November 19, 2026, 3:51 am
----------- Advertisement -----------
HomeNewsBreaking Newsਅੱਜ ਚੰਡੀਗੜ੍ਹ 'ਚ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ: ਵੱਡੀ ਖ਼ਬਰ: CM ਮਾਨ...

ਅੱਜ ਚੰਡੀਗੜ੍ਹ ‘ਚ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ: ਵੱਡੀ ਖ਼ਬਰ: CM ਮਾਨ ਬਣੇ ਜ਼ਰੀਆ

Published on

----------- Advertisement -----------
  • 13 ਫਾਰਵੀ ਨੂੰ ਨੂੰ ਦਿੱਲੀ ਚੱਲੋ ਦਾ ਨਾਅਰਾ ਦੇ ਚੁੱਕੇ ਨੇ ਮੋਰਚੇ ਦੇ ਆਗੂ

ਚੰਡੀਗੜ੍ਹ, 8 ਫਰਵਰੀ 2024 – ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਪੰਜਾਬ ਦੇ ਕਿਸਾਨ ਮਜ਼ਦੂਰ ਮੋਰਚੇ ਨੂੰ 13 ਫਰਵਰੀ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਤੋਂ ਪਹਿਲਾਂ ਮਨਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਸ਼ਾਮ 5 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਾਜ਼ਰ ਰਹਿਣਗੇ ਅਤੇ ਕੇਂਦਰੀ ਵਫ਼ਦ ਨਾਲ ਇਹ ਮੀਟਿੰਗ ਕੀਤੀ ਜਾਵੇਗੀ।

ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਅਤੇ ਹੋਰ ਉੱਚ ਅਧਿਕਾਰੀਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਸੰਪਰਕ ਕੀਤਾ ਸੀ। ਵਟਸਐਪ ਕਾਨਫਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦੱਸਿਆ ਕਿ ਉਹ ਕੇਂਦਰ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਯਤਨ ਕਰ ਰਹੇ ਹਨ। ਜਿਸ ਤੋਂ ਬਾਅਦ ਅੱਜ ਸ਼ਾਮ ਕੇਂਦਰੀ ਵਫ਼ਦ ਪੰਜਾਬ ਭਵਨ ਪਹੁੰਚੇਗਾ।

ਪੰਧੇਰ ਨੇ ਇਨ੍ਹਾਂ ਯਤਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਮੰਗ ਕੀਤੀ ਗਈ ਕਿ ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ ਅਤੇ ਪਿਊਸ਼ ਗੋਇਲ ਨੂੰ ਬੁਲਾਇਆ ਜਾਵੇ। ਖਾਸ ਗੱਲ ਇਹ ਹੈ ਕਿ ਇਸ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਹੋਣਗੇ ਅਤੇ ਕੇਂਦਰ ਦੇ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕਰਨਗੇ।

ਇਸ ਮੀਟਿੰਗ ‘ਚ ਮੁੱਖ ਸਕੱਤਰ ਤੋਂ ਇਲਾਵਾ ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਹਿਕਾਰਤਾ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਪੇਂਡੂ ਵਿਕਾਸ ਵਿਭਾਗ, ਜਲ ਸਰੋਤ ਵਿਭਾਗ, ਗ੍ਰਹਿ ਅਤੇ ਨਿਆਂ ਵਿਭਾਗ, ਪੁਲਿਸ, ਟਰਾਂਸਪੋਰਟ, ਖੁਰਾਕ ਸਪਲਾਈ ਅਤੇ ਵਾਤਾਵਰਣ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਹੋਣਗੇ।

ਇਸ ਤੋਂ ਇਲਾਵਾ ਸੀਨੀਅਰ ਕਿਸਾਨ ਆਗੂਆਂ ਦੇ ਵਫ਼ਦ ਨੂੰ ਹੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਕੇਂਦਰ ਅਤੇ ਰਾਜ ਸਰਕਾਰ ਦੀ ਕੋਸ਼ਿਸ਼ ਹੋਵੇਗੀ ਕਿ 13ਫਰਵਰੀ ਦੇ ਦਿੱਲੀ ਕੂਚ ਨੂੰ ਮੁਲਤਵੀ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...