May 31, 2026, 4:15 pm
----------- Advertisement -----------
HomeNewsBreaking Newsਆਉਣ ਵਾਲੀ ਫਿਲਮ ਲਈ ਸਲਮਾਨ ਖਾਨ ਨੇ ਕੀਤਾ ਫਿਜ਼ੀਕਲ ਟ੍ਰਾਂਸਫਾਰਮੇਸ਼ਨ, ਤਸਵੀਰਾਂ ਹੋਈਆਂ...

ਆਉਣ ਵਾਲੀ ਫਿਲਮ ਲਈ ਸਲਮਾਨ ਖਾਨ ਨੇ ਕੀਤਾ ਫਿਜ਼ੀਕਲ ਟ੍ਰਾਂਸਫਾਰਮੇਸ਼ਨ, ਤਸਵੀਰਾਂ ਹੋਈਆਂ ਵਾਇਰਲ

Published on

----------- Advertisement -----------

ਸਲਮਾਨ ਖਾਨ ਦੀ ਅਗਲੀ ਫਿਲਮ ‘ਦ ਬੁੱਲ’ ਹੈ। ਇਸ ਵਿੱਚ ਉਹ ਬ੍ਰਿਗੇਡੀਅਰ ਫਾਰੂਕ ਬੁਲਸਾਰਾ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਸੁਣਨ ‘ਚ ਆਇਆ ਸੀ ਕਿ ਇਸ ਫਿਲਮ ਲਈ ਸਲਮਾਨ ਫਿਜ਼ੀਕਲ ਟ੍ਰਾਂਸਫਾਰਮੇਸ਼ਨ ਕਰ ਰਹੇ ਹਨ। ਹੁਣ ਅਦਾਕਾਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਉਹ ਬਿਲਕੁਲ ਫਿੱਟ ਨਜ਼ਰ ਆ ਰਹੇ ਹਨ। 

ਦੱਸ ਦਈਏ ਕਿ ਹਾਲ ਹੀ ਵਿੱਚ ਇੱਕ ਪ੍ਰਸ਼ੰਸਕ ਜੋੜਾ ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਸਲਮਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨਾਲ ਹੋਈ। ਪ੍ਰਸ਼ੰਸਕ ਨੇ ਸਲਮਾਨ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀਡੀਓ ਕਾਲ ‘ਤੇ ਗੱਲ ਕਰਨ ਲਈ ਵੀ ਕਿਹਾ। ਹੁਣ ਇਸ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੇ ਹਨ। 

ਫਿਲਮ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਸਲਮਾਨ ਬੁਲਸਾਰਾ ਦਾ ਕਿਰਦਾਰ ਨਿਭਾਉਣ ਲਈ ਰੋਜ਼ਾਨਾ ਸਾਢੇ 3 ਘੰਟੇ ਦੀ ਹਾਰਡਕੋਰ ਟ੍ਰੇਨਿੰਗ ਲੈ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਡਾਈਟ ‘ਚ ਵੀ ਬਦਲਾਅ ਕੀਤਾ ਹੈ। 

ਜ਼ਿਕਰਯੋਗ ਹੈ ਕਿ ਕਰਨ ਜੌਹਰ ‘ਦ ਬੁੱਲ’ ਦਾ ਨਿਰਮਾਣ ਕਰ ਰਹੇ ਹਨ। ਇਸ ਰਾਹੀਂ ਫਿਲਮ ਰਾਹੀਂ ਉਹ ਅਤੇ ਸਲਮਾਨ 25 ਸਾਲ ਬਾਅਦ ਇਕੱਠੇ ਕੰਮ ਕਰਨ ਜਾ ਰਹੇ ਹਨ। ਫਿਲਮ ਦੀ ਟੀਮ ਪਿਛਲੇ ਸਾਲ 28 ਦਸੰਬਰ ਨੂੰ ਫਿਲਮਸਿਟੀ, ਮੁੰਬਈ ਵਿੱਚ ਮੁਹੂਰਤ ਲਈ ਇਕੱਠੀ ਹੋਈ ਸੀ। ਇਸ ਸਮੇਂ ਦੌਰਾਨ ਇਹ ਪੁਸ਼ਟੀ ਕੀਤੀ ਗਈ ਸੀ ਕਿ ਫਿਲਮ ਫਰਵਰੀ 2024 ਵਿੱਚ ਫਲੋਰ ‘ਤੇ ਜਾਵੇਗੀ।

