ਜੰਮੂ ਕਸ਼ਮੀਰ ਵਿੱਚ ਭਾਰਤੀ ਫ਼ੌਜ ਦੀ ਡਿਊਟੀ ਕਰਦੇ ਹੋਏ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹੌਲਦਾਰ ਸੁਖਪ੍ਰੀਤ ਸਿੰਘ ਸਪੁੱਤਰ ਸੇਵਾ ਮੁਕਤ ਫ਼ੌਜੀ ਰਣਜੀਤ ਸਿੰਘ ਵਜੋਂ ਹੋਈ ਹੈ।
ਜਵਾਨ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਜੱਦੀ ਪਿੰਡ ਨੰਗਲ ਵੰਝਾਵਾਲਾ ਨੇੜੇ ਅਜਨਾਲਾ ਵਿਖੇ ਸੋਗ ਦੀ ਲਹਿਰ ਦੌੜ ਗਈ।












