November 19, 2026, 4:11 am
----------- Advertisement -----------
HomeNewsBreaking Newsਪੰਜਾਬ ਰੋਡਵੇਜ਼ ਦੇ ਜਗਰਾਓਂ ਡੀਪੂ ਵਿੱਚ ਖੜੀ ਬੱਸ ਨੂੰ ਲੱਗੀ ਅਚਾਨਕ ਅੱਗ,...

ਪੰਜਾਬ ਰੋਡਵੇਜ਼ ਦੇ ਜਗਰਾਓਂ ਡੀਪੂ ਵਿੱਚ ਖੜੀ ਬੱਸ ਨੂੰ ਲੱਗੀ ਅਚਾਨਕ ਅੱਗ, ਫਾਇਰ ਬ੍ਰਿਗੇਡ ਨੇ ਕਾਬੂ ਪਾਇਆ

Published on

----------- Advertisement -----------

ਜਗਰਾਓਂ, 6 ਫਰਵਰੀ 2024 – ਜਗਰਾਉਂ ਦੇ ਸਿੱਧਵਾਂ ਬੇਟ ਰੋਡ ‘ਤੇ ਜਗਰਾਓਂ ਡਿਪੂ ਵਿਖੇ ਖੜੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਸ਼ੱਕੀ ਹਾਲਾਤਾਂ ਵਿੱਚ ਅੱਗ ਲੱਗ ਗਈ। ਸੋਮਵਾਰ ਰਾਤ ਨੂੰ ਵਾਪਰੀ ਇਸ ਘਟਨਾ ਵਿੱਚ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਡਿਪੂ ‘ਤੇ ਤਾਇਨਾਤ ਸੁਰੱਖਿਆ ਮੁਲਾਜ਼ਮ ਦਰਸ਼ਨ ਸਿੰਘ ਅਤੇ ਮੁਲਾਜ਼ਮ ਸੁਖਪਾਲ ਸਿੰਘ ਨੇ ਦੱਸਿਆ ਕਿ ਪਾਰਕ ਕੀਤੀ ਰੋਡਵੇਜ਼ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਜਿਸ ਸਮੇਂ ਬੱਸ ਨੂੰ ਅੱਗ ਲੱਗੀ ਉਸ ਸਮੇਂ ਪੰਜਾਬ ਰੋਡਵੇਜ਼ ਦੀਆਂ ਕਈ ਨਵੀਆਂ ਬੱਸਾਂ ਬੱਸ ਦੇ ਅੱਗੇ ਅਤੇ ਪਿੱਛੇ ਖੜ੍ਹੀਆਂ ਸਨ। ਉਸ ਨੂੰ ਤੁਰੰਤ ਉਥੋਂ ਹਟਾ ਦਿੱਤਾ ਗਿਆ। ਸਾਰੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ।

ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਵੀ ਦਿੱਤੀ ਗਈ। ਕੁਝ ਸਮੇਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਬੱਸ ਨੂੰ ਲੱਗੀ ਅੱਗ ਸੰਬੰਧੀ ਜਦੋਂ ਜੀਐਮ ਜਗਰਾਜ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਕੋਲੇ ਮੁਕਤਸਰ ਦਾ ਚਾਰਜ ਹੈ ਅਤੇ ਉਹ ਜਗਰਾਉਂ ਆ ਰਹੇ ਹਨ ਅਤੇ ਜਗਰਾਉਂ ਡੀਪੂ ਵਿੱਚ ਪਹੁੰਚਣ ਤੋਂ ਬਾਅਦ ਹੀ ਇਸ ਬਾਰੇ ਕੁਝ ਕਹਿ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...