August 10, 2026, 5:38 am
----------- Advertisement -----------
HomeNewsBreaking Newsਕਪੂਰਥਲਾ 'ਚ ਵੱਖ-ਵੱਖ ਥਾਵਾਂ 'ਤੇ ਛਾਪੇ.ਮਾਰੀ ਕਰਕੇ 5 ਬਦਮਾ.ਸ਼ ਕੀਤੇ ਗ੍ਰਿਫ.ਤਾਰ,  ਕਬੱਡੀ...

ਕਪੂਰਥਲਾ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇ.ਮਾਰੀ ਕਰਕੇ 5 ਬਦਮਾ.ਸ਼ ਕੀਤੇ ਗ੍ਰਿਫ.ਤਾਰ,  ਕਬੱਡੀ ਖਿਡਾਰੀ ਵੀ ਸ਼ਾਮਿਲ

Published on

----------- Advertisement -----------

ਕਪੂਰਥਲਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਪੰਜ ਬਦਮਾਸ਼ਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਨਿਹੰਗ ਅਤੇ ਇੱਕ ਕਬੱਡੀ ਖਿਡਾਰੀ ਵੀ ਸ਼ਾਮਲ ਹੈ। ਜਿਸਦੇ ਖਿਲਾਫ ਥਾਣਾ ਕੋਤਵਾਲੀ ਅਤੇ ਸਿਟੀ ਥਾਣੇ ਵਿੱਚ 3 ਵੱਖ-ਵੱਖ ਐਫ.ਆਈ.ਆਰ. ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। 

ਦਿੰਦਿਆਂ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਅਪਰਾਧਿਕ ਅਕਸ ਵਾਲੇ ਹਨ। ਇਨ੍ਹਾਂ ਕੋਲੋਂ 4 ਪਿਸਤੌਲ ਅਤੇ 5 ਕਾਰਤੂਸ, 2 ਰਾਈਫਲਾਂ ਅਤੇ 4 ਕਾਰਤੂਸ, ਇਕ ਬ੍ਰੇਜ਼ਾ ਕਾਰ ਅਤੇ ਇਕ ਬਿਨਾਂ ਨੰਬਰੀ ਬਾਈਕ ਵੀ ਬਰਾਮਦ ਕੀਤੀ ਗਈ ਹੈ। ਚਾਰਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਫੜੇ ਗਏ ਮੁਲਜ਼ਮਾਂ ਦੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨਾਲ ਵੀ ਸਬੰਧ ਹੋਣ ਦੀ ਸੰਭਾਵਨਾ ਹੈ। ਜਿਸ ਦਾ ਖੁਲਾਸਾ ਪੁੱਛਗਿੱਛ ਦੌਰਾਨ ਹੋਵੇਗਾ।

ਐਸਐਸਪੀ ਕਪੂਰਥਲਾ, ਸੀਆਈਏ ਸਟਾਫ਼ ਦੇ ਏਐਸਆਈ ਹਰਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਵਾਂਪਿੰਡ ਗੇਟ ਵਾਲਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪਿੰਡ ਭਵਾਨੀਪੁਰ ਤੋਂ ਬਿਨਾਂ ਨੰਬਰੀ ਬਾਈਕ ‘ਤੇ ਆ ਰਹੇ ਫਤਿਹ ਸਿੰਘ ਉਰਫ਼ ਫੱਤੂ ਵਾਸੀ ਪਿੰਡ ਢਾਕਾ, ਅਰਵਿੰਦਰ ਸਿੰਘ ਉਰਫ਼ ਸੋਨੂੰ ਵਾਸੀ ਇਬਰਾਹੀਮਵਾਲ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦਾ ਵਾਸੀ ਪਿੰਡ ਖੁਰਦਾ, ਸੁਲਤਾਨਪੁਰ ਲੋਧੀ ਨੂੰ ਨਾਕਾਬੰਦੀ ਕਰਕੇ ਰੋਕਿਆ ਗਿਆ।

