June 16, 2026, 12:14 pm
----------- Advertisement -----------
HomeNewsBreaking Newsਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਦੇ ਮੱਦੇਨਜ਼ਰ IGI ਏਅਰਪੋਰਟ ਨੇ ਯਾਤਰੀਆਂ ਲਈ...

ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ IGI ਏਅਰਪੋਰਟ ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

Published on

----------- Advertisement -----------

ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਦਿੱਲੀ ਵੱਲ ਵਧ ਰਹੇ ਹਨ। ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਜਿਥੇ ਦਿੱਲੀ ਟ੍ਰੈਫਿਕ ਪੁਲਿਸ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਓਥੇ ਹੀ ਦਿੱਲੀ ਏਅਰਪੋਰਟ ਨੇ ਵੀ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦਿੱਲੀ ਏਅਰਪੋਰਟ ਨੇ ਕਿਹਾ ਹੈ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਅੱਜ ਤੋਂ ਸ਼ੁਰੂ ਹੋ ਰਹੇ ਕਿਸਾਨ ਅੰਦੋਲਨ ਕਾਰਨ ਆਵਾਜਾਈ ਪ੍ਰਭਾਵਿਤ ਹੋਵੇਗੀ।
ਇਸ ਦੇ ਨਾਲ ਹੀ ਅੱਗੇ ਕਿਹਾ ਗਿਆ ਹੈ ਕਿ ਕਈ ਰੂਟਾਂ ਵਿੱਚ ਬਦਲਾਅ ਕੀਤੇ ਗਏ ਹਨ। ਵਪਾਰਕ ਵਾਹਨਾਂ ਲਈ ਟ੍ਰੈਫਿਕ ਪਾਬੰਦੀਆਂ ਅਤੇ ਬਦਲਾਅ 12 ਫਰਵਰੀ ਤੋਂ ਲਾਗੂ ਹੋ ਗਏ ਹਨ। ਇਸ ਲਈ ਸਮੇਂ ਸਿਰ ਹਵਾਈ ਅੱਡੇ ‘ਤੇ ਪਹੁੰਚਣ ਅਤੇ ਆਸਾਨ ਯਾਤਰਾ ਕਰਨ ਲਈ, ਤੁਸੀਂ ਸੁਵਿਧਾਜਨਕ ਆਵਾਜਾਈ ਵਿਕਲਪਾਂ ਲਈ ਟਰਮੀਨਲ 1 (T1) ਲਈ ਮੈਜੈਂਟਾ ਲਾਈਨ ਜਾਂ ਟਰਮੀਨਲ 3 (T3) ਲਈ ਏਅਰਪੋਰਟ ਮੈਟਰੋ ਦੀ ਵਰਤੋਂ ਕਰ ਸਕਦੇ ਹੋ। ਏਅਰਪੋਰਟ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਯਾਤਰੀ ਦਿੱਲੀ ਮੈਟਰੋ ਰਾਹੀਂ ਸਫ਼ਰ ਕਰਨ।
ਦਿੱਲੀ ਟ੍ਰੈਫਿਕ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਕਈ ਰਸਤੇ ਬੰਦ ਕਰਨੇ ਪੈ ਸਕਦੇ ਹਨ। ਜਿੱਥੇ ਵੀ ਲੋੜ ਪਈ, ਉਹ ਰਸਤੇ ਬੰਦ ਕਰ ਦਿੱਤੇ ਜਾਣਗੇ। ਦਿੱਲੀ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ਨੂੰ ਰਾਤ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...