September 29, 2026, 4:46 pm
----------- Advertisement -----------
HomeNewsBreaking Newsਹਰਿਆਣਾ ਸਰਕਾਰ ਨੇ ਤੈਅ ਕੀਤਾ ਮੇਨੂ, 14,253 ਸਕੂਲਾਂ 'ਚ ਮਿਲੇਗਾ ਦਹੀ-ਪਰਾਠਾ

ਹਰਿਆਣਾ ਸਰਕਾਰ ਨੇ ਤੈਅ ਕੀਤਾ ਮੇਨੂ, 14,253 ਸਕੂਲਾਂ ‘ਚ ਮਿਲੇਗਾ ਦਹੀ-ਪਰਾਠਾ

Published on

----------- Advertisement -----------

ਹੁਣ ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਦਹੀ-ਪਰਾਂਠੇ ਦੇ ਨਾਲ-ਨਾਲ ਹੋਰ ਸਿਹਤਮੰਦ ਅਤੇ ਪੌਸ਼ਟਿਕ ਚੀਜ਼ਾਂ ਖਾਣ ਨੂੰ ਮਿਲਣਗੀਆਂ। ਸਰਕਾਰ ਨੇ ਆਪਣਾ ਵੱਖਰਾ ਮੇਨੂ ਤਿਆਰ ਕੀਤਾ ਹੈ। ਪੌਸ਼ਟਿਕ ਬਾਜਰਾ, ਛੋਲੇ ਅਤੇ ਪੌਸ਼ਟਿਕ ਖਿਚੜੀ ਦੇ ਨਾਲ ਸਬਜ਼ੀਆਂ ਦੇ ਪੁਲਾਓ ਵਰਗੇ ਪਕਵਾਨਾਂ ਨੂੰ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ (ਮਿਡ ਡੇ ਮੀਲ) ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਕੇਂਦਰ ਦੀ ਇਸ ਸਕੀਮ ਤਹਿਤ, ਸਾਰੀਆਂ ਸਰਕਾਰੀ, ਸਥਾਨਕ ਸੰਸਥਾਵਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਪ੍ਰਾਇਮਰੀ ਸਕੂਲਾਂ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 1 ਤੋਂ 8ਵੀਂ ਜਮਾਤ ਦੇ ਬੱਚਿਆਂ ਨੂੰ ਗਰਮ ਪਕਾਇਆ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ।

 ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਦੀ ਰਾਜ ਪੱਧਰੀ ਸੰਚਾਲਨ-ਕਮ-ਨਿਗਰਾਨੀ ਕਮੇਟੀ ਦੀ ਮੀਟਿੰਗ ਵਿੱਚ ਸਾਲ 2024-25 ਲਈ 658 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ। ਇਸ ਵਿੱਚ ਰਾਜ ਦਾ ਹਿੱਸਾ 457.26 ਕਰੋੜ ਰੁਪਏ ਹੋਵੇਗਾ, ਜਦਕਿ ਕੇਂਦਰ ਸਰਕਾਰ ਦਾ ਹਿੱਸਾ 200.74 ਕਰੋੜ ਰੁਪਏ ਹੋਵੇਗਾ। ਮੁੱਖ ਸਕੱਤਰ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਅਧਿਕਾਰੀ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਅਤੇ ਇਸ ਦੀ ਵਰਤੋਂ ਕਰਨ ਵੱਲ ਧਿਆਨ ਦੇਣ, ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਅਤੇ ਪ੍ਰੋਟੀਨ ਭਰਪੂਰ ਭੋਜਨ ਮਿਲ ਸਕੇ।

ਹਰਿਆਣਾ ਸਿੱਖਿਆ ਵਿਭਾਗ ਦੁਆਰਾ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਰਾਜ ਦੇ 8671 ਪ੍ਰਾਇਮਰੀ ਸਕੂਲਾਂ ਅਤੇ 5582 ਅੱਪਰ ਪ੍ਰਾਇਮਰੀ ਸਕੂਲਾਂ ਸਮੇਤ ਕੁੱਲ 14,253 ਸਕੂਲਾਂ ਵਿੱਚ ਚਲਾਈ ਜਾ ਰਹੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਦੇਸ਼ ਦੇ ਹੋਰ ਰਾਜਾਂ ਦਾ ਸਰਵੇਖਣ ਕਰਕੇ ਬੱਚਿਆਂ ਨੂੰ ਪੂਰੀ ਤਰ੍ਹਾਂ ਪ੍ਰੋਟੀਨ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਲਈ।

 ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਬੱਚਿਆਂ ਨੂੰ ਸਕੂਲਾਂ ਵਿੱਚ ਮਿਆਰੀ ਭੋਜਨ ਮਿਲੇ, ਤਾਂ ਜੋ ਉਨ੍ਹਾਂ ਨੂੰ ਕੁਪੋਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਲਈ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਮਿਡ-ਡੇ-ਮੀਲ ਦੇ ਰਾਸ਼ਟਰੀ ਪ੍ਰੋਗਰਾਮ ਨੂੰ ਹੁਣ ਪੀ.ਐਮ ਪੋਸ਼ਣ ਵਜੋਂ ਜਾਣਿਆ ਜਾਂਦਾ ਹੈ। ਇਹ ਕੇਂਦਰ ਸਰਕਾਰ ਦੁਆਰਾ ਸਪਾਂਸਰ ਕੀਤੀ ਗਈ ਸਕੀਮ ਹੈ। 

ਮੀਟਿੰਗ ਵਿੱਚ ਸੀ.ਐਸ.ਐਸ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕੁੱਕ ਕਮ ਹੈਲਪਰਾਂ ਲਈ 1000 ਰੁਪਏ ਮਾਣ ਭੱਤਾ ਨਿਸ਼ਚਿਤ ਕੀਤਾ ਗਿਆ ਹੈ, ਜਿਸ ਵਿੱਚ ਕੇਂਦਰ ਦਾ ਹਿੱਸਾ 600 ਰੁਪਏ ਅਤੇ ਰਾਜ ਸਰਕਾਰ ਦਾ ਹਿੱਸਾ 400 ਰੁਪਏ ਹੈ। ਪਰ ਹੁਣ ਸੂਬਾ ਸਰਕਾਰ ਵੱਲੋਂ ਉਨ੍ਹਾਂ ਦਾ ਮਾਣ ਭੱਤਾ 7000 ਰੁਪਏ ਕਰ ਦਿੱਤਾ ਗਿਆ ਹੈ। ਇਸ ਵਿੱਚ ਰਾਜ ਦਾ ਯੋਗਦਾਨ 6400 ਰੁਪਏ ਅਤੇ ਕੇਂਦਰ ਦਾ ਯੋਗਦਾਨ 400 ਰੁਪਏ ਹੈ।

ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਅੰਕੁਰ ਗੁਪਤਾ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ.ਜੀ ਅਨੁਪਮਾ ਅਤੇ ਕਮਿਸ਼ਨਰ ਤੇ ਸਕੱਤਰ ਪੀ. ਅਮਨੀਤ ਕੁਮਾਰ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...