ਟੀਮ ਇੰਡੀਆ ਦੇ ਸਾਬਕਾ ਕਪਤਾਨ ਦੱਤਾਜੀਰਾਓ ਗਾਇਕਵਾੜ ਨੇ 95 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੰਗਲਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ 95 ਸਾਲ 109 ਦਿਨ ਦੀ ਉਮਰ ਵਿੱਚ ਆਖਰੀ ਸਾਹ ਲਿਆ। ਦੱਤਾਜੀਰਾਓ 2016 ਵਿੱਚ ਭਾਰਤ ਦੇ ਸਭ ਤੋਂ ਵੱਧ ਉਮਰ ਦੇ ਟੈਸਟ ਕ੍ਰਿਕਟਰ ਬਣੇ ਸਨ।
ਦੱਸ ਦਈਏ ਕਿ ਦੱਤਾਜੀਰਾਓ ਗਾਇਕਵਾੜ ਪਿਛਲੇ 12 ਦਿਨਾਂ ਤੋਂ ਬੜੌਦਾ ਦੇ ਇੱਕ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਸਨ ਅਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸਨ। ਇੱਥੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਨਿਗਰਾਨੀ ਹੇਠ ਰੱਖਿਆ ਗਿਆ ਸੀ ਪਰ ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ ਅਤੇ 95 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਦੱਸ ਦਈਏ ਕਿ ਦੱਤਾਜੀਰਾਓ ਨੇ 1952 ਤੋਂ 1961 ਦਰਮਿਆਨ ਭਾਰਤ ਲਈ 11 ਟੈਸਟ ਖੇਡੇ। ਉਹ 1959 ‘ਚ ਇੰਗਲੈਂਡ ਦੌਰੇ ‘ਤੇ ਟੀਮ ਇੰਡੀਆ ਦੇ ਕਪਤਾਨ ਵੀ ਸਨ। ਸੱਜੇ ਹੱਥ ਦੇ ਇਸ ਬੱਲੇਬਾਜ਼ ਨੇ 1952 ਵਿੱਚ ਲੀਡਜ਼ ਵਿੱਚ ਇੰਗਲੈਂਡ ਖ਼ਿਲਾਫ਼ ਡੈਬਿਊ ਕੀਤਾ ਸੀ। ਉਨ੍ਹਾਂ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ 1961 ਵਿੱਚ ਪਾਕਿਸਤਾਨ ਦੇ ਖਿਲਾਫ ਚੇਨਈ ਵਿੱਚ ਖੇਡਿਆ ਸੀ।
----------- Advertisement -----------
ਟੀਮ ਇੰਡੀਆ ਦੇ ਸਾਬਕਾ ਕਪਤਾਨ ਦੱਤਾਜੀਰਾਓ ਗਾਇਕਵਾੜ ਦਾ ਦਿਹਾਂਤ
Published on
----------- Advertisement -----------
----------- Advertisement -----------












