November 16, 2026, 10:51 am
----------- Advertisement -----------
HomeNewsBreaking Newsਪੇਪਰ ਲੀਕ, ਨਕਲ ਕਰਨ 'ਤੇ 10 ਸਾਲ ਦੀ ਕੈਦ: 1 ਕਰੋੜ ਰੁਪਏ...

ਪੇਪਰ ਲੀਕ, ਨਕਲ ਕਰਨ ‘ਤੇ 10 ਸਾਲ ਦੀ ਕੈਦ: 1 ਕਰੋੜ ਰੁਪਏ ਤੱਕ ਦਾ ਜੁਰਮਾਨਾ, ਗੈਰ-ਜ਼ਮਾਨਤੀ ਵਾਰੰਟ ਹੋਵੇਗਾ ਜਾਰੀ, ਲੋਕ ਸਭਾ ‘ਚ ਬਿੱਲ ਪਾਸ

Published on

----------- Advertisement -----------

ਨਵੀਂ ਦਿੱਲੀ, 7 ਫਰਵਰੀ 2024 – ਕੇਂਦਰ ਸਰਕਾਰ ਨੇ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਜਾਂ ਧੋਖਾਧੜੀ ਵਰਗੀਆਂ ਬੇਨਿਯਮੀਆਂ ਨੂੰ ਰੋਕਣ ਲਈ 5 ਫਰਵਰੀ ਨੂੰ ਲੋਕ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਸੀ। ਇਸ ਵਿੱਚ ਪ੍ਰੀਖਿਆਵਾਂ ਅਤੇ ਸੰਸਥਾਵਾਂ ਵਿੱਚ ਬੇਨਿਯਮੀਆਂ ਕਰਨ ਵਾਲਿਆਂ ਲਈ ਘੱਟੋ-ਘੱਟ 3 ਸਾਲ ਅਤੇ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਇਹ ਬਿੱਲ ਲੋਕ ਸਭਾ ਵਿੱਚ ਪਾਸ ਹੋ ਗਿਆ ਹੈ ਅਤੇ ਹੁਣ ਇਸ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਇਹ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਹਾ, ‘ਇਸ ਸਮੇਂ ਕੇਂਦਰ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਕੋਲ ਪੇਪਰ ਲੀਕ ਜਾਂ ਪ੍ਰੀਖਿਆਵਾਂ ‘ਚ ਧੋਖਾਧੜੀ ਵਰਗੇ ਅਪਰਾਧਾਂ ਨਾਲ ਨਜਿੱਠਣ ਲਈ ਕੋਈ ਠੋਸ ਕਾਨੂੰਨ ਨਹੀਂ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਪ੍ਰੀਖਿਆ ਪ੍ਰਣਾਲੀ ਦੀਆਂ ਕਮਜ਼ੋਰੀਆਂ ਦਾ ਫਾਇਦਾ ਉਠਾਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

ਜੇਕਰ ਇਹ ਬਿੱਲ ਕਾਨੂੰਨ ਬਣ ਜਾਂਦਾ ਹੈ ਤਾਂ ਪੁਲਿਸ ਨੂੰ ਬਿਨਾਂ ਕਿਸੇ ਵਾਰੰਟ ਦੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਹੋਵੇਗਾ। ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਮਿਲੇਗੀ ਅਤੇ ਇਨ੍ਹਾਂ ਅਪਰਾਧਾਂ ਨੂੰ ਸਮਝੌਤੇ ਰਾਹੀਂ ਹੱਲ ਨਹੀਂ ਕੀਤਾ ਜਾ ਸਕਦਾ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਜਾਂ ਸਹਾਇਕ ਪੁਲਿਸ ਕਮਿਸ਼ਨਰ ਦੇ ਰੈਂਕ ਤੋਂ ਹੇਠਾਂ ਦਾ ਕੋਈ ਵੀ ਅਧਿਕਾਰੀ ਬਿੱਲ ਵਿੱਚ ਦਰਸਾਏ ਗਏ ਕਿਸੇ ਵੀ ਅਪਰਾਧ ਦੀ ਜਾਂਚ ਨਹੀਂ ਕਰੇਗਾ।

ਇਹ ਬਿੱਲ ਸੰਗਠਿਤ ਗਰੋਹਾਂ, ਮਾਫੀਆ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਲੱਗੇ ਲੋਕਾਂ ਨਾਲ ਨਜਿੱਠਣ ਲਈ ਲਿਆਂਦਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਸਰਕਾਰੀ ਅਧਿਕਾਰੀ ਵੀ ਇਸ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਨੂੰ ਵੀ ਅਪਰਾਧੀ ਮੰਨਿਆ ਜਾਵੇਗਾ। ਕੋਈ ਵੀ ਵਿਅਕਤੀ ਜਿਸ ਨੇ ਪਬਲਿਕ ਇਮਤਿਹਾਨ ਜਾਂ ਸਬੰਧਤ ਕੰਮ ਨਹੀਂ ਹੈ, ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲਾ ਨਹੀਂ ਦਿੱਤਾ ਜਾਵੇਗਾ।

ਜੇਕਰ ਪ੍ਰੀਖਿਆ ਕੇਂਦਰ ਵਿੱਚ ਕੋਈ ਬੇਨਿਯਮੀਆਂ ਪਾਈਆਂ ਗਈਆਂ ਤਾਂ ਉਸ ਕੇਂਦਰ ਨੂੰ 4 ਸਾਲਾਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ। ਭਾਵ ਕੇਂਦਰ ਨੂੰ ਅਗਲੇ 4 ਸਾਲਾਂ ਤੱਕ ਕੋਈ ਵੀ ਸਰਕਾਰੀ ਪ੍ਰੀਖਿਆ ਕਰਵਾਉਣ ਦਾ ਅਧਿਕਾਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕੇਂਦਰੀ ਏਜੰਸੀ ਪ੍ਰੀਖਿਆ ‘ਚ ਬੇਨਿਯਮੀਆਂ ਕਰਨ ‘ਚ ਮਿਲੀਭੁਗਤ ਪਾਈ ਗਈ ਤਾਂ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ। ਬਿੱਲ ਵਿੱਚ ਜੇਲ੍ਹ ਦੀ ਸਜ਼ਾ ਦਾ ਵੀ ਪ੍ਰਬੰਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...