September 27, 2026, 9:03 am
----------- Advertisement -----------
HomeNewsBreaking Newsਫਾਜ਼ਿਲਕਾ: ਡਿਵਾਈਡਰ ਤੋੜ ਕੇ ਕਾਰ ’ਤੇ ਡਿੱਗੀ ਦੂਜੀ ਕਾਰ, ਹਾਦਸੇ 'ਚ ਪਤਨੀ...

ਫਾਜ਼ਿਲਕਾ: ਡਿਵਾਈਡਰ ਤੋੜ ਕੇ ਕਾਰ ’ਤੇ ਡਿੱਗੀ ਦੂਜੀ ਕਾਰ, ਹਾਦਸੇ ‘ਚ ਪਤਨੀ ਦੀ ਮੌ/ਤ; ਪਤੀ ਜਖਮੀ

Published on

----------- Advertisement -----------

ਫਾਜ਼ਿਲਕਾ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਉਸਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਨੈਸ਼ਨਲ ਹਾਈਵੇ ‘ਤੇ ਗਿੱਦੜਬਾਹਾ ਨੇੜੇ ਵਾਪਰਿਆ। ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਬੂਟਾ ਸਿੰਘ ਵਾਸੀ ਪਿੰਡ ਮਾਹੂਆਣਾ ਬੋਦਲਾ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਹਰਭਜਨ ਸਿੰਘ (40 ਸਾਲ) ਪੁੱਤਰ ਬਲਵਿੰਦਰ ਸਿੰਘ ਆਪਣੀ ਪਤਨੀ ਹਰਮਨ ਕੌਰ (ਉਮਰ ਕਰੀਬ 37 ਸਾਲ) ਨਾਲ ਆਲਟੋ ਕਾਰ ਵਿੱਚ ਗਿੱਦੜਬਾਹਾ ਵਿਖੇ ਇੱਕ ਵਿਆਹ ਵਿੱਚ ਜਾ ਰਿਹਾ ਸੀ। ਜਦੋਂ ਉਹ ਪਿੰਡ ਥੇਹੜੀ ਨੇੜੇ ਪਹੁੰਚੇ ਤਾਂ ਗਿੱਦੜਬਾਹਾ ਦੇ ਦੂਜੇ ਪਾਸੇ ਤੋਂ ਆ ਰਹੀ ਸਵਿਫਟ ਕਾਰ ਡਿਵਾਈਡਰ ਤੋੜ ਕੇ ਕਾਰ ’ਤੇ ਜਾ ਡਿੱਗੀ।
ਜਿਸ ‘ਚ ਦੋਵੇਂ ਪਤੀ-ਪਤਨੀ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਉਨਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਹਰਭਜਨ ਸਿੰਘ ਦੀ ਪਤਨੀ ਹਰਮਨ ਕੌਰ ਦੀ ਮੌਤ ਹੋ ਗਈ ਅਤੇ ਜ਼ਖਮੀ ਹਰਭਜਨ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ ਹੈ। ਹਰਭਜਨ ਸਿੰਘ ਦਾ ਇਕਲੌਤਾ ਪੁੱਤਰ ਕਰੀਬ 13 ਸਾਲ ਦਾ ਹੈ। ਹਰਭਜਨ ਸਿੰਘ ਪੇਸ਼ੇ ਤੋਂ ਇੱਕ ਛੋਟਾ ਕਿਸਾਨ ਹੈ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਇੱਕ ਵਰਕਸ਼ਾਪ ਵਿੱਚ ਕੰਮ ਕਰਦਾ ਸੀ। ਇਸ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...