 ਉਨ੍ਹਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 7.65 ਐਮਐਮ ਦੇ 3 ਪਿਸਤੌਲ ਅਤੇ 3 ਕਾਰਤੂਸ ਬਰਾਮਦ ਹੋਏ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਇਸਤੋਂ ਇਲਾਵਾ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਜਸਵੀਰ ਸਿੰਘ ਨੇ ਪਿੰਡ ਕਾਂਜਲੀ ਦੇ ਸਰਕਾਰੀ ਸਕੂਲ ਕੋਲ ਨਾਕਾਬੰਦੀ ਦੌਰਾਨ ਇੱਕ ਬਰੇਜ਼ਾ ਕਾਰ ਨੰਬਰ (ਪੀ.ਬੀ.-57-ਸੀ-4000) ਨੂੰ ਕਾਬੂ ਕੀਤਾ, ਜਿਸ ਵਿੱਚ ਸਵਾਰ ਹਰਵਿੰਦਰ ਸਿੰਘ ਉਰਫ਼ ਦਾਰਾ ਵਾਸੀ ਪਿੰਡ ਕਾਂਜਲੀ ਸੀ। ਗਦੀਬਖਸ਼, ਥਾਣਾ ਭੋਗਪੁਰ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 7.65 ਐਮ.ਐਮ ਦਾ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮ ਹਰਵਿੰਦਰ ਸਿੰਘ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਤੀਜੇ ਮਾਮਲੇ ਵਿੱਚ ਏ.ਐਸ.ਆਈ ਕੇਵਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਂਜਲੀ ਰੋਡ ਜੰਗਲਾਤ ਮਹਿਕਮੇ ਨੇੜਿਓਂ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨਿਹੰਗ ਵਾਸੀ ਪੱਤੜ ਕਲਾਂ, ਕਰਤਾਰਪੁਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 12 ਬੋਰ ਦੀ ਸਿੰਗਲ ਬੈਰਲ ਰਾਈਫਲ ਅਤੇ ਦੋ ਕਾਰਤੂਸ ਅਤੇ ਡਬਲ ਬੈਰਲ 12 ਬੋਰ ਦੀ ਰਾਈਫਲ ਅਤੇ ਦੋ ਕਾਰਤੂਸ ਬਰਾਮਦ ਹੋਏ ਹਨ।  

ਦੱਸ ਦਈਏ ਕਿ ਯਾਦਵਿੰਦਰ ਸਿੰਘ ਯਾਦਾ ਇੱਕ ਕਬੱਡੀ ਖਿਡਾਰੀ ਹੈ। ਐਸਐਸਪੀ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਹਰਵਿੰਦਰ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਜਿਸ ਵਿੱਚ ਗੈਂਬਲਿੰਗ ਐਕਟ, ਧਾਰਾ 307 ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੈ। ਇਸੇ ਤਰ੍ਹਾਂ ਮੁਲਜ਼ਮ ਅੰਮ੍ਰਿਤ ਪਾਲ ਸਿੰਘ ਖ਼ਿਲਾਫ਼ 2 ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਇੱਕ ਧਾਰਾ 307 ਤਹਿਤ ਜਲੰਧਰ ਦੇ ਕਰਤਾਰਪੁਰ ਥਾਣੇ ਵਿੱਚ ਅਤੇ ਇੱਕ ਥਾਣਾ ਸਿਟੀ ਕਪੂਰਥਲਾ ਵਿੱਚ ਦਰਜ ਹੈ। ਮੁਲਜ਼ਮ ਫਤਿਹ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਸ ਵਿੱਚ ਲੜਾਈ ਝਗੜੇ ਦੇ ਦੋ ਅਤੇ ਖੋਹ ਦਾ ਇੱਕ ਮਾਮਲਾ ਬੇਗੋਵਾਲ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਮੁਲਜ਼ਮ ਅਰਵਿੰਦਰ ਸਿੰਘ ਖ਼ਿਲਾਫ਼ ਸਿਟੀ ਥਾਣਾ ਕਪੂਰਥਲਾ ਵਿੱਚ ਧੋਖਾਧੜੀ ਦਾ ਕੇਸ ਦਰਜ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...