June 8, 2026, 7:56 pm
----------- Advertisement -----------
HomeNewsLatest Newsਭੀਖ ਮੰਗ ਇਸ ਔਰਤ ਨੇ 45 ਦਿਨਾਂ 'ਚ ਕਮਾਏ ਢਾਈ ਲੱਖ ਰੁਪਏ,...

ਭੀਖ ਮੰਗ ਇਸ ਔਰਤ ਨੇ 45 ਦਿਨਾਂ ‘ਚ ਕਮਾਏ ਢਾਈ ਲੱਖ ਰੁਪਏ, ਪੁਲਿਸ ਵੀ ਰਹਿ ਗਈ ਹੈਰਾਨ

Published on

----------- Advertisement -----------

ਕੀ ਤੁਸੀਂ ਕਦੇ ਸੁਣਿਆ ਹੈ ਕਿ ਕੋਈ ਭੀਖ ਮੰਗ ਕੇ ਲੱਖਪਤੀ ਬਣ ਗਿਆ? ਜੀ ਹਾਂ ਇੰਦੌਰ ਦੀ ਰਹਿਣ ਵਾਲੀ ਔਰਤ ਭੀਖ ਮੰਗ ਕੇ ਬਣੀ ਲੱਖਪਤੀ। ਉਸ ਨੇ ਖੁਦ ਮੰਨਿਆ ਹੈ ਕਿ ਉਸ ਨੇ 45 ਦਿਨਾਂ ਵਿੱਚ ਭੀਖ ਮੰਗ ਕੇ ਢਾਈ ਲੱਖ ਰੁਪਏ ਇਕੱਠੇ ਕੀਤੇ ਹਨ। ਅਸਲ ਵਿੱਚ ਇਸ ਔਰਤ ਨੂੰ ਅਤੇ ਉਸ ਦੀ ਧੀ ਨੂੰ ਇਕ ਆਪਰੇਸ਼ਨ ਦੌਰਾਨ ਰੈਸਕਿਊ ਕੀਤਾ ਗਿਆ ਸੀ, ਪਰ ਜਦੋਂ ਔਰਤ ਨੇ ਭੀਖ ਨਾਲ ਹੋਈ ਆਪਣੀ ਕਮਾਈ ਬਾਰੇ ਦੱਸਿਆ ਤਾਂ ਪੁਲਿਸ ਵੀ ਹੈਰਾਨ ਰਹਿ ਗਈ।

ਉਸ ਔਰਤ ਨੇ ਦੱਸਿਆ ਕਿ ਸਿਰਫ਼ 45 ਦਿਨਾਂ ਵਿੱਚ ਉਸ ਨੇ ਢਾਈ ਲੱਖ ਰੁਪਏ ਕਮਾਏ ਹਨ। ਇਸ ਵਿੱਚੋਂ ਉਸ ਨੇ ਇੱਕ ਲੱਖ ਰੁਪਏ ਰਾਜਸਥਾਨ ‘ਚ ਆਪਣੇ ਘਰ ਭੇਜ ਦਿੱਤੇ ਹਨ ਅਤੇ 50 ਹਜ਼ਾਰ ਰੁਪਏ ਦੀ ਬੈਂਕ ਵਿੱਚ ਐਫ.ਡੀ. ਕਰਵਾਈ ਹੈ। ਪੁੱਛਗਿੱਛ ਦੌਰਾਨ ਔਰਤ ਕੋਲੋਂ 19 ਹਜ਼ਾਰ 200 ਰੁਪਏ ਬਰਾਮਦ ਹੋਏ ਜੋ ਉਸ ਨੇ ਪਿਛਲੇ 7 ਦਿਨਾਂ ‘ਚ ਕਮਾਏ ਸਨ। ਉਸ ਦੀ ਧੀ ਨੇ ਸਵੇਰ ਤੋਂ ਦੁਪਹਿਰ 1.30 ਵਜੇ ਤੱਕ 600 ਰੁਪਏ ਇਕੱਠੇ ਕੀਤੇ ਸਨ। ਇਹ ਸਿਰਫ਼ ਇੱਕ ਪਰਿਵਾਰ ਦੀ ਕਹਾਣੀ ਨਹੀਂ ਹੈ।

ਔਰਤ ਨੇ ਪੁੱਛਗਿੱਛ ਦੌਰਾਨ ਕਈ ਹੋਰ ਖੁਲਾਸੇ ਕੀਤੇ। ਉਸ ਨੇ ਦੱਸਿਆ ਕਿ ਰਾਜਸਥਾਨ ਦੇ ਉਸ ਦੇ ਪਿੰਡ ਤੋਂ 100 ਤੋਂ ਵੱਧ ਲੋਕ ਭੀਖ ਮੰਗਣ ਆਏ ਸਨ। ਉਹ ਲੋਕ ਅਜੇ ਵੀ ਭੀਖ ਮੰਗਦੇ ਹਨ ਅਤੇ ਜਦੋਂ ਕੋਈ ਕਾਰਵਾਈ ਹੁੰਦੀ ਹੈ ਤਾਂ ਉਹ ਲੁਕ ਜਾਂਦੇ ਹਨ। ਅਸਲ ਵਿੱਚ ਕਲੈਕਟਰ ਆਸ਼ੀਸ਼ ਸਿੰਘ ਨੇ ਭੀਖ ਮੰਗਣ ਵਾਲਿਆਂ ਨੂੰ ਲੈ ਕੇ ਇਲਾਕੇ ਵਿੱਚ ਜਾਂਚ ਦੇ ਹੁਕਮ ਦਿੱਤੇੇ ਸਨ। ਇਸ ਤੋਂ ਬਾਅਦ ਜਦੋਂ ਅਧਿਕਾਰੀ ਆਪ੍ਰੇਸ਼ਨ ਲਈ ਗਏ ਤਾਂ ਇੱਕ ਪਰਿਵਾਰ ਨੂੰ ਭੀਖ ਮੰਗਦੇ ਦੇਖਿਆ ਜਿਸ ਵਿੱਚ ਪਤੀ-ਪਤਨੀ ਤੇ ਤਿੰਨ ਬੱਚੇ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...