November 19, 2026, 3:59 am
----------- Advertisement -----------
HomeNewsBreaking NewsAGTF ਵੱਲੋਂ ਰਿੰਦਾ ਅਤੇ ਲਖਬੀਰ ਲੰਡਾ ਦੇ 3 ਸਾਥੀ ਕਾਬੂ: ਦੋ ਪਿ+ਸਤੌਲ...

AGTF ਵੱਲੋਂ ਰਿੰਦਾ ਅਤੇ ਲਖਬੀਰ ਲੰਡਾ ਦੇ 3 ਸਾਥੀ ਕਾਬੂ: ਦੋ ਪਿ+ਸਤੌਲ ਅਤੇ 10 ਕਾ+ਰਤੂਸ ਬਰਾਮਦ

Published on

----------- Advertisement -----------

ਚੰਡੀਗੜ੍ਹ, 7 ਫਰਵਰੀ 2024 – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ।

ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੇ ਇਸ਼ਾਰਿਆਂ ‘ਤੇ ਇਨ੍ਹਾਂ ਵੱਲੋਂ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਨ੍ਹਾਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਹਾਲਾਂਕਿ ਮੁਲਜ਼ਮਾਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਇਸ ਤੋਂ ਪਹਿਲਾਂ ਜੋਬਨਜੀਤ ਸਿੰਘ ਖ਼ਿਲਾਫ਼ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸੇ ਕੇਸ ਦੇ ਦੂਜੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ। ਜਦਕਿ ਪੁਲਿਸ ਮਾਮਲੇ ਦੇ ਤੀਜੇ ਸਾਥੀ ਕੁਲਵਿੰਦਰ ਸਿੰਘ ਉਰਫ਼ ਕਾਲਾ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...