July 2, 2026, 12:04 pm
----------- Advertisement -----------
HomeNewsBreaking Newsਮੋਦੀ ਸਰਕਾਰ ਵੱਲੋਂ ਪੰਜਾਬ ਲਈ ਦਿੱਤੀਆਂ ਪ੍ਰਾਪਤੀਆਂ ਨੂੰ ਸੂਬੇ ਦੇ ਲੋਕ ਕਦੇ...

ਮੋਦੀ ਸਰਕਾਰ ਵੱਲੋਂ ਪੰਜਾਬ ਲਈ ਦਿੱਤੀਆਂ ਪ੍ਰਾਪਤੀਆਂ ਨੂੰ ਸੂਬੇ ਦੇ ਲੋਕ ਕਦੇ ਵੀ ਨਹੀਂ ਭੁਲਾ ਸਕਦੇ: ਅਨੁਰਾਗ ਠਾਕੁਰ

Published on

----------- Advertisement -----------
  • ਭਾਜਪਾ ਸੋਸ਼ਲ ਮੀਡੀਆ ਦੇ ਵਲੰਟੀਅਰਾਂ ਦਾ ਅਨੁਰਾਗ ਠਾਕੁਰ ਅਤੇ ਸੰਦੀਪ ਸਿੰਘ ਨੇ ਵਰਚੁਅਲ ਮੀਟਿੰਗ ਰਾਹੀਂ ਕੀਤਾ ਮਾਰਗਦਰਸ਼ਨ

ਜਲੰਧਰ 28 ਜਨਵਰੀ 2022 – ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਗਈ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਤਹਿਤ ਸੋਸ਼ਲ ਮੀਡੀਆ ‘ਤੇ ਭਾਜਪਾ ਦੇ ਪ੍ਰਚਾਰ ਲਈ ਸਵੈ-ਇੱਛਾ ਨਾਲ ਸੇਵਾ ਕਰਨ ਵਾਲੇ ਵਲੰਟੀਅਰਾਂ ਦਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਵਰਚੁਅਲ ਬੈਠਕ ਰਾਹੀਂ ਮਾਰਗਦਰਸ਼ਨ ਕੀਤਾ। ਇਹ ਵਰਚੁਅਲ ਮੀਟਿੰਗ ਭਾਜਪਾ ਦੇ ਆਈ.ਟੀ. ਅਤੇ ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਕਨਵੀਨਰ ਰਾਕੇਸ਼ ਗੋਇਲ ਵੱਲੋਂ ਉਲੀਕੀ ਗਈ। ਇਸ ਮੌਕੇ ਦਿੱਲੀ ਪ੍ਰਧਾਨ ਅਤੇ ਪੰਜਾਬ ਚੋਣ ਸੋਸ਼ਲ ਮੀਡੀਆ ਇੰਚਾਰਜ ਪੁਨੀਤ ਅਗਰਵਾਲ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਅਨੁਰਾਗ ਠਾਕੁਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੋਦੀ ਜੀ ਦੀ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਦੇਸ਼ ਭਰ ਵਿੱਚ ‘ਵੀਰ ਬਾਲ ਦਿਵਸ’ ਵਜੋਂ ਮਨਾਉਂਦਿਆਂ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। 1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਲਈ 30 ਸਾਲ ਉਡੀਕ ਕਰਨੀ ਪਈ। ਸਿੱਖ ਕੌਮ ਨੂੰ ਇਨਸਾਫ ਦਿਵਾਉਣ ਲਈ ਮੋਦੀ ਜੀ ਦੀ ਇਹ ਵਚਨਬੱਧਤਾ ਸੀ ਕਿ ਉਹਨਾਂ ਨੇ SIT ਦਾ ਗਠਨ ਕਰਕੇ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ।

ਮੋਦੀ ਨੇ 1984 ਦੇ ਦੰਗਿਆਂ ਦੇ ਦੋਸ਼ੀ, ਹਜ਼ਾਰਾਂ ਸਿੱਖਾਂ ਦੇ ਗਲਾਂ ਵਿਚ ਟਾਇਰ ਪਾ ਕੇ ਜਿਊਂਦੇ ਸਾੜਨ ਵਾਲਿਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ। ਕਾਂਗਰਸ 70 ਸਾਲਾਂ ਤੋਂ ਸ਼੍ਰੀ ਕਰਤਾਰਪੁਰ ਲਾਂਘਾ ਨਹੀਂ ਖੋਲ੍ਹ ਸਕੀ ਪਰ ਇਸ ਨੂੰ ਬਣਾਉਣ ਅਤੇ ਖੋਲ੍ਹਣ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਕਾਲੀ ਸੂਚੀ ਜੋ 1984 ਵਿੱਚ ਬਣਾਈ ਗਈ ਸੀ ਪਰ ਕਾਂਗਰਸ ਸਰਕਾਰ ਨੇ ਇਸਨੂੰ ਕਦੇ ਖਤਮ ਨਹੀਂ ਕੀਤਾ।

