November 19, 2026, 3:24 am
----------- Advertisement -----------
HomeNewsBreaking Newsਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਹੋਈ ਫੇਲ੍ਹ, ਇਨ੍ਹਾਂ ਮੁੱਦਿਆਂ...

ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਹੋਈ ਫੇਲ੍ਹ, ਇਨ੍ਹਾਂ ਮੁੱਦਿਆਂ ‘ਤੇ ਗੱਲਬਾਤ ਨਹੀਂ ਚੜ੍ਹ ਸਕੀ ਸਿਰੇ

Published on

----------- Advertisement -----------

ਚੰਡੀਗੜ੍ਹ, 11 ਫਰਵਰੀ 2024 – ਲੋਕ ਸਭਾ ਚੋਣਾਂ ਨੂੰ ਲੈ ਕੇ ਐਨਡੀਏ ਲਗਾਤਾਰ ਆਪਣੇ ਧੜੇ ਦਾ ਵਿਸਥਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਸੰਦਰਭ ਵਿੱਚ ਭਾਜਪਾ ਅਤੇ ਅਕਾਲੀ ਦਲ ਦਰਮਿਆਨ ਪੰਜਾਬ ਵਿੱਚ ਗਠਜੋੜ ਨੂੰ ਲੈ ਕੇ ਕੁਝ ਸਮੇਂ ਤੋਂ ਗੱਲਬਾਤ ਚੱਲ ਰਹੀ ਸੀ। ਹੁਣ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਮੁਤਾਬਕ ਪੰਜਾਬ ‘ਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿਚਾਲੇ ਗੱਲਬਾਤ ਫੇਲ੍ਹ ਹੋ ਗਈ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਕੱਠੇ ਚੋਣ ਨਾ ਲੜਨ ਦੇ ਐਲਾਨ ਤੋਂ ਬਾਅਦ ਭਾਜਪਾ ਨੇ ਆਪਣੀ ਰਣਨੀਤੀ ਬਦਲ ਲਈ ਹੈ। ਸੂਤਰਾਂ ਅਨੁਸਾਰ ਅਕਾਲੀ ਦਲ ਵੀ ਕਿਸਾਨ ਅੰਦੋਲਨ ਅਤੇ ਸਿੱਖ ਬੰਦੀਆਂ ਦੀ ਰਿਹਾਈ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ‘ਤੇ ਦਬਾਅ ਬਣਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀ ਭਾਜਪਾ ਲੀਡਰਸ਼ਿਪ ਵੀ ਗਠਜੋੜ ਦੇ ਹੱਕ ਵਿੱਚ ਨਹੀਂ ਸੀ।

ਦੱਸ ਦੇਈਏ ਕਿ ਜਦੋਂ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਨਵਾਂ ਖੇਤੀ ਕਾਨੂੰਨ ਲਿਆਂਦਾ ਸੀ ਤਾਂ ਇਸ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ। ਉਸ ਤੋਂ ਬਾਅਦ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ।

ਕੁਝ ਸਮਾਂ ਪਹਿਲਾਂ ਅਕਾਲੀ ਦਲ ਦੇ ਸੂਤਰਾਂ ਨੇ ਦੱਸਿਆ ਸੀ ਕਿ ਭਾਜਪਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਚੋਂ 6 ‘ਤੇ ਚੋਣ ਲੜਨ ਦੀ ਮੰਗ ਕਰ ਰਹੀ ਹੈ, ਜਦਕਿ ਅਕਾਲੀ ਦਲ ਇੰਨੀਆਂ ਸੀਟਾਂ ਦੇਣ ਲਈ ਤਿਆਰ ਨਹੀਂ ਹੈ। ਜਦੋਂ ਅਕਾਲੀ ਦਲ ਐਨਡੀਏ ਦਾ ਹਿੱਸਾ ਸੀ ਤਾਂ ਇਹ 10 ਸੀਟਾਂ ‘ਤੇ ਚੋਣ ਲੜ ਰਿਹਾ ਸੀ ਅਤੇ ਭਾਜਪਾ ਤਿੰਨ ਸੀਟਾਂ ‘ਤੇ ਚੋਣ ਲੜ ਰਹੀ ਸੀ।

ਦਰਅਸਲ, ਇਸ ਸਮੇਂ ਪੰਜਾਬ ਵਿੱਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਹੈ। ਕਿਹਾ ਜਾ ਰਿਹਾ ਹੈ ਕਿ ਉਹ ਇਸ ਗਠਜੋੜ ਨੂੰ ਨਹੀਂ ਤੋੜਨਾ ਚਾਹੁੰਦੇ ਕਿਉਂਕਿ ਪੰਜਾਬ ਵਿੱਚ ਬਸਪਾ ਦਾ ਚੰਗਾ ਪ੍ਰਭਾਵ ਹੈ। ਸੁਖਦੇਵ ਸਿੰਘ ਢੀਂਡਸਾ ਦੇ ਧੜੇ ਦੇ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ।

ਇਸ ਦੇ ਨਾਲ ਹੀ ਅਕਾਲੀ ਆਗੂਆਂ ਦਾ ਦੋਸ਼ ਹੈ ਕਿ ਭਾਜਪਾ ਨੇ ਵੀ ਪੰਜਾਬ ਵਿੱਚ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਾਜਪਾ ਨੇ ਅਕਾਲੀ ਦਲ ਦੇ ਨਾਰਾਜ਼ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਤਾਂ ਜੋ ਅਕਾਲੀਆਂ ਦੇ ਵੋਟ ਬੈਂਕ ਨੂੰ ਇਸ ਵਿੱਚ ਤਬਦੀਲ ਕੀਤਾ ਜਾ ਸਕੇ। ਜਲੰਧਰ ਲੋਕ ਸਭਾ ਉਪ ਚੋਣ ਵਿੱਚ ਵੀ ਭਾਜਪਾ ਨੇ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...