ਅੰਮ੍ਰਿਤਸਰ, 28 ਜਨਵਰੀ 2022 – ਪੰਜਾਬ ਵਿਧਾਨ ਸਭ ਚੋਣਾਂ ਲਈ ਬੀਜੇਪੀ ਵੱਲੋਂ ਆਪਣੇ ਆਖਰੀ 3 ਉਮੀਦਵਾਰਾਂ ਦੇ ਨਾਂਅ ਵੀ ਐਲਾਨ ਦਿੱਤੇ ਗਏ ਹਨ। ਇਸ ‘ਚ ਬੀਜੇਪੀ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਸਿੱਧੂ-ਮਜੀਠੀਆ ਖਿਲਾਫ ਡਾ. ਜਗਮੋਹਨ ਸਿੰਘ ਰਾਜੂ ਆਈ ਏ ਐਸ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਡਾ. ਜਗਮੋਹਨ ਸਿੰਘ ਰਾਜੂ ਤਾਮਿਲਨਾਡੂ ਸਰਕਾਰ ਦੇ ਚੀਫ ਰੈਜ਼ੀਡੈਂਟ ਕਮਿਸ਼ਨਰ ਵਜੋਂ ਤਾਇਨਾਤ ਹਨ ਆਏ ਰਾਜੂ ਨੇ 25 ਜਨਵਰੀ ਨੂੰ ਆਈਏਐਸ ਤੋਂ ਸਵੈ-ਇੱਛਤ ਸੇਵਾਮੁਕਤੀ ਦੀ ਮੰਗ ਕੀਤੀ ਸੀ ।
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀਰਵਾਰ ਸ਼ਾਮ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਤਿੰਨ ਨਾਮ ਸਨ ਅਤੇ ਤਿੰਨੋਂ ਉਮੀਦਵਾਰ ਅੰਮ੍ਰਿਤਸਰ ਦੀਆਂ ਸੀਟਾਂ ’ਤੇ ਮੈਦਾਨ ਵਿੱਚ ਸਨ। ਇਨ੍ਹਾਂ ਵਿੱਚੋਂ ਇੱਕ ਨਾਂ ਆਈਏਐਸ ਡਾ: ਜਗਮੋਹਨ ਸਿੰਘ ਰਾਜੂ ਦਾ ਵੀ ਹੈ, ਜਿਨ੍ਹਾਂ ਨੇ ਦੋ ਦਿਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਅੱਜ ਸਵੇਰੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰ ਲਈ ਗਈ ਹੈ।
ਉਹ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨਗੇ, ਜਿੱਥੋਂ ਪਹਿਲਾਂ ਹੀ ਦੋ ਵੱਡੇ ਚਿਹਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਚੋਣ ਮੈਦਾਨ ਵਿੱਚ ਹਨ।












