September 27, 2026, 10:45 am
----------- Advertisement -----------
HomeNewsLatest Newsਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ- ਐਡਵੋਕੇਟ...

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ- ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ ਸਿੱਖ ਮੈਂਬਰ ਹੀ ਲਏ ਜਾਣਗੇ, ਕਿਸੇ ਤਰ੍ਹਾਂ ਤਰਕਸੰਗਤ ਨਹੀਂ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਵਾਲ ਕੀਤਾ ਕਿ ਜਿਹੜੀਆਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਕਟੌਤੀ ਕੀਤੀ ਜਾ ਰਹੀ ਹੈ, ਕੀ ਉਨ੍ਹਾਂ ਵੱਲੋਂ ਨਾਮਜ਼ਦ ਮੈਂਬਰ ਸਿੱਖ ਨਹੀਂ ਸਨ?
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟੀਕਰਨ ਕੇਵਲ ਗੁੰਮਰਾਹ ਕਰਨ ਵਾਲਾ ਹੈ, ਜਦਕਿ ਸਚਾਈ ਇਹ ਹੈ ਕਿ ਸਰਕਾਰ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਸਿੱਖ ਮਾਮਲਿਆਂ ’ਚ ਇਸ ਤਰ੍ਹਾਂ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ, ਬਲਕਿ ਸਿੱਖਾਂ ਦੇ ਮਸਲੇ ਸਿੱਖਾਂ ’ਤੇ ਹੀ ਛੱਡ ਦੇਣੇ ਚਾਹੀਦੇ ਹਨ। ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਨਾਲ ਦੇਸ਼ ਅੰਦਰ ਇਕ ਵਿਰੋਧੀ ਮਾਹੌਲ ਦੀ ਧਾਰਾ ਪੈਦਾ ਹੁੰਦੀ ਹੈ, ਜੋ ਦੇਸ਼ ਹਿੱਤ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਿੱਖ ਸੰਗਤਾਂ ਦਾ ਵੱਡਾ ਸਮੂਹ ਸਰਕਾਰ ਦੇ ਫੈਸਲੇ ਵਿਰੁੱਧ ਆਪਣੀ ਭਾਵਨਾ ਪ੍ਰਗਟ ਕਰ ਚੁੱਕਾ ਹੈ, ਜਿਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਮਹਾਰਾਸ਼ਟਰ ਸਰਕਾਰ ਇਸ ’ਤੇ ਮੰਥਨ ਕਰੇ ਅਤੇ ਪ੍ਰਤੀਨਿਧ ਸਿੱਖ ਸੰਸਥਾਵਾਂ ਨਾਲ ਬੈਠਕ ਕਰਕੇ ਉਨ੍ਹਾਂ ਦੇ ਵਿਚਾਰ ਅਨੁਸਾਰ ਹੀ ਫੈਸਲਾ ਕਰੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਸਤਿਕਾਰਤ ਤਖ਼ਤਾਂ ਵਿੱਚੋਂ ਇਕ ਹੈ, ਜਿਥੋਂ ਦੇ ਪ੍ਰਬੰਧ ਅਤੇ ਸੇਵਾ ਸੰਭਾਲ ਲਈ 1956 ਵਿਚ ਬਣਾਏ ਗਏ ਐਕਟ ਨੂੰ ਖੰਡਤ ਕਰਨ ਅਤੇ ਤੋੜਨ ਦੀ ਕਿਸੇ ਤਰ੍ਹਾਂ ਦੀ ਲੋੜ ਮਹਿਸੂਸ ਨਹੀਂ ਹੁੰਦੀ। ਇਹ ਹਰ ਪੱਖ ਤੋਂ ਸੋਚ ਵਿਚਾਰ ਕੇ ਹੀ ਕਾਇਮ ਕੀਤਾ ਗਿਆ ਸੀ। ਇਸ ਵਿਚ ਸਥਾਨਕ ਸਿੱਖਾਂ, ਨੁਮਾਇੰਦਾ ਸਿੱਖ ਸੰਸਥਾਵਾਂ, ਸਿੱਖ ਮੈਂਬਰ ਪਾਰਲੀਮੈਂਟ ਤੋਂ ਇਲਾਵਾ ਸਰਕਾਰ ਦੇ ਵੀ ਢੁੱਕਵੇਂ ਨੁਮਾਇੰਦੇ ਸ਼ਾਮਲ ਕੀਤੇ ਗਏ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖ ਜਗਤ ’ਤੇ ਆਪਹੁਦਰਾ ਫੈਸਲਾ ਠੋਸਣ ਤੋਂ ਗੁਰੇਜ਼ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪਹਿਲਾਂ ਹੀ ਪੱਤਰ ਲਿਖਿਆ ਜਾ ਚੁੱਕਾ ਹੈ, ਜਿਸ ’ਤੇ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...