April 17, 2026, 11:16 pm
----------- Advertisement -----------
HomeNewsBreaking Newsਹਰਿਆਣਾ ਦੇ 8 ਜ਼ਿਲ੍ਹਿਆਂ 'ਚ 3 ਦਿਨਾਂ ਲਈ ਇੰਟਰਨੈਟ ਸੇਵਾਵਾਂ ਬੰਦ

ਹਰਿਆਣਾ ਦੇ 8 ਜ਼ਿਲ੍ਹਿਆਂ ‘ਚ 3 ਦਿਨਾਂ ਲਈ ਇੰਟਰਨੈਟ ਸੇਵਾਵਾਂ ਬੰਦ

Published on

----------- Advertisement -----------

ਹਰਿਆਣਾ ਸਰਕਾਰ ਨੇ ਰਾਜ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ ਨੂੰ 3 ਦਿਨਾਂ ਲਈ ਬੰਦ ਕਰ ਦਿੱਤਾ ਹੈ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ 13 ਫਰਵਰੀ ਨੂੰ ਦਿੱਲੀ ਤੱਕ ਮਾਰਚ ਦੇ ਮੱਦੇਨਜ਼ਰ ਲਿਆ ਗਿਆ ਹੈ। 

ਦੱਸ ਦਈਏ ਕਿ ਇੰਟਰਨੈੱਟ ‘ਤੇ ਪਾਬੰਦੀ ਦਾ ਫੈਸਲਾ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਡੱਬਵਾਲੀ ਸਮੇਤ ਸਿਰਸਾ ‘ਚ ਲਾਗੂ ਹੋਵੇਗਾ। ਇਹ ਪਾਬੰਦੀ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਰਾਤ 11.59 ਵਜੇ ਤੱਕ ਲਾਗੂ ਰਹੇਗੀ। ਇਸ ਮਿਆਦ ਦੇ ਦੌਰਾਨ, ਬ੍ਰਾਡਬੈਂਡ ਅਤੇ ਲੀਜ਼ਡ ਲਾਈਨ ਇੰਟਰਨੈਟ ਦਾ ਸੰਚਾਲਨ ਜਾਰੀ ਰਹੇਗਾ। 

ਹਰਿਆਣਾ ਸਰਕਾਰ ਨੇ ਇਸ ਪਿੱਛੇ ਦਲੀਲ ਦਿੱਤੀ ਕਿ ਸੀਆਈਡੀ ਦੇ ਏਡੀਜੀਪੀ ਨੇ ਰਿਪੋਰਟ ਦਿੱਤੀ ਕਿ ਕਿਸਾਨਾਂ ਵੱਲੋਂ ਮਾਰਚ ਅਤੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਤਣਾਅ, ਜਨਤਕ ਜਾਇਦਾਦ ਨੂੰ ਨੁਕਸਾਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਇੰਟਰਨੈਟ ਰਾਹੀਂ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਸਕਦੀ ਹੈ। ਸੋਸ਼ਲ ਮੀਡੀਆ ਜਿਵੇਂ ਫੇਸਬੁੱਕ, ਵਟਸਐਪ, ਟਵਿਟਰ, ਐਸਐਮਐਸ ਆਦਿ ਰਾਹੀਂ ਅਜਿਹਾ ਹੋਣ ਤੋਂ ਰੋਕਣ ਲਈ ਇੰਟਰਨੈਟ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ, ਝੱਜਰ, ਰੋਹਤਕ ਅਤੇ ਪੰਚਕੂਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ (SKM), ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...