November 11, 2026, 6:34 pm
----------- Advertisement -----------
HomeNewsEntertainmentਕਪਿਲ ਸ਼ਰਮਾ ਨੇ ਦਲੀਪ ਛਾਬੜੀਆ 'ਤੇ ਗੈਰ-ਕਾਨੂੰਨੀ ਢੰਗ ਨਾਲ ਪੈਸੇ ਵਸੂਲਣ ਦਾ...

ਕਪਿਲ ਸ਼ਰਮਾ ਨੇ ਦਲੀਪ ਛਾਬੜੀਆ ‘ਤੇ ਗੈਰ-ਕਾਨੂੰਨੀ ਢੰਗ ਨਾਲ ਪੈਸੇ ਵਸੂਲਣ ਦਾ ਲਗਾਇਆ ਦੋਸ਼, ਈਡੀ ‘ਚ ਦਰਜ ਕਰਵਾਈ ਸ਼ਿਕਾਇਤ

Published on

----------- Advertisement -----------

ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਕਾਮੇਡੀ ਸ਼ੋਅ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲਾਂਕਿ, ਇਸ ਵਾਰ ਕਾਮੇਡੀਅਨ ਟੀਵੀ ‘ਤੇ ਨਹੀਂ ਬਲਕਿ OTT ਪਲੇਟਫਾਰਮ Netflix ‘ਤੇ ਹਲਚਲ ਮਚਾਉਣ ਲਈ ਤਿਆਰ ਹੈ। ਹਾਲ ਹੀ ‘ਚ ਖੁਲਾਸਾ ਹੋਇਆ ਹੈ ਕਿ ਕਪਿਲ ਨੇ ਸ਼ੋਅ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਾਮੇਡੀਅਨ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਕਪਿਲ ਸ਼ਰਮਾ ਨੇ ਕਾਰ ਡਿਜ਼ਾਈਨਰ ਦਿਲੀਪ ਛਾਬੜੀਆ ਖਿਲਾਫ ਈਡੀ ‘ਚ ਸ਼ਿਕਾਇਤ ਦਰਜ ਕਰਵਾਈ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕਪਿਲ ਸ਼ਰਮਾ ਨੇ ਕਾਰ ਡਿਜ਼ਾਈਨਰ ਦਿਲੀਪ ਛਾਬੜੀਆ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਪੈਸੇ ਵਸੂਲਣ ਦੀ ਕੋਸ਼ਿਸ਼ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵਿੱਚ ਦਰਜ ਕਰਵਾਈ ਗਈ ਹੈ। ਇਹ ਘਟਨਾ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਈਡੀ ਵੱਲੋਂ ਕਪਿਲ ਸ਼ਰਮਾ ਨੂੰ ਸੰਮਨ ਕੀਤੇ ਜਾਣ ਦੇ ਮਹੀਨਿਆਂ ਬਾਅਦ ਆਈ ਹੈ।

ਕਪਿਲ ਸ਼ਰਮਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਸੂਚਿਤ ਕੀਤਾ ਹੈ ਕਿ ਕਾਰ ਡਿਜ਼ਾਈਨਰ ਦਿਲੀਪ ਛਾਬੜੀਆ ਨੇ ਉਸ ‘ਤੇ ਆਰਡਰ ਕੀਤੇ ਕਸਟਮਾਈਜ਼ਡ ਵਾਹਨ ਦੀ ਡਿਲੀਵਰੀ ਨਾ ਹੋਣ ਦਾ ਦੋਸ਼ ਉਸ ‘ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ। ਦਿਲੀਪ ਛਾਬੜੀਆ ‘ਤੇ ਕਈ ਮਸ਼ਹੂਰ ਹਸਤੀਆਂ ਨੂੰ ਧੋਖਾ ਦੇਣ ਦਾ ਦੋਸ਼ ਹੈ।

ਕਪਿਲ ਸ਼ਰਮਾ ਨੇ ਦੋਸ਼ ਲਾਇਆ ਕਿ ਛਾਬੜੀਆ ਨੇ ਉਸ ਤੋਂ ਪੈਸੇ ਵਸੂਲਣ ਲਈ ਗੈਰ-ਕਾਨੂੰਨੀ ਤਰੀਕੇ ਅਪਣਾਏ। ਸ਼ਰਮਾ ਦੇ ਅਧਿਕਾਰਤ ਪ੍ਰਤੀਨਿਧੀ ਮੁਹੰਮਦ ਹਾਮਿਦ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਛਾਬੜੀਆ ਖ਼ਿਲਾਫ਼ ਚਾਰਜਸ਼ੀਟ ਦੇ ਹਿੱਸੇ ਵਜੋਂ ਈਡੀ ਨੂੰ ਇੱਕ ਬਿਆਨ ਦਿੱਤਾ ਹੈ। ਮਨੀ ਲਾਂਡਰਿੰਗ ਐਕਟ (ਪੀਐਮਐਲਏ) ਦੀ ਵਿਸ਼ੇਸ਼ ਅਦਾਲਤ ਨੇ ਇਸ ਕੇਸ ਨੂੰ ਸੰਭਾਲਣ ਵਾਲੀ ਚਾਰਜਸ਼ੀਟ ਨੂੰ ਸਵੀਕਾਰ ਕਰ ਲਿਆ ਹੈ ਅਤੇ ਛਾਬੜੀਆ ਅਤੇ ਛੇ ਹੋਰ ਮੁਲਜ਼ਮਾਂ ਨੂੰ ਸੰਮਨ ਜਾਰੀ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...