July 2, 2026, 5:48 pm
----------- Advertisement -----------
HomeNewsEntertainmentਅਨੰਨਿਆ ਪਾਂਡੇ ਤੋਂ ਬਾਅਦ ਹੁਣ ਉਸਦਾ ਭਰਾ ਬਾਲੀਵੁੱਡ 'ਚ ਦਿਖਾਏਗਾ ਆਪਣੀ ਅਦਾਕਾਰੀ...

ਅਨੰਨਿਆ ਪਾਂਡੇ ਤੋਂ ਬਾਅਦ ਹੁਣ ਉਸਦਾ ਭਰਾ ਬਾਲੀਵੁੱਡ ‘ਚ ਦਿਖਾਏਗਾ ਆਪਣੀ ਅਦਾਕਾਰੀ ਦਾ ਹੁਨਰ

Published on

----------- Advertisement -----------

ਸਾਲ 2023 ‘ਚ ਰਾਜਵੀਰ ਦਿਓਲ, ਸੁਹਾਨਾ ਖਾਨ, ਖੁਸ਼ੀ ਕਪੂਰ ਅਤੇ ਅਗਸਤਿਆ ਨੰਦਾ ਸਮੇਤ ਕਈ ਸਟਾਰ ਕਿੱਡਸ ਨੇ ਐਕਟਿੰਗ ਦੀ ਦੁਨੀਆ ‘ਚ ਐਂਟਰੀ ਕੀਤੀ ਸੀ। ਬਾਲੀਵੁੱਡ ‘ਚ ਡੈਬਿਊ ਕਰਨ ਵਾਲੇ ਸਟਾਰ ਕਿਡਜ਼ ਦੀ ਲਿਸਟ ‘ਚ ਹੁਣ ਇਕ ਨਾਂ ਹੋਰ ਜੁੜ ਗਿਆ ਹੈ, ਉਹ ਹੈ ਅਨੰਨਿਆ ਪਾਂਡੇ ਦੇ ਭਰਾ ਅਹਾਨ ਪਾਂਡੇ ਦਾ, ਜੋ ਜਲਦ ਹੀ ਮੋਹਿਤ ਸੂਰੀ ਦੀ ਫਿਲਮ ਨਾਲ ਐਕਟਿੰਗ ਦੀ ਦੁਨੀਆ ‘ਚ ਐਂਟਰੀ ਕਰਨ ਵਾਲਾ ਹੈ।

ਮੋਹਿਤ ਸੂਰੀ ਦੀ ਇਸ ਫਿਲਮ ਨਾਲ ਅਹਾਨ ਖਾਨ ਡੈਬਿਊ ਕਰਨਗੇ। ਹਾਲ ਹੀ ‘ਚ ‘ਏਕ ਵਿਲੇਨ’ ਦੇ ਨਿਰਦੇਸ਼ਕ ਮੋਹਿਤ ਸੂਰੀ ਨੇ ਯਸ਼ਰਾਜ ਨਾਲ ਆਪਣੀ ਅਗਲੀ ਫਿਲਮ ਦਾ ਐਲਾਨ ਕੀਤਾ ਸੀ। ਰੋਮਾਂਟਿਕ ਫਿਲਮਾਂ ਬਣਾਉਣ ਲਈ ਮਸ਼ਹੂਰ ਨਿਰਦੇਸ਼ਕ ਮੋਹਿਤ ਸੂਰੀ ਇਸ ਵਾਰ ਇਕ ਨੌਜਵਾਨ ਰੋਮਾਂਟਿਕ ਲਵ ਸਟੋਰੀ ਲਿਆਉਣ ਦੀ ਤਿਆਰੀ ਕਰ ਰਹੇ ਹਨ। ਨਿਰਦੇਸ਼ਕ ਆਪਣੀ ਫਿਲਮ ‘ਚ ਅਹਾਨ ਪਾਂਡੇ ਨੂੰ ਮੁੱਖ ਅਭਿਨੇਤਾ ਦੇ ਰੂਪ ‘ਚ ਕਾਸਟ ਕਰਨ ਜਾ ਰਹੇ ਹਨ।

ਹਾਲਾਂਕਿ, ਇਸ ਗੱਲ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ ਕਿ ਇਸ ਨੌਜਵਾਨ ਲਵ ਸਟੋਰੀ ‘ਚ ਅਹਾਨ ਦੇ ਨਾਲ ਕਿਹੜੀ ਅਭਿਨੇਤਰੀ ਨਜ਼ਰ ਆਵੇਗੀ। ਤੁਹਾਨੂੰ ਦੱਸ ਦੇਈਏ ਕਿ ਅਹਾਨ ਸ਼ੈੱਟੀ ਪਿਛਲੇ ਪੰਜ ਸਾਲਾਂ ਤੋਂ ਯਸ਼ਰਾਜ ਦੀ ਟੈਲੇਂਟ ਕੰਪਨੀ ਨਾਲ ਜੁੜੇ ਹੋਏ ਹਨ। ਅਹਾਨ ਪਾਂਡੇ ਨੂੰ ਫਿਲਮ ਵਿੱਚ ਕਾਸਟ ਕਰਨ ਤੋਂ ਪਹਿਲਾਂ ਮੋਹਿਤ ਸੂਰੀ ਨਾਲ ਜਾਣ-ਪਛਾਣ ਕਰਵਾਈ ਗਈ ਸੀ ਤਾਂ ਜੋ ਨਿਰਦੇਸ਼ਕ ਸਮਝ ਸਕੇ ਕਿ ਅਹਾਨ ਆਪਣੀ ਫਿਲਮ ਵਿੱਚ ਇੱਕ ਅਭਿਨੇਤਾ ਦੇ ਤੌਰ ‘ਤੇ ਸਹੀ ਚੋਣ ਹੈ ਜਾਂ ਨਹੀਂ। ਅਹਾਨ ਨੇ ਆਪਣੇ ਆਡੀਸ਼ਨ ਅਤੇ ਸਕ੍ਰੀਨ ਟੈਸਟ ਨਾਲ ਮੋਹਿਤ ਸੂਰੀ ਨੂੰ ਕਾਫੀ ਪ੍ਰਭਾਵਿਤ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਫਿਲਮ ਵਿੱਚ ਕਾਸਟ ਕੀਤਾ ਗਿਆ। ਮੋਹਿਤ ਸੂਰੀ ਦੀ ਇਸ ਰੋਮਾਂਟਿਕ ਫਿਲਮ ਦਾ ਟਾਈਟਲ ਅਜੇ ਤੈਅ ਨਹੀਂ ਹੋਇਆ ਹੈ। ਖਬਰਾਂ ਮੁਤਾਬਕ ਫਿਲਮ ਇਸ ਸਾਲ ਦੇ ਅੰਤ ‘ਚ ਫਲੋਰ ‘ਤੇ ਜਾਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...