June 18, 2026, 6:03 am
----------- Advertisement -----------
HomeNewsLatest Newsਬੇਅਦਬੀ ਮਾਮਲਾ : ਗੁਰਮੀਤ ਰਾਮ ਰਹੀਮ ਖਿਲਾਫ ਚਾਰਜਸ਼ੀਟ ਦਾਖ਼ਲ

ਬੇਅਦਬੀ ਮਾਮਲਾ : ਗੁਰਮੀਤ ਰਾਮ ਰਹੀਮ ਖਿਲਾਫ ਚਾਰਜਸ਼ੀਟ ਦਾਖ਼ਲ

Published on

----------- Advertisement -----------
ਫਰੀਦਕੋਟ : - 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅੱਜ ਇੱਥੋਂ ਦੀ ਸਥਾਨਕ ਅਦਾਲਤ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਸੱਤ ਹੋਰਾਂ ਖ਼ਿਲਾਫ਼ ਤਿੰਨ ਕੇਸਾਂ ਵਿੱਚੋਂ ਇੱਕ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ।
ਐਸਆਈਟੀ ਦੇ ਮੁਖੀ ਐਸਪੀਐਸ ਪਰਮਾਰ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਪਿਛਲੀ ਚਾਰਜਸ਼ੀਟ ਜੁਲਾਈ 2020 ਵਿੱਚ ਐਸਆਈਟੀ ਦੇ ਮੁਖੀ ਡੀਆਈਜੀ ਆਰਐਸ ਖਟੜਾ ਦੁਆਰਾ ਦਾਖਲ ਕੀਤੀ ਗਈ ਸੀ। 2018 ਵਿੱਚ, ਸੀਬੀਆਈ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਸੀ। ਨੇ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

ਖਟੜਾ ਨੇ ਕਥਿਤ ਤੌਰ ‘ਤੇ ਸੀਬੀਆਈ ਦੁਆਰਾ ਇਕੱਠੇ ਕੀਤੇ ਸਬੂਤਾਂ ਨੂੰ ਧਿਆਨ ਵਿੱਚ ਨਹੀਂ ਰੱਖਿਆ ਸੀ। ਪਿਛਲੇ ਸਾਲ 4 ਜਨਵਰੀ ਨੂੰ, ਹਾਈ ਕੋਰਟ ਨੇ ਮੁਲਜ਼ਮਾਂ ਦੀ ਪਟੀਸ਼ਨ ‘ਤੇ ਖਟੜਾ ਨੂੰ ਬਦਲਣ ਦੇ ਹੁਕਮ ਜਾਰੀ ਕਰਦੇ ਹੋਏ, ਪੁਲਿਸ ਨੂੰ ਸੀਬੀਆਈ ਜਾਂਚ ਨੂੰ ਧਿਆਨ ਵਿੱਚ ਰੱਖਣ ਅਤੇ ਸਪਲੀਮੈਂਟਰੀ ਚਲਾਨ ਦਾਇਰ ਕਰਨ ਲਈ ਕਿਹਾ ਸੀ। ਆਈਜੀਪੀ ਪਰਮਾਰ ਨੇ ਕਿਹਾ ਕਿ ਮੌਜੂਦਾ ਚਾਰਜਸ਼ੀਟ ਵਿੱਚ, ਐਸਆਈਟੀ ਨੇ ਸੀਬੀਆਈ ਦੁਆਰਾ ਇਕੱਠੇ ਕੀਤੇ ਸਬੂਤ ਸ਼ਾਮਲ ਕੀਤੇ ਹਨ।
ਐਸਆਈਟੀ ਨੇ ਪਿਛਲੇ ਸਾਲ ਰਾਮ ਰਹੀਮ ਤੋਂ ਬੇਅਦਬੀ ਮਾਮਲਿਆਂ ਵਿੱਚ ਪੁੱਛਗਿੱਛ ਕਰਨ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਦਾ ਦੋ ਵਾਰ ਦੌਰਾ ਕੀਤਾ ਸੀ। ਐਸਆਈਟੀ ਨੇ ਹੁਣ ਤੱਕ ਸੱਤ ਡੇਰਾ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਜ਼ਮਾਨਤ ‘ਤੇ ਬਾਹਰ ਹਨ। ਰਾਮ ਰਹੀਮ ਜੇਲ੍ਹ ਵਿੱਚ ਬੰਦ ਹੈ, ਜਦਕਿ ਤਿੰਨ ਹੋਰ ਮੁਲਜ਼ਮਾਂ ਸੰਦੀਪ ਬਰੇਟਾ, ਪਰਦੀਪ ਕਲੇਰ ਅਤੇ ਹਰਸ਼ ਧੂਰੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...