਕੁਮਾਰ ਅਰੋੜਾ ਨੇ ਦੱਸਿਆ ਕਿ 65 ਸਾਲਾ ਔਰਤ ਆਪਣੀਆਂ ਦੋ ਧੀਆਂ ਸਮੇਤ ਘਰ ਦਾ ਕੰਮ ਕਰਦੀ ਹੈ। ਸ਼ਨੀਵਾਰ ਨੂੰ ਔਰਤ ਘਰ ਤੋਂ ਕੰਮ ‘ਤੇ ਜਾ ਰਹੀ ਸੀ। ਸਵੇਰੇ ਕਰੀਬ ਦਿਨੇ 11.30 ਵਜੇ ਵਾਪਰੀ ਜਦੋਂ ਔਰਤ ਅਸ਼ੋਕ ਨਗਰ ਮੋੜ ਤੋਂ ਹੌਲੀ-ਹੌਲੀ ਆ ਰਹੀ ਸੀ।

ਜਦੋਂ ਉਹ ਟੀ-ਪੁਆਇੰਟ ‘ਤੇ ਪਹੁੰਚੀ ਤਾਂ ਇਕ ਕੁੱਤਾ ਉਸ ਦੇ ਨੇੜੇ ਆਇਆ ਅਤੇ ਭੌਂਕਣ ਲੱਗਾ। ਇਸ ਤੋਂ ਬਾਅਦ 3 ਹੋਰ ਕੁੱਤੇ ਉੱਥੇ ਆਏ ਅਤੇ ਔਰਤ ‘ਤੇ ਹਮਲਾ ਕਰ ਦਿੱਤਾ। ਬਜ਼ੁਰਗ ਔਰਤ ਨੇ ਹੱਥ-ਪੈਰ ਮਾਰ ਕੇ ਕਿਸੇ ਤਰ੍ਹਾਂ ਕੁੱਤਿਆਂ ਨੂੰ ਆਪਣੇ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਹ ਬਚਾਅ ਲਈ ਭੱਜੀ ਤਾਂ ਉਹ ਜ਼ਮੀਨ ‘ਤੇ ਡਿੱਗ ਪਈ। ਇਸ ਤੋਂ ਬਾਅਦ ਕੁੱਤਿਆਂ ਨੇ ਉਸ ਦੀ ਲੱਤ ਵੱਢ ਲਈ।

ਔਰਤ ਦੀ ਆਵਾਜ਼ ਸੁਣ ਕੇ ਜਦੋਂ ਵਿਅਕਤੀ ਘਰੋਂ ਬਾਹਰ ਆਇਆ ਤਾਂ ਕੁੱਤੇ ਉਥੋਂ ਚਲੇ ਗਏ ਸਨ। ਇਸ ਤੋਂ ਬਾਅਦ ਇਲਾਕੇ ਦੇ ਲੋਕ ਇਕੱਠੇ ਹੋ ਗਏ। ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਲਾਕਾ ਨਿਵਾਸੀ ਅਤੇ ਅਸੀਂ ਕੁੱਤਿਆਂ ਸਬੰਧੀ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਾਂ ਪਰ ਕੋਈ ਫਰਕ ਨਹੀਂ ਪਿਆ। ਇੱਥੋਂ ਤੱਕ ਕਿ ਉਨ੍ਹਾਂ ਦੇ ਆਪਣੇ ਬੱਚੇ ਵੀ ਇਨ੍ਹਾਂ ਗਲੀਆਂ ਵਿੱਚ ਨਿਕਲਣ ਤੋਂ ਡਰਦੇ ਹਨ ਕਿਉਂਕਿ ਆਂਢ-ਗੁਆਂਢ ਵਿੱਚ ਕੁੱਤੇ ਬਹੁਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...