ਖਰੜ ਵਿੱਚ ਨੰਗਲ ਦੀ ਪ੍ਰੀਮੋ ਫੈਕਟਰੀ ਦੇ ਅੰਦਰ ਫਲੋਟੈਕ ਸਾਲਟ ਯੂਨਿਟ ਦੇ ਇੱਕ ਬਾਇਲਰ ਵਿੱਚ ਅੱਗ ਲੱਗਣ ਤੋਂ ਬਾਅਦ ਵੱਡਾ ਧਮਾਕਾ ਹੋਇਆ। ਜਿਸ ਕਾਰਨ ਫੈਕਟਰੀ ਅੰਦਰ ਹਫੜਾ-ਦਫੜੀ ਮੱਚ ਗਈ।
ਦੱਸ ਦਈਏ ਕਿ ਫੈਕਟਰੀ ‘ਚ ਆਮ ਤੌਰ ‘ਤੇ 400 ਤੋਂ ਵੱਧ ਕਰਮਚਾਰੀ ਅਤੇ ਹੋਰ ਪ੍ਰਸ਼ਾਸਨਿਕ ਕਰਮਚਾਰੀ ਕੰਮ ਕਰਦੇ ਹਨ। ਫੈਕਟਰੀ ਦੇ ਬੁਆਇਲਰ ਵਿੱਚ ਅੱਗ ਲੱਗਣ ਅਤੇ ਧਮਾਕਾ ਹੋਣ ਦੀ ਸੂਚਨਾ ਮਿਲਦਿਆਂ ਹੀ ਉਥੇ ਕੰਮ ਕਰਦੇ ਮੁਲਾਜ਼ਮਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜੇ।
ਫੈਕਟਰੀ ਪ੍ਰਬੰਧਕਾਂ ਅਤੇ ਆਸ-ਪਾਸ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।