ਇਸ ਨੂੰ ਖਤਮ ਕਰਨ ਦਾ ਕੰਮ ਵੀ ਮੋਦੀ ਸਰਕਾਰ ਨੇ ਕੀਤਾ। ਪੰਜਾਬ ਦੀ ਸਰਹੱਦ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤਾਕਤਾਂ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਹ ਧਰਮ ਦੇ ਨਾਂ ‘ਤੇ ਲੋਕਾਂ ਵਿੱਚ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਭਾਜਪਾ ਨੇ ਹਮੇਸ਼ਾ ਪੰਜਾਬ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਹੈ। ਅਤਿਵਾਦ ਦੇ ਦੌਰ ਵਿੱਚ ਵੀ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਨਾਲ ਖੜ੍ਹੀ ਰਹੀ।

ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਚੰਨੀ ਜੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਅੱਜ ਕੱਲ੍ਹ ਤੁਹਾਨੂੰ ਹਨੀ ਮਨੀ ਕਿਉਂ ਕਿਹਾ ਜਾਂਦਾ ਹੈ? ਕਿਉਂਕਿ ਹਨੀ ਦੇ ਘਰ ਤੋਂ ਪੈਸਿਆਂ ਦੀ ਰੇਲਗੱਡੀ ਚੱਲਦੀ ਹੈ ਪਰ ਇਹ ਚੰਨੀ ਦੀ ਹੈ। ਚੰਨੀ ਨੂੰ ਇਹ ਸਭ ਕੁਝ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡੇ ਘਰੋਂ ਰੇਤ ਮਾਫੀਆ ਕੌਣ ਚਲਾ ਰਿਹਾ ਹੈ? ਕਾਂਗਰਸ ਨੇ ਪੂਰੇ ਪੰਜਾਬ ਨੂੰ ਲੁੱਟਿਆ ਅਤੇ ਪੰਜਾਬ ਨੂੰ ਵੀ ਖੋਖਲਾ ਕਰ ਦਿੱਤਾ।

ਅਨੁਰਾਗ ਠਾਕੁਰ ਨੇ ਸਿੱਧੂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਮੇਰਾ ਪੰਜਾਬ ਮਾਡਲ, ਕੀ ਚੰਨੀ ਤੇ ਸਿੱਧੂ ਦੀ ਲੜਾਈ ਦਾ ਤੁਹਾਡਾ ਪੰਜਾਬ ਮਾਡਲ ਹੈ? ਸਿੱਧੂ ਨੂੰ ਮੰਤਰੀ ਅਹੁਦਾ ਦੇਣ ਦੀ ਪਾਕਿਸਤਾਨ ਨੂੰ ਕੀਤੀ ਸਿਫ਼ਾਰਸ਼ ‘ਤੇ ਸਿੱਧੂ ਜਾਂ ਕਾਂਗਰਸ ਹਾਈਕਮਾਂਡ ਨੇ ਕਦੇ ਜਵਾਬ ਕਿਉਂ ਨਹੀਂ ਦਿੱਤਾ?

ਅਨੁਰਾਗ ਠਾਕੁਰ ਨੇ ਪੰਜਾਬ ਦੇ ਲੋਕਾਂ ਨੂੰ ਪੁੱਛਿਆ ਕਿ 1984 ਦੇ ਦੰਗਿਆਂ ਵਿੱਚ ਹਜ਼ਾਰਾਂ ਸਿੱਖਾਂ ਨੂੰ ਮਾਰਨ ਦਾ ਕੰਮ ਕਿਸ ਪਾਰਟੀ ਨੇ ਕੀਤਾ ਸੀ? 30 ਸਾਲਾਂ ਤੱਕ ਕਿਸੇ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ? ਕਾਂਗਰਸ ਨੇ ਉਨ੍ਹਾਂ ਦੋਸ਼ੀ ਨੇਤਾਵਾਂ ਨੂੰ ਆਪਣੇ ਮੰਚ ‘ਤੇ ਬਿਠਾ ਕੇ ਉੱਚ ਦਰਜੇ ਦਿੱਤੇ, ਪਰ ਮੋਦੀ ਸਰਕਾਰ ਨੇ ਐਸਆਈਟੀ ਬਣਾ ਕੇ ਉਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...