ਬਾਲੀਵੁੱਡ ਹੰਗਾਮਾ ਦੀ ਇੱਕ ਰਿਪੋਰਟ ਦੇ ਅਨੁਸਾਰ, ਨਿਰਦੇਸ਼ਕ ਵਿਸ਼ਨੂੰਵਰਧਨ ਦੁਆਰਾ ਨਿਰਦੇਸ਼ਤ ਇਸ ਫਿਲਮ ਦੀ ਸ਼ੂਟਿੰਗ ਦੋ ਮਹੀਨਿਆਂ ਲਈ ਟਾਲ ਦਿੱਤੀ ਗਈ ਹੈ। ਅਜਿਹਾ ਭਾਰਤ ਅਤੇ ਮਾਲਦੀਵ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਹੋਇਆ ਹੈ। ‘ਦ ਬੁੱਲ’ ਦੀ ਕਹਾਣੀ 1988 ‘ਚ ਹੋਏ ਮਸ਼ਹੂਰ ਆਪ੍ਰੇਸ਼ਨ ਕੈਕਟਸ ‘ਤੇ ਆਧਾਰਿਤ ਹੈ।

ਇਹ ਆਪਰੇਸ਼ਨ ਭਾਰਤੀ ਫੌਜ ਨੇ ਮਾਲਦੀਵ ਨੂੰ ਅੱਤਵਾਦੀ ਹਮਲਿਆਂ ਤੋਂ ਬਚਾਉਣ ਲਈ ਕੀਤਾ ਸੀ। ਇਸ ਆਪਰੇਸ਼ਨ ਦੀ ਅਗਵਾਈ ਬ੍ਰਿਗੇਡੀਅਰ ਫਾਰੂਕ ਬੁਲਸਾਰਾ ਨੇ ਕੀਤੀ। ਫਿਲਮ ਨਾਲ ਜੁੜੇ ਇਕ ਸੂਤਰ ਦੀ ਮੰਨੀਏ ਤਾਂ ‘ਕਰਨ, ਵਿਸ਼ਨੂੰ ਅਤੇ ਸਲਮਾਨ ਨੂੰ ਇਸ ਫਿਲਮ ਦੀ ਸਕ੍ਰੀਨਪਲੇਅ ਤੈਅ ਕਰਨ ‘ਚ ਕੁਝ ਹੋਰ ਸਮਾਂ ਲੱਗੇਗਾ।

ਨਿਰਮਾਤਾ ਇਸ ਨੂੰ ਮਾਲਦੀਵ ‘ਚ ਸ਼ੂਟ ਕਰਨਾ ਚਾਹੁੰਦੇ ਸਨ ਪਰ ਹੁਣ ਉਹ ਆਪਣੀ ਸਕ੍ਰਿਪਟ ‘ਚ ਕੁਝ ਬਦਲਾਅ ਕਰ ਰਹੇ ਹਨ। ਨਾਲ ਹੀ ਭਾਰਤ ਅਤੇ ਮਾਲਦੀਵ ਦੇ ਸਬੰਧਾਂ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹਨ। ਜਿਵੇਂ ਹੀ ਸਭ ਕੁਝ ਠੀਕ ਹੋ ਜਾਵੇਗਾ, ਨਿਰਮਾਤਾ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦੇਣਗੇ। ਸਲਮਾਨ ਦੀ ਆਖਰੀ ਫਿਲਮ ‘ਟਾਈਗਰ-3’ ਸੀ। 1

2 ਨਵੰਬਰ 2023 ਨੂੰ ਰਿਲੀਜ਼ ਹੋਈ, ਇਸ ਫਿਲਮ ਨੇ ਭਾਰਤ ਵਿੱਚ 250 ਕਰੋੜ ਰੁਪਏ ਅਤੇ ਦੁਨੀਆ ਭਰ ਵਿੱਚ 466 ਕਰੋੜ ਰੁਪਏ ਇਕੱਠੇ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...