August 9, 2026, 9:39 pm
----------- Advertisement -----------
HomeNewsBreaking Newsਪੰਜਾਬ ਦੇ ਸਕੂਲਾਂ 'ਚ ਕੇਲਿਆਂ ਦੀ ਬਜਾਏ ਮਿਲਣਗੇ ਮੌਸਮੀ ਫਲ, ਮਿਡ-ਡੇ-ਮੀਲ ਦੇ...

ਪੰਜਾਬ ਦੇ ਸਕੂਲਾਂ ‘ਚ ਕੇਲਿਆਂ ਦੀ ਬਜਾਏ ਮਿਲਣਗੇ ਮੌਸਮੀ ਫਲ, ਮਿਡ-ਡੇ-ਮੀਲ ਦੇ ਮੈਨਿਊ ‘ਚ ਕੀਤਾ ਗਿਆ ਬਦਲਾਅ

Published on

----------- Advertisement -----------
  • 18.35 ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ

ਚੰਡੀਗੜ੍ਹ, 8 ਫਰਵਰੀ 2024 (ਬਲਜੀਤ ਮਰਵਾਹਾ) – ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ-ਬੁਖਾਰਾ, ਸੇਬ ਅਤੇ ਅੰਬ ਸ਼ਾਮਲ ਹਨ। ਵਿਦਿਆਰਥੀਆਂ ਨੂੰ ਇਹ ਫਲ 12 ਫਰਵਰੀ ਤੋਂ ਮਿਲਣੇ ਸ਼ੁਰੂ ਹੋ ਜਾਣਗੇ। ਮੌਸਮੀ ਫਲਾਂ ਨੂੰ ਹੁਣ ਮਿਡ-ਡੇ-ਮੀਲ ਮੈਨਿਊ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਹਾਲਾਂਕਿ ਅਪਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਵਿੱਚ ਇਸ ਸਬੰਧੀ ਮੌਸਮੀ ਫਲਾਂ ਦੀ ਉਪਲਬਧਤਾ ਦੇ ਹਿਸਾਬ ਨਾਲ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਜਨਵਰੀ ਵਿੱਚ ਕੇਲੇ ਦੇਣ ਦਾ ਫੈਸਲਾ ਲਿਆ ਗਿਆ ਸੀ। ਸਰਦੀਆਂ ਦੀਆਂ ਛੁੱਟੀਆਂ ਕਾਰਨ ਇਹ ਪ੍ਰਾਜੈਕਟ ਪੂਰਾ ਨਹੀਂ ਹੋ ਸਕਿਆ।

ਵਿਦਿਆਰਥੀਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਇਸਦੇ ਪਿੱਛੇ ਕੋਸ਼ਿਸ਼ ਇਹ ਵੀ ਹੈ ਕਿ ਸੂਬੇ ਦੇ ਸਥਾਨਕ ਫਲ ਉਤਪਾਦਕਾਂ ਨੂੰ ਲਾਭ ਪਹੁੰਚਾਇਆ ਜਾਵੇ ਅਤੇ ਨਾਲ ਹੀ ਵਿਦਿਆਰਥੀਆਂ ਦੀ ਸਿਹਤ ਦਾ ਵੀ ਧਿਆਨ ਰੱਖਿਆ ਜਾਵੇ। ਇਹ ਮੁੱਦਾ ਵਿਧਾਇਕਾਂ ਅਤੇ ਖੇਤੀ ਮਾਹਿਰਾਂ ਵੱਲੋਂ ਲੰਬੇ ਸਮੇਂ ਤੋਂ ਉਠਾਇਆ ਜਾ ਰਿਹਾ ਸੀ। ਇਸ ਸਕੀਮ ਵਿੱਚ ਪ੍ਰਤੀ ਵਿਦਿਆਰਥੀ 5ਤੋਂ 6 ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਹ ਸਾਰੀ ਰਣਨੀਤੀ ਪੂਰੀ ਸੋਚ ਵਿਚਾਰ ਤੋਂ ਬਾਅਦ ਬਣਾਈ ਗਈ ਹੈ।

ਇਸ ਸਮੇਂ ਸੂਬੇ ਦੇ 19120 ਸਰਕਾਰੀ ਸਕੂਲਾਂ ਵਿੱਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ 18.35 ਲੱਖ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ। ਮੌਸਮੀ ਫਲਾਂ ‘ਤੇ ਪ੍ਰਤੀ ਵਿਦਿਆਰਥੀ 6 ਰੁਪਏ ਖਰਚ ਕੀਤੇ ਜਾਣਗੇ, ਇਸ ਤਰ੍ਹਾਂ ਸਾਲਾਨਾ 52.86 ਕਰੋੜ ਰੁਪਏ ਖਰਚ ਹੋਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ 456 ਕਰੋੜ ਰੁਪਏ ਖਰਚ ਕੀਤੇ ਜਾਂਦੇ ਹਨ। ਮਿਡ-ਡੇ-ਮੀਲ ਮੀਨੂ ਨੂੰ ਸਰਕਾਰ ਦੁਆਰਾ ਸੀਜ਼ਨ ਦੇ ਆਧਾਰ ‘ਤੇ ਸਾਲ ਵਿੱਚ 2 ਤੋਂ 3 ਵਾਰ ਬਦਲਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...