June 7, 2026, 6:28 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਦੋਸ਼ 'ਚ ਪਟਵਾਰੀ ਕੀਤਾ...

ਅੰਮ੍ਰਿਤਸਰ ‘ਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਦੋਸ਼ ‘ਚ ਪਟਵਾਰੀ ਕੀਤਾ ਗ੍ਰਿਫ਼.ਤਾਰ

Published on

----------- Advertisement -----------

ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਨੀਲ ਖਿਲਾਫ 42,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। 

ਦੱਸ ਦਈਏ ਕਿ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਸੁਨੀਲ ਦੱਤ ਦੇ ਖਿਲਾਫ ਇਹ ਕਾਰਵਾਈ ਗੁਰਸਾਹਿਬ ਸਿੰਘ ਵਾਸੀ ਪਿੰਡ ਜੱਲੋਕੇ, ਜ਼ਿਲਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਗੁਰਸਾਹਿਬ ਸਿੰਘ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਔਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਕਾਰਵਾਈ ਦੇ ਹਿੱਸੇ ਵਜੋਂ ਪਟਵਾਰੀ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 

ਨਾਲ ਹੀ ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੀ ਮੌਤ ਦੀ ਰਜਿਸਟਰੀ ਕਰਵਾਉਣ ਬਦਲੇ ਉਸ ਤੋਂ 42,000 ਰੁਪਏ ਦੀ ਰਿਸ਼ਵਤ ਲਈ ਹੈ। ਦੱਸ ਦਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਸਨ।

ਇਸ ਰਿਪੋਰਟ ਦੇ ਆਧਾਰ ‘ਤੇ ਦੋਸ਼ੀ ਪਟਵਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...