July 31, 2026, 8:33 pm
----------- Advertisement -----------
HomeNewsBreaking Newsਜਲੰਧਰ NIT 'ਚ ਵਿਦਿਆਰਥਣਾਂ ਦੀ ਸ਼ਿਕਾਇਤ 'ਤੇ ਕਾਰਵਾਈ, ਪ੍ਰੋਫੈਸਰ ਨੂੰ ਕੀਤਾ ਬਰਖਾਸਤ

ਜਲੰਧਰ NIT ‘ਚ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਕਾਰਵਾਈ, ਪ੍ਰੋਫੈਸਰ ਨੂੰ ਕੀਤਾ ਬਰਖਾਸਤ

Published on

----------- Advertisement -----------

ਜਲੰਧਰ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ (NIT) ਦੇ ਪ੍ਰੋਫੈਸਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਜਾਂਚ ਕਮੇਟੀ ਨੇ ਕਾਰਵਾਈ ਕੀਤੀ ਹੈ। ਉਕਤ ਪ੍ਰੋਫੈਸਰ ਨੂੰ ਐਨਆਈਟੀ ਤੋਂ ਬਰਖਾਸਤ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਸੰਸਥਾ ਵੱਲੋਂ ਸਾਂਝੀ ਕੀਤੀ ਗਈ ਹੈ। 

ਜਦਕਿ ਇਸ ਤੋਂ ਪਹਿਲਾਂ ਸੰਸਥਾ ਨੇ ਅਜਿਹੇ ਕਿਸੇ ਵੀ ਮਾਮਲੇ ਦੀ ਹੋਂਦ ਤੋਂ ਇਨਕਾਰ ਕੀਤਾ ਸੀ। ਵਿਦਿਆਰਥਣਾਂ ਨੇ ਬੀਤੇ ਸ਼ੁੱਕਰਵਾਰ ਰਾਤ ਨੂੰ ਹੰਗਾਮਾ ਕਰ ਦਿੱਤਾ ਸੀ। ਉਕਤ ਵਿਦਿਆਰਥਣਾਂ ਨੇ ਦੋਸ਼ ਲਾਇਆ ਸੀ ਕਿ ਪ੍ਰੋਫੈਸਰ ਨੇ ਪੇਪਰ ਪਾਸ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਨਾਲ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਸੀ। 

ਜਾਣਕਾਰੀ ਦਿੰਦਿਆਂ ਐਨਆਈਟੀ ਦੇ ਡਾਇਰੈਕਟਰ ਵਿਨੋਦ ਕੁਮਾਰ ਕਨੌਜੀਆ ਨੇ ਕਿਹਾ ਕਿ ਸੰਸਥਾ ਦੇ ਮਹਿਲਾ ਵਿਭਾਗ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਦੀ ਮਹਿਲਾ ਕਮਿਸ਼ਨਰ ਪੁੱਛਗਿੱਛ ਕਰ ਰਹੀ ਸੀ। ਸਾਰੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਦੇ ਆਧਾਰ ‘ਤੇ ਅਸੀਂ ਬੋਰਡ ਆਫ਼ ਗਵਰਨੈਂਸ ਨੂੰ ਕਾਰਵਾਈ ਲਈ ਸਿਫ਼ਾਰਸ਼ਾਂ ਦਿੱਤੀਆਂ ਹਨ। ਬੋਰਡ ਆਫ਼ ਗਵਰਨੈਂਸ ਮੰਤਰਾਲੇ ਦੇ ਅਧਿਕਾਰੀ ਵੀ ਇਕੱਠੇ ਬੈਠਦੇ ਹਨ। ਸਾਰੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਅਤੇ ਫਿਰ ਕਾਰਵਾਈ ਕੀਤੀ ਗਈ। 

ਐਨਆਈਟੀ ਦੇ ਡਾਇਰੈਕਟਰ ਵਿਨੋਦ ਕੁਮਾਰ ਕਨੌਜੀਆ ਨੇ ਦੱਸਿਆ ਕਿ ਸ਼ਿਕਾਇਤ ਕਰਨ ਵਾਲੀ ਲੜਕੀ ਨੇ ਕਰੀਬ 15 ਦਿਨ ਪਹਿਲਾਂ ਸੰਸਥਾ ਦੇ ਮਹਿਲਾ ਸੈੱਲ ਨੂੰ ਇਹ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਕਮੇਟੀ ਬਣਾਉਣ ਅਤੇ ਜਾਂਚ ਕਰਨ ਵਿੱਚ ਕੁਝ ਸਮਾਂ ਲੱਗਦਾ ਹੈ, ਇਸੇ ਕਰਕੇ ਸਾਰੀ ਪ੍ਰਕਿਰਿਆ ਵਿੱਚ ਇੰਨਾ ਸਮਾਂ ਲੱਗ ਗਿਆ। ਅਸੀਂ ਦੋਵਾਂ ਧਿਰਾਂ ਦੇ ਬਿਆਨ ਸੁਣੇ ਅਤੇ ਲੜਕੀ ਤੋਂ ਸਬੂਤ ਲਏ। ਉਕਤ ਕਾਰਵਾਈ ਸਾਰੇ ਤੱਥਾਂ ਦੀ ਪੜਤਾਲ ਉਪਰੰਤ ਕੀਤੀ ਗਈ।

ਐਨਆਈਟੀ ਦੇ ਡਾਇਰੈਕਟਰ ਵਿਨੋਦ ਕੁਮਾਰ ਕਨੌਜੀਆ ਨੇ ਵੀ ਮੰਨਿਆ ਕਿ ਸ਼ਿਕਾਇਤਕਰਤਾ ਦੋ ਲੜਕੀਆਂ ਸਨ। ਜਿਨ੍ਹਾਂ ਨੇ ਉਕਤ ਪ੍ਰੋਫੈਸਰ ‘ਤੇ ਦੋਸ਼ ਲਗਾਏ ਹਨ। ਦੋਵੇਂ ਲੜਕੀਆਂ ਐਮਬੀਏ ਦੀਆਂ ਵਿਦਿਆਰਥਣਾਂ ਸਨ, ਮੁਲਜ਼ਮ ਪ੍ਰੋਫੈਸਰ ਵੀ ਐਮਬੀਏ ਦਾ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੁਣ ਅਸੀਂ ਉਕਤ ਪ੍ਰੋਫੈਸਰ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਨਿਰਦੇਸ਼ਕ ਨੇ ਕਿਹਾ ਕਿ ਅਸੀਂ ਪੀੜਤਾਂ ਨਾਲ ਸਿੱਧੀ ਗੱਲਬਾਤ ਨਹੀਂ ਕੀਤੀ ਹੈ। ਕਮੇਟੀ ਨੇ ਖੁਦ ਪੀੜਤ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...