ਪਟਿਆਲਾ, 28 ਜਨਵਰੀ 2022 – ਕਾਂਗਰਸ ਦੇ ਭੁਲੱਥ ਤੋਂ ਐਲਾਨੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਦੇ ਮਾਮਲੇ ‘ਚ ਪਟਿਆਲਾ ਜੇਲ੍ਹ ਵਿੱਚ ਬੰਦ ਸਨ। ਸੁਖਪਾਲ ਸਿੰਘ ਖਹਿਰਾ ਨੂੰ ਈ ਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਬੀਤੇ ਦਿਨ ਹੀ ਹਾਈ ਕੋਰਟ ਵੱਲੋਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਜ਼ਮਾਨਤ ਮਿਲਣ ਤੋਂ ਬਾਅਦ ਅੱਜ ਖਹਿਰਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਪੱਤਰਕਾਰਾਂ ਨਾਲ ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਕਾਂਗਰਸ ਦੇ ਉਮੀਦਵਾਰ ਵਜੋਂ ਆਪਣੀ ਲੜਾਈ ਲੜਨਗੇ। ਉਹਨਾਂ ਸੁਆਲਾਂ ਦੇ ਜਵਾਬ ਵਿਚ ਕਿਹਾ ਕਿ ਬੀਜੇਪੀ ਵੱਲੋਂ ਉਹਨਾ ਨੂੰ ਇਸ ਕੇਸ ਵਿੱਚ ਝੂਠਾ ਫ਼ਸਾਇਆ ਗਿਆ ਹੈ। ਉਹ ਅੱਜ 4 ਵਜੇ ਚੰਡੀਗੜ੍ਹ ਦੇ ਵਿਚ ਇਕ ਪ੍ਰੈੱਸ ਕਾਨਫਰੰਸ ਵੀ ਕਰਨਗੇ ਅਤੇ ਪ੍ਰੈੱਸ ਕਾਨਫ਼ਰੰਸ ਦੌਰਾਨ ਆਪਣੀ ਬੇਗੁਨਾਹੀ ਦੇ ਤੱਥ ਪੇਸ਼ ਕਰਨਗੇ।
ਇਸ ਦੌਰਾਨ ਖਹਿਰਾ ਨੇ ਕਿਹਾ ਕਿ ਉਹ 31 ਜਨਵਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।












