ਬਾਲੀਵੁੱਡ ਇੰਡਸਟਰੀ ਦੇ ਦਿੱਗਜ ਅਦਾਕਾਰ ਅਤੇ ਰਾਜਨੇਤਾ ਮਿਥੁਨ ਚੱਕਰਵਰਤੀ ਨੇ ਆਪਣੀਆਂ ਫਿਲਮਾਂ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਅੱਜ ਵੀ ਮਿਥੁਨ ਚੱਕਰਵਰਤੀ ਦੇ ਲੱਖਾਂ ਪ੍ਰਸ਼ੰਸਕ ਹਨ। ਪਰ ਇਸ ਦੌਰਾਨ ਅਦਾਕਾਰ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਥੁਨ ਚੱਕਰਵਰਤੀ ਨੂੰ ਛਾਤੀ ਵਿੱਚ ਦਰਦ ਅਤੇ ਬੇਚੈਨੀ ਮਹਿਸੂਸ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਕ ਰਿਪੋਰਟ ਮੁਤਾਬਕ ਅੱਜ ਸਵੇਰੇ ਯਾਨੀ 10 ਫਰਵਰੀ ਨੂੰ ਮਿਥੁਨ ਚੱਕਰਵਰਤੀ ਨੂੰ ਅਚਾਨਕ ਛਾਤੀ ‘ਚ ਦਰਦ ਮਹਿਸੂਸ ਹੋਇਆ। ਜਿਸ ਤੋਂ ਬਾਅਦ ਉਹ ਬੇਚੈਨ ਮਹਿਸੂਸ ਕਰਨ ਲੱਗੇ। ਉਨ੍ਹਾਂ ਦੀ ਤਬੀਅਤ ਵਿਗੜਦੀ ਦੇਖ ਕੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਹੁਣ ਤੱਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਨਵਾਂ ਅਪਡੇਟ ਸਾਹਮਣੇ ਨਹੀਂ ਆਇਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਦਿੱਗਜ ਅਦਾਕਾਰ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
----------- Advertisement -----------
ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ‘ਚ ਭਰਤੀ, ਕੋਲਕਾਤਾ ‘ਚ ਚੱਲ ਰਿਹਾ ਇਲਾਜ
Published on
----------- Advertisement -----------
----------- Advertisement -----------












