July 2, 2026, 9:03 pm
----------- Advertisement -----------
HomeNewsLatest Newsਮਾਸਟਰ ਤਾਰਾ ਸਿੰਘ ਨੂੰ ਦਿੱਤਾ ਜਾਵੇ ਭਾਰਤ ਰਤਨ ਐਵਾਰਡ, ਸੁਖਬੀਰ ਬਾਦਲ ਨੇ...

ਮਾਸਟਰ ਤਾਰਾ ਸਿੰਘ ਨੂੰ ਦਿੱਤਾ ਜਾਵੇ ਭਾਰਤ ਰਤਨ ਐਵਾਰਡ, ਸੁਖਬੀਰ ਬਾਦਲ ਨੇ PM ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਪ੍ਰਮੁੱਖ ਸ਼ਖਸੀਅਤ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ‘ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਕਾਫੀ ਦੇਰ ਪਹਿਲਾਂ ਹੀ ਮਿਲ ਜਾਣਾ ਚਾਹੀਦਾ ਸੀ ਪਰ ਹੁਣ ਸਮਾਂ ਆ ਗਿਆ ਹੈ ਕਿ ਬੀਤੇ ਸਮੇਂ ‘ਚ ਹੋਈ ਗਲਤੀ ਨੂੰ ਸੁਧਾਰਿਆ ਜਾਵੇ ਅਤੇ ਮਾਸਟਰ ਜੀ ਵੱਲੋਂ ਦੇਸ਼ ਲਈ ਦਿੱਤੇ ਵੱਡੇਮੁੱਲ ਯੋਗਦਾਨ ਲਈ ਉਹਨਾਂ ਨੂੰ ਦੇਸ਼ ਦਾ ਇਹ ਸਰਵ ਉੱਚ ਸਨਮਾਨ ਦਿੱਤਾ ਜਾਵੇ।

ਸੁਖਬੀਰ ਬਾਦਲ ਨੇ ਮਾਸਟਰ ਤਾਰਾ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਅਤੇ ਪੱਛਮੀ ਪੰਜਾਬ ਜਿਸ ਵਿਚ ਮੌਜੂਦਾ ਸਮੇਂ ਦਾ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵੀ ਸ਼ਾਮਲ ਸੀ, ਨੂੰ ਭਾਰਤ ਨਾਲ ਰੱਖਣ ਲਈ ਪਾਏ ਯੋਗਦਾਨ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਇਸਦੀ ਕੋਈ ਬਰਾਬਰੀ ਨਹੀਂ ਮਿਲਦੀ ਤੇ ਇਹ ਫੈਸਲਾਕੁੰਨ ਯੋਗਦਾਨ ਸੀ। ਉਹਨਾਂ ਕਿਹਾ ਕਿ ਇਸ ਭੁਗੌਲਿਕ ਨਕਸ਼ੇ ਤੋਂ ਬਗੈਰ ਕਸ਼ਮੀਰ ਵੀ ਸ਼ਾਇਦ ਸਾਡੇ ਪੱਛਮੀ ਗੁਆਂਢੀਆਂ ਕੋਲ ਹੁੰਦਾ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਕੋਈ ਭਾਰਤੀ ਜਿਸ ਨੂੰ ਸਚਮੁੱਚ ਭਾਰਤ ਰਤਨ ਦੇਣਾ ਬਣਦਾ ਹੈ ਤਾਂ ਉਹ ਮਾਸਟਰ ਤਾਰਾ ਸਿੰਘ ਜੀ ਹਨ।

ਅਕਾਲੀ ਦਲ ਪ੍ਰਧਾਨ ਨੇ ਦੱਸਿਆ ਕਿ ਕਿਵੇਂ ਮਾਸਟਰ ਤਾਰਾ ਸਿੰਘ ਜੀ ਨੇ ਵੰਡ ਤੋਂ ਪਹਿਲਾਂ ਦਿਨਾਂ ਵਿਚ ਖੁਦ ਇਕੱਲਿਆਂ ਹੀ ਅਗਵਾਈ ਕੀਤੀ ਤੇ ਪੱਛਮੀ ਹਿੱਸਿਆਂ ਨੂੰ ਭਾਰਤ ਦੇ ਮੌਜੂਦਾ ਹਿੱਸੇ ਵਿਚ ਸ਼ਾਮਲ ਕਰਨਾ ਯਕੀਨੀ ਬਣਾਇਆ। ਉਹਨਾਂ ਕਿਹਾ ਕਿ ਮੁਹੰਮਦ ਅਲੀ ਜਿਨਾਹ ਤਾਂ ਚਾਹੁੰਦਾ ਸੀ ਕਿ ਸਾਰਾ ਪੰਜਾਬ ਹੀ ਪਾਕਿਸਤਾਨ ਵਿਚ ਸ਼ਾਮਲ ਕਰ ਦਿੱਤਾ ਜਾਵੇ ਪਰ ਮਾਸਟਰ ਜੀ ਨੇ ਬੇਖੌਫ ਹੋ ਕੇ ਅਤੇ ਸਫਲਤਾ ਨਾਲ ਸੰਘਰਸ਼ ਕੀਤਾ ਅਤੇ ਜੇ ਉਹ ਅਜਿਹਾ ਨਾ ਕਰਦੇ ਤਾਂ ਕਸ਼ਮੀਰ ਕਦੇ ਵੀ ਭਾਰਤ ਦਾ ਹਿੱਸਾ ਨਾ ਹੁੰਦਾ ਕਿਉਂਕਿ ਇਹ ਦੇਸ਼ ਨਾਲ ਉਨ੍ਹਾਂ ਦੇ ਸੰਪਰਕ ਦਾ ਇਕਲੌਤਾ ਸੜਕ ਮਾਰਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...