ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 254 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਭਾਰਤੀ ਟੀਮ ਨੇ 9 ਓਵਰਾਂ ‘ਚ ਇਕ ਵਿਕਟ ‘ਤੇ 23 ਦੌੜਾਂ ਬਣਾ ਲਈਆਂ ਹਨ। ਆਦਰਸ਼ ਸਿੰਘ ਅਤੇ ਮੁਸ਼ੀਰ ਖਾਨ ਕ੍ਰੀਜ਼ ‘ਤੇ ਹਨ।
ਅਰਸ਼ੀਨ ਕੁਲਕਰਨੀ 3 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਕੈਲਮ ਵਿਡਲਰ ਨੇ ਵਿਕਟਕੀਪਰ ਰਿਆਨ ਹਿਕਸ ਦੇ ਹੱਥੋਂ ਕੈਚ ਕਰਵਾਇਆ।
ਇਸ ਤੋਂ ਪਹਿਲਾਂ ਬੇਨੋਨੀ ‘ਚ ਕੰਗਾਰੂ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 7 ਵਿਕਟਾਂ ‘ਤੇ 253 ਦੌੜਾਂ ਬਣਾਈਆਂ। ਹਰਜਸ ਸਿੰਘ ਨੇ ਸਭ ਤੋਂ ਵੱਧ 55 ਦੌੜਾਂ ਬਣਾਈਆਂ। ਜਦਕਿ ਕਪਤਾਨ ਹਿਊਗ ਵਾਈਬਗਨ 48 ਦੌੜਾਂ ਬਣਾ ਕੇ ਆਊਟ ਹੋਏ ਅਤੇ ਹੈਰੀ ਡਿਕਸਨ 42 ਦੌੜਾਂ ਬਣਾ ਕੇ ਆਊਟ ਹੋਏ। ਰਾਜ ਲਿੰਬਾਨੀ ਨੇ 3 ਵਿਕਟਾਂ ਹਾਸਲ ਕੀਤੀਆਂ। ਜਦਕਿ ਨਮਨ ਤਿਵਾਰੀ ਨੂੰ 2 ਸਫਲਤਾ ਮਿਲੀ